ਦਿਨ ਦਿਹਾੜੇ ਪਿਸਤੌਲ ਦੀ ਨੋਕ 'ਤੇ PRTC ਦੀ ਬੱਸ ਵਿਚ ਹੋਈ ਲੁੱਟ , ਨੈਸ਼ਨਲ ਹਾਈਵੇ ਜਾਮ
ਕਿਹਾ ਜਾ ਰਿਹਾ ਹੈ ਕਿ ਮੁਲਜ਼ਮ ਕੰਡਕਟਰ ਕੋਲੋਂ 10 ਹਜ਼ਾਰ ਰੁਪਏ ਨਕਦ ਅਤੇ ਉਸ ਦੀ ਚੇਨ ਖੋਹ ਕੇ ਲੈ ਗਏ ਹਨ। ਜਾਣਕਾਰੀ ਮੁਤਾਬਕ ਅਣਪਛਾਤੇ ਐਕਟਿਵਾ 'ਤੇ ਸਵਾਰ ਹੋ ਕੇ ਬੱਸ ਲੁੱਟਣ ਆਏ ਸੀ। ਜਦੋਂ ਲੁੱਟੇਰਿਆਂ ਨੇ ਬੱਸ ਲੁੱਟਣ ਦੀ ਕੋਸ਼ਿਸ਼ ਕੀਤੀ ਤਾਂ ਡਰਾਇਵਰ ਨੇ ਬੱਸ ਸੜਕ ਵਿਚਾਲੇ ਹੀ ਰੋਕ ਦਿੱਤੀ। ਇਹ ਘਟਨਾ ਕਰੀਬ 8-8:30 ਵਜੇ ਦੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ। ਇਸ ਵਾਰਦਾਤ ਕਾਰਨ ਨੈਸ਼ਨਲ ਹਾਈਵੇ 'ਤੇ ਕਾਫੀ ਲੰਬਾ ਜਾਮ ਲੱਗ ਗਿਆ। ਪੁਲਿਸ ਇਸ ਜਾਮ ਨੂੰ ਖੁਲ੍ਹਵਾਉਣ ਵਿੱਚ ਵੀ ਲੱਗੀ ਹੋਈ ਹੈ।
ਇਹ ਵੀ ਪੜ੍ਹੋ: ਮਸ਼ਹੂਰ ਗਾਇਕ ਕੇਕੇ ਦਾ ਕੋਲਕਾਤਾ 'ਚ ਹੋਇਆ ਦਿਹਾਂਤ, ਸੈਲੇਬਸ ਨੇ ਟਵੀਟ ਕਰ ਜਤਾਇਆ ਦੁੱਖ
ਦੱਸਣਯੋਗ ਹੈ ਕਿ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ 'ਤੇ ਸਵੇਰੇ 8 ਵਜੇ ਦੇ ਕਰੀਬ ਤਿੰਨ ਬਦਮਾਸ਼ਾਂ ਨੇ ਪਟਿਆਲਾ ਤੋਂ ਅੰਮ੍ਰਿਤਸਰ ਜਾ ਰਹੀ ਪੀਆਰਟੀਸੀ ਬੱਸ ਦੇ ਕੰਡਕਟਰ ਤੋਂ ਪੈਸਿਆਂ ਵਾਲਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਮੁਲਜ਼ਮਾਂ ਨੇ ਉਨ੍ਹਾਂ ਨੂੰ ਹਥਿਆਰਾਂ ਨਾਲ ਧਮਕਾਉਣ ਦੀ ਕੋਸ਼ਿਸ਼ ਵੀ ਕੀਤੀ ਪਰ ਹੋਰ ਡਰਾਈਵਰਾਂ ਦੀ ਮੌਜੂਦਗੀ ਕਾਰਨ ਉਹ ਕਾਮਯਾਬ ਨਹੀਂ ਹੋ ਸਕੇ।
ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਬੱਸ ਚਾਲਕ ਨੇ ਬੱਸ ਵਿਚਕਾਰਲੀ ਸੜਕ 'ਤੇ ਖੜ੍ਹੀ ਕਰ ਦਿੱਤੀ ਅਤੇ ਉਥੇ ਲੰਮਾ ਜਾਮ ਲੱਗ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਜਾਂਚ ਵਿੱਚ ਟੋਲ ਪਲਾਜ਼ਾ ’ਤੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੁਝ ਵਿਅਕਤੀਆਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪਛਾਣ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਕੀਤੀ ਹੈ ਪਰ ਪੁਲੀਸ ਮਾਮਲੇ ਨੂੰ ਸ਼ੱਕੀ ਮੰਨ ਰਹੀ ਹੈ।
-PTC News