Wed, Apr 24, 2024
Whatsapp

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 4 ਸਤੰਬਰ ਨੂੰ ਹੋਵੇਗੀ ਅਗਲੀ ਬੈਠਕ !

Written by  Jashan A -- September 01st 2019 03:08 PM
ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 4 ਸਤੰਬਰ ਨੂੰ ਹੋਵੇਗੀ ਅਗਲੀ ਬੈਠਕ !

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 4 ਸਤੰਬਰ ਨੂੰ ਹੋਵੇਗੀ ਅਗਲੀ ਬੈਠਕ !

ਕਰਤਾਰਪੁਰ ਲਾਂਘਾ: ਭਾਰਤ-ਪਾਕਿ ਵਿਚਾਲੇ 4 ਸਤੰਬਰ ਨੂੰ ਹੋਵੇਗੀ ਅਗਲੀ ਬੈਠਕ !,ਨਵੀਂ ਦਿੱਲੀ: ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਅਗਲੀ ਬੈਠਕ ਅਟਾਰੀ ਸਰਹੱਦ 'ਤੇ 4 ਸਤੰਬਰ ਨੂੰ ਹੋਵੇਗੀ। ਜਿਸ ਦਿਰ ਜਾਣਕਾਰੀ ਪਾਕਿਸਤਾਨ ਮੀਡੀਆ ਵੱਲੋਂ ਦਿੱਤੀ ਗਈ ਹੈ।ਉਧਰ ਭਾਰਤੀ ਨਿਊਜ਼ ਏਜੰਸੀ ANI ਨੇ ਵੀ ਆਪਣੇ ਟਵਿੱਟਰ ਅਕਾਊਂਟ 'ਤੇ ਇਸ ਬਾਰੇ ਜਾਣਕਾਰੀ ਦਿੱਤੀ ਹੈ। ਤੁਹਾਨੂੰ ਦੱਸ ਦਈਏ ਕਿ ਬੀਤੀ 30 ਅਗਸਤ ਨੂੰ ਲਾਂਘੇ ਸਬੰਧੀ ਦੋਹਾਂ ਮੁਲਕਾਂ ਵਿਚਾਲੇ ਤਕਨੀਕੀ ਬੈਠਕ ਹੋਈ। ਇਸ ਮੀਟਿੰਗ ‘ਚ ਭਾਰਤ-ਪਾਕਿ ਦੇ ਉੱਚ ਅਧਿਕਾਰੀ ਸ਼ਾਮਲ ਹੋਏ। ਇਸ ਮੀਟਿੰਗ ‘ਚ ਲਾਂਘੇ ਨੂੰ ਲੈ ਕੇ ਵੱਖ-ਵੱਖ ਮੁੱਦਿਆਂ ‘ਤੇ ਵਿਚਾਰਾਂ ਕੀਤੀਆਂ ਗਈਆਂ। ਹੋਰ ਪੜ੍ਹੋ: ਪਿਆਰ 'ਚ ਪਾਗਲ ਹੋਏ ਨੌਜਵਾਨ ਨੇ ਕੀਤੀ ਆਤਮਹੱਤਿਆ, ਫੇਸਬੁੱਕ 'ਤੇ ਕੀਤਾ ਖੁਲਾਸਾ https://twitter.com/ANI/status/1168078705735782402?s=20 ਜ਼ਿਕਰਯੋਗ ਹੈ ਕਿ ਕਰਤਾਰਪੁਰ ਸਾਹਿਬ ਗੁਰਦੁਆਰਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਸਰਹੱਦੀ ਕਸਬੇ ਡੇਰਾ ਬਾਬਕ ਨਾਨਕ ਨੇੜਲੀ ਕੌਮਾਂਤਰੀ ਸਰਹੱਦ ਤੋਂ ਸਾਢੇ ਚਾਰ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।ਸਿੱਖ ਭਾਈਚਾਰੇ ਲਈ ਇਹ ਗੁਰਦੁਆਰਾ ਕਾਫ਼ੀ ਅਹਿਮ ਹੈ ਕਿਉਂਕਿ ਸਿੱਖਾਂ ਦੇ ਪਹਿਲੇ ਗੁਰੂ, ਸ੍ਰੀ ਗੁਰੂ ਨਾਨਕ ਦੇਵ ਨੇ ਆਪਣੀ ਜ਼ਿੰਦਗੀ ਦੇ ਆਖਰੀ 18 ਸਾਲ ਇਸੇ ਥਾਂ ’ਤੇ ਬਿਤਾਏ ਸਨ ਤੇ ਇਸੇ ਥਾਂ ’ਤੇ ਉਹ ਜੋਤੀ ਜੋਤ ਸਮਾਏ ਸਨ। -PTC News


Top News view more...

Latest News view more...