Tue, Apr 16, 2024
Whatsapp

ਵਿਸ਼ਵ ਕੱਪ 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

Written by  Jashan A -- June 02nd 2019 12:13 PM
ਵਿਸ਼ਵ ਕੱਪ 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਵਿਸ਼ਵ ਕੱਪ 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ

ਵਿਸ਼ਵ ਕੱਪ 2019 : ਆਸਟਰੇਲੀਆ ਨੇ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਦਿੱਤੀ ਮਾਤ,ਬ੍ਰਿਸਟਲ: ਸਾਬਕਾ ਚੈਂਪੀਅਨ ਆਸਟਰੇਲੀਆ ਨੇ ਆਈ. ਸੀ. ਸੀ. ਵਿਸ਼ਵ ਕੱਪ-2019 ਦੇ ਆਪਣੇ ਪਹਿਲੇ ਮੈਚ 'ਚ ਅਫਗਾਨਿਸਤਾਨ ਨੂੰ 7 ਵਿਕਟਾਂ ਨਾਲ ਹਰਾ ਕੇ ਜੇਤੂ ਆਗਾਜ਼ ਕੀਤਾ।

ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਵਲੋਂ ਨਜ਼ੀਬਉੱਲ੍ਹਾ ਜਾਦਰਾਨ ਨੇ ਸਭ ਤੋਂ ਵੱਧ 51 ਦੌੜਾਂ ਬਣਾਈਆਂ ਜਦਕਿ ਰਹਿਮਤ ਸ਼ਾਹ ਨੇ 43 ਤੇ ਕਪਤਾਨ ਗੁਲਬਦਿਨ ਨੈਬ ਨੇ 31 ਦੌੜਾਂ ਦਾ ਯੋਗਦਾਨ ਦਿੱਤਾ। ਰਾਸ਼ਿਦ ਖਾਨ ਨੇ ਆਖਿਰ ਵਿਚ 27 ਦੌੜਾਂ ਬਣਾਈਆਂ, ਜਿਸ ਨਾਲ ਟੀਮ 200 ਦੌੜਾਂ ਦੇ ਪਾਰ ਪਹੁੰਚੀ। ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਟੀਮ ਵਲੋਂ ਕਪਤਾਨ ਆਰੋਨ ਫਿੰਚ ਨੇ ਧਮਾਕੇਦਾਰ ਬੱਲੇਬਾਜ਼ੀ ਦਾ ਨਜ਼ਾਰਾ ਪੇਸ਼ ਕੀਤਾ। ਉਸ ਨੇ 49 ਗੇਂਦਾਂ 'ਤੇ 66 ਦੌੜਾਂ ਦੀ ਆਪਣੀ ਪਾਰੀ ਵਿਚ 6 ਚੌਕੇ ਤੇ 4 ਸ਼ਾਨਦਾਰ ਛੱਕੇ ਲਾਏ। ਇਸ ਤੋਂ ਬਾਅਦ ਡੇਵਿਡ ਵਾਰਨਰ ਅਤੇ ਹੋਰਾਂ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਸਟੇਲੀਆ ਨੇ 34.5 ਓਵਰਾਂ ਵਿਚ 3 ਵਿਕਟਾਂ 'ਤੇ 209 ਦੌੜਾਂ ਬਣਾ ਕੇ ਜਿੱਤ ਆਪਣੇ ਨਾਮ ਕਰ ਲਈ। -PTC News

Top News view more...

Latest News view more...