ਪੰਜਾਬ

16 ਸਾਲ ਦੀ ਉਮਰ 'ਚ ਸਿੱਖ ਨੌਜਵਾਨ ਨੇ ਸੋਲੋ ਪਾਇਲੇਟ ਬਣ ਕੇ ਕੇਨੈਡਾ 'ਚ ਰਚਿਆ ਇਤਿਹਾਸ

By Riya Bawa -- August 23, 2022 10:58 am

ਜਲੰਧਰ: ਜਿੱਥੇ ਸਿੱਖ ਕੌਮ ਨੇ ਦੇਸ਼ ਵਿਦੇਸ਼ ਵਿਚ ਵੱਖ- ਵੱਖ ਖੇਤਰਾਂ ਵਿਚ ਮੱਲਾਂ ਮਾਰੀਆਂ ਨੇ ਉਥੇ ਹੀ ਕੈਨੇਡੀਅਨ ਸਿਟੀਜ਼ਨ,16 ਸਾਲਾ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ ਕੈਨੇਡਾ ਵਿੱਚ ਇਤਿਹਾਸ ਰਚ ਦਿੱਤਾ ਹੈ। ਦੱਸ ਦੇਈਏ ਕਿ ਪੰਜਾਬ ਦੇ ਜਲੰਧਰ ਜ਼ਿਲ੍ਹੇ ਦੇ ਭੋਗਪੁਰ ਨਜਦੀਕ ਪਿੰਡ ਬੁੱਟਰਾਂ ਨਾਲ ਸੰਬਧਿਤ ਅੰਮ੍ਰਿਤਧਾਰੀ ਸਿੱਖ ਜਪਗੋਬਿੰਦ ਸਿੰਘ ਨੇ 16 ਸਾਲਾਂ ਦੀ ਉਮਰ 'ਚ ਸੋਲੋ ਪਾਇਲਟ ਬਣ ਕੇ ਕੈਨੇਡਾ ਦੇ ਇਤਿਹਾਸ 'ਚ ਗੌਰਵਮਈ ਪੰਨਾ ਸ਼ਾਮਿਲ ਕਰਦਿਆਂ ਸਿੱਖ ਕੌਮ ਦਾ ਮਾਣ ਹੋਰ ਵੀ ਵਧਾ ਦਿੱਤਾ ਹੈ।

ਓਨਟਾਰੀਓ ਵਿੱਚ ਭਾਵੇਂ ਜਪਗੋਬਿੰਦ ਸਿੰਘ ਦੀ ਉਮਰ ਅਜੇ ਕਾਰ ਡਰਾਈਵਿੰਗ ਦਾ ਲਾਈਸੈਂਸ ਲੈਣ ਦੇ ਯੋਗ ਨਹੀਂ ਪਰ ਟਰਾਂਸਪੋਰਟ ਕੈਨੇਡਾ ਨੇ ਉਸ ਨੂੰ ਜਹਾਜ਼ ਉਡਾਉਣ ਦਾ ਲਾਈਸੈਂਸ ਜਾਰੀ ਕਰ ਦਿੱਤਾ ਹੈ। ਜਪਗੋਬਿੰਦ ਸਿੰਘ ਨੇ ਪਾਇਲਟ ਬਣਨ ਦੀ ਤਿਆਰੀ ਬੀ.ਸੀ. ਤੋਂ ਸ਼ੁਰੂ ਕੀਤੀ। ਐਲਬਰਟਾ ਅਤੇ ਐਂਟਰੀਓ ਵਿੱਚ ਸਿਖਲਾਈ ਉਪਰੰਤ ਆਖਰੀ ਟਰੇਨਿੰਗ ਕਿਊਬਿਕ ਵਿੱਚ ਪੂਰੀ ਕੀਤੀ ਹੈ। ਜਪਗੋਬਿੰਦ ਸਿੰਘ ਨੇ ਰੋਬੋਟਿਕਸ ਮੁਕਾਬਲਿਆਂ 'ਚ ਵੀ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ।

ਇਹ ਵੀ ਪੜ੍ਹੋ:ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਟੁੱਟੀ ਹੋਈ ਸੜਕ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਧਰਨਾ

ਦੱਸ ਦੇਈਏ ਕਿ ਜਪਗੋਬਿੰਦ ਸਿੰਘ ਮੂਲ ਰੂਪ ਵਿੱਚ ਪੰਜਾਬੀ ਹਨ ਪਰ ਉਨ੍ਹਾਂ ਨੇ ਆਪਣੀ ਸਕੂਲੀ ਪੜ੍ਹਾਈ ਕੈਨੇਡਾ ਤੋਂ ਕੀਤੀ ਹੈ। ਉਸ ਨੇ ਰੋਬੋਟਿਕਸ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਖਾਲਸਾ ਸਕੂਲ ਸਿਰੀਹ ਦੇ ਵਿਦਿਆਰਥੀ ਜਪਗੋਬਿੰਦ ਸਿੰਘ ਨੂੰ ਕੈਨੇਡਾ ਦੀ ਰਾਜਧਾਨੀ ਦੀਆਂ ਯੂਨੀਵਰਸਿਟੀਆਂ ਵੱਲੋਂ ਸਪੇਸ ਇੰਜਨੀਅਰਿੰਗ ਲਈ ਵਜ਼ੀਫ਼ਾ ਵੀ ਦਿੱਤਾ ਗਿਆ ਹੈ।

ਕੈਨੇਡਾ ਦੇ ਸੀਨੀਅਰ ਪੰਜਾਬੀ ਲੇਖਕ ਗੁਰਪ੍ਰੀਤ ਸਿੰਘ ਸਹੋਤਾ ਨੇ ਕਿਹਾ ਕਿ ਜਪਗੋਬਿੰਦ ਸਿੰਘ ਨੇ ਸਿੱਖ ਕੌਮ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ ਅਤੇ ਇਸ ਨਾਲ ਕੈਨੇਡਾ ਵਿੱਚ ਵੱਸਦੇ ਪੰਜਾਬੀ ਅਤੇ ਸਿੱਖ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਹੈ।

-PTC News

  • Share