ਅਰਵਿੰਦ ਕੇਜਰੀਵਾਲ ਦੇ ਘਰ 'ਤੇ ਹੋਇਆ ਹਮਲਾ, ਤੋੜੇ ਸੀਸੀਟੀਵੀ ਤੇ ਸਕਿਊਰਿਟੀ ਬੈਰੀਅਰ
ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ 'ਤੇ ਸ਼ਰਾਰਤੀ ਅਨਸਰਾਂ ਨੇ ਹਮਲਾ ਕਰ ਦਿੱਤਾ। ਇਹ ਦਾਅਵਾ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕੀਤਾ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਸ ਮਾਮਲੇ ਦੀ ਜਾਣਕਾਰੀ ਦਿੱਤੀ ਹੈ। ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਲਿਖਿਆ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੀ ਦੇ ਘਰ 'ਤੇ ਸਮਾਜ ਵਿਰੋਧੀ ਅਨਸਰਾਂ ਨੇ ਹਮਲਾ ਕੀਤਾ ਹੈ ਅਤੇ ਸੀਸੀਟੀਵੀ ਕੈਮਰੇ ਅਤੇ ਸੁਰੱਖਿਆ ਬੈਰੀਅਰਾਂ ਨੂੰ ਤੋੜ ਦਿੱਤਾ ਹੈ। ਗੇਟ 'ਤੇ ਲਗਾਏ ਬੂਮ ਬੈਰੀਅਰ ਵੀ ਟੁੱਟ ਗਏ ਹਨ।
ਮਨੀਸ਼ ਸਿਸੋਦੀਆ ਨੇ ਇਲਜ਼ਾਮ ਲਗਾਇਆ, "ਭਾਜਪਾ ਦੇ ਗੁੰਡਿਆਂ ਨੇ ਅਰਵਿੰਦ ਕੇਜਰੀਵਾਲ ਦੇ ਘਰ ਵਿੱਚ ਭੰਨਤੋੜ ਕੀਤੀ"। ਇੰਨਾ ਹੀ ਨਹੀਂ, ਉਨ੍ਹਾਂ ਕਿਹਾ, "ਉਨ੍ਹਾਂ ਨੂੰ ਰੋਕਣ ਦੀ ਬਜਾਏ ਭਾਜਪਾ ਪੁਲਿਸ ਉਨ੍ਹਾਂ ਨੂੰ ਦਰਵਾਜ਼ੇ ਤੱਕ ਲੈ ਆਈ।"
ਇਹ ਵੀ ਪੜ੍ਹੋ: ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਕਤਲ ਮਾਮਲੇ 'ਚ ਪੁਲਿਸ ਨੂੰ ਮਿਲੀ ਇੱਕ ਹੋਰ ਸਫ਼ਲਤਾ ਪੁਲਿਸ ਮੁਤਾਬਕ ਭਾਜਪਾ ਯੁਵਾ ਮੋਰਚਾ ਦੇ ਕਰੀਬ 150-200 ਵਰਕਰਾਂ ਨੇ ਸਵੇਰੇ 11.30 ਵਜੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਦਿ ਕਸ਼ਮੀਰ ਫਾਈਲਜ਼ ਫਿਲਮ ਨੂੰ ਲੈ ਕੇ ਵਿਧਾਨ ਸਭਾ 'ਚ ਕੇਜਰੀਵਾਲ ਦੇ ਬਿਆਨ ਖਿਲਾਫ ਇਹ ਪ੍ਰਦਰਸ਼ਨ ਰੱਖਿਆ ਗਿਆ। ਕਰੀਬ 1 ਵਜੇ ਕੁਝ ਪ੍ਰਦਰਸ਼ਨਕਾਰੀ ਬੈਰੀਕੇਡ ਤੋੜ ਕੇ ਮੁੱਖ ਮੰਤਰੀ ਨਿਵਾਸ ਦੇ ਬਾਹਰ ਪਹੁੰਚ ਗਏ। ਉਨ੍ਹਾਂ ਦਰਵਾਜ਼ੇ ’ਤੇ ਪੇਂਟ ਸੁੱਟਿਆ ਅਤੇ ਇੱਥੇ ਲੱਗੇ ਸੀਸੀਟੀਵੀ ਕੈਮਰੇ ਵੀ ਤੋੜ ਦਿੱਤੇ। ਪੁਲਸ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ 70 ਲੋਕਾਂ ਨੂੰ ਹਿਰਾਸਤ 'ਚ ਲੈ ਲਿਆ। ਇਨ੍ਹਾਂ 'ਤੇ ਕਾਰਵਾਈ ਕੀਤੀ ਜਾ ਰਹੀ ਹੈ।बीजेपी के गुंडे CM @ArvindKejriwal जी के घर पर तोड़फोड़ करते रहे. बीजेपी की पुलिस उन्हें रोकने की जगह उन्हें घर के दरवाज़े तक लेकर आई. https://t.co/oSFc2kWaDC — Manish Sisodia (@msisodia) March 30, 2022