ਮੁੱਖ ਖਬਰਾਂ

ਪਟਿਆਲਾ 'ਚ ਹੋਈ ਬੇਅਦਬੀ ਦੀ ਕੋਸ਼ਿਸ਼, ਇਕ ਵਿਅਕਤੀ ਕਾਬੂ

By Pardeep Singh -- January 24, 2022 6:30 pm -- Updated:January 24, 2022 9:03 pm

ਪਟਿਆਲਾ: ਪੰਜਾਬ ਵਿੱਚ ਬੇਅਦਬੀ ਦੇ ਮਾਮਲੇ ਰੁਕਣ ਦਾ ਨਾਂ ਨਹੀਂ ਲੈ ਰਹੇ ਹਨ। ਚੋਣਾਂ ਮੌਕੇ ਅਜਿਹੀਆਂ ਘਟਨਾਵਾਂ ਕਾਰਨ ਮਾਹੌਲ ਗਰਮਾ ਗਿਆ ਹੈ। ਇਸ ਵਿਚਾਲੇ ਅੱਜ ਤਾਜਾ ਮਾਮਲਾ ਸਾਹਮਣੇ ਆਇਆ ਹੈ।

ਪਟਿਆਲਾ ਦੇ ਮਾਲ ਰੋਡ ਸਥਿਤ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਹਿੰਦੂ ਜਥੇਬੰਦੀਆਂ ਵੱਲੋਂ ਕਾਲੀ ਮਾਤਾ ਮੰਦਿਰ ਵਿੱਚ ਬੇਅਦਬੀ ਦੀ ਕੋਸ਼ਿਸ਼ ਦੀ ਘਟਨਾ ਦੇ ਰੋਸ ਵਜੋਂ ਭਲਕੇ ਪਟਿਆਲਾ ਬੰਦ ਦਾ ਸੱਦਾ ਦਿੱਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਕਰਨ ਦੀ ਕੋਸ਼ਿਸ਼ ਦੀ ਸਖ਼ਤ ਨਿਖੇਧੀ ਕੀਤੀ ਹੈ।ਉਨ੍ਹਾਂ ਨੇ ਟਵੀਟ ਵਿੱਚ ਲਿਖਿਆ ਹੈ ਕਿ ਅਸੀਂ ਪੰਜਾਬ ਤੋਂ ਬਾਹਰ ਦੀਆਂ ਤਾਕਤਾਂ ਦੁਆਰਾ ਹਿੰਦੂਆਂ ਅਤੇ ਸਿੱਖਾਂ ਦੇ ਗੁਰਦੁਆਰਿਆਂ ਵਿੱਚ ਫਿਰਕੂ ਨਫ਼ਰਤ ਫੈਲਾਉਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਲਈ ਅਸੀਂ ਸਾਰੇ ਇਨ੍ਹਾਂ ਵਿਰੁੱਧ ਇਕਜੁੱਟ ਹੋਈਏ।

ਚਰਨਜੀਤ ਸਿੰਘ ਚੰਨੀ ਨੇ ਟਵੀਟ ਕਰਕੇ ਲਿਖਿਆ ਹੈ ਕਿ ਕਾਲੀ ਮਾਤਾ ਦੇ ਮੰਦਿਰ ਵਿੱਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਨੂੰ ਫੜ੍ਹ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ ਅਤੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।

 

ਬੀਤੀ ਦਿਨੀਂ ਅੰਮ੍ਰਿਤਸਰ ਦੇ ਅਜਨਾਲਾ ਦੇ ਪਿੰਡ ਭਿੰਡੀ ਔਲਖ ਸਥਿਤ ਗੁਰਦੁਆਰਾ ਸਾਹਿਬ ਤੋਂ ਸਾਹਮਣੇ ਆਇਆ ਹੈ। ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਥਾਵਾਂ ਤੋਂ ਬੇਅਦਬੀ ਦੇ ਮਾਮਲੇ ਸਾਹਮਣੇ ਆਏ ਸਨ।

 

ਇਹ ਵੀ ਪੜ੍ਹੋ:ਤੇਜ਼ ਰਫ਼ਤਾਰ ਕਾਰਨ ਵਾਪਰਿਆ ਵੱਡਾ ਹਾਦਸਾ, ਤਿੰਨ ਦੀ ਮੌਤ

-PTC News

  • Share