Thu, May 16, 2024
Whatsapp

ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ

Written by  Pardeep Singh -- February 14th 2022 11:10 AM -- Updated: February 14th 2022 11:17 AM
ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ

ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ

ਲੁਧਿਆਣਾ: ਹਲਕਾ ਗਿੱਲ ਤੋਂ ਭਾਜਪਾ ਦੇ ਉਮੀਦਵਾਰ ਸੁੱਚਾ ਰਾਮ ਲੱਧੜ ਉੱਤੇ ਜਾਨਲੇਵਾ ਹਮਲਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪਿੰਡ ਖੇੜੀ ਚਮੇੜੀ ਵਿੱਚ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਸੁੱਚਾ ਰਾਮ ਲੱਧੜ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁੱਚਾ ਰਾਮ ਲੱਧੜ ਦਾ ਸਿਵਲ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਅਣਪਛਾਤੇ ਵਿਅਕਤੀਆਂ ਨੇ ਗੱਡੀ ਦੇ ਸ਼ੀਸ਼ੇ ਭੰਨ ਦਿੱਤੇ ਹਨ। ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ ਭਾਜਪਾ ਦੇ ਵਰਕਰਾਂ ਨੇ ਪੁਲਿਸ ਪ੍ਰਸ਼ਾਸ਼ਨ ਉੱਤੇ ਸਵਾਲ ਖੜ੍ਹੇ ਕੀਤੇ ਹਨ। ਵਰਕਰਾਂ ਨੇ ਪੁਲਿਸ ਖਿਲਾਫ਼ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ। ਇਸ ਹਮਲੇ ਨੂੰ ਲੈ ਕੇ ਭਾਜਪਾ ਦੇ ਵਰਕਰਾਂ ਵਿੱਚ ਭਾਰੀ ਰੋਸ ਪਾਇਆ ਗਿਆ ਹੈ।  ਭਾਜਪਾ ਉਮੀਦਵਾਰ ਸੁੱਚਾ ਰਾਮ ਲੱਧੜ 'ਤੇ ਹੋਇਆ ਕਾਤਲਾਨਾ ਹਮਲਾ ਮਿਲੀ ਜਾਣਕਾਰੀ ਮੁਤਾਬਿਕ ਹਮਲਾ ਪਿੰਡ ਖੇੜੀ ਚਮੇੜੀ ਵਿੱਚ ਹੋਇਆ ਸੀ। ਇਸ ਦੌਰਾਨ ਹਮਲਾਵਰਾਂ ਨੇ ਭਾਜਪਾ ਉਮੀਦਵਾਰ ਦੀ ਗੱਡੀ ਨੂੰ ਵੀ ਬਹੁਤ ਨੁਕਸਾਨ ਪਹੁੰਚਾਇਆ ਹੈ। ਇਹ ਵੀ ਪੜ੍ਹੋ:ਭਾਰਤ ਨੇ ਐਪਲਾਕ ਅਤੇ ਫ੍ਰੀ ਫਾਇਰ ਸਮੇਤ 54 ਚੀਨੀ ਐਪਸ 'ਤੇ ਪਾਬੰਦੀ ਲਗਾ ਦਿੱਤੀ ਹੈ -PTC News


Top News view more...

Latest News view more...