ਆਸਟਰੇਲੀਆ ਨੇ ਦੱ. ਅਫਰੀਕਾ ਨੂੰ ਦਿੱਤੀ ਕਰਾਰੀ ਮਾਤ, ਸੀਰੀਜ਼ ‘ਤੇ 2-1 ਨਾਲ ਕੀਤਾ ਕਬਜ਼ਾ

Australia Beat South Africa By 97 Runs

ਕੈਪਟਾਊਨ: ਦੱਖਣੀ ਅਫ਼ਰੀਕਾ ਦੇ ਕੈਪਟਾਊਨ ‘ਚ ਦੱਖਣੀ ਅਫਰੀਕਾ ਤੇ ਆਸਟਰੇਲੀਆ ਵਿਚਾਲੇ 3 ਮੈਚਾਂ ਦੀ ਵਨ ਡੇ ਸੀਰੀਜ਼ ਦਾ ਆਖਰੀ ਮੈਚ ਖੇਡਿਆ ਗਿਆ। ਜਿਸ ‘ਚ ਆਸਟ੍ਰੇਲੀਆ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਵਿਰੋਧੀ ਟੀਮ ਨੂੰ ਕਰਾਰੀ ਮਾਤ ਦਿੱਤੀ।

ਦੱਖਣੀ ਅਫਰੀਕਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਜਿਸ ਦੌਰਾਨ ਆਸਟਰੇਲੀਆ ਟੀਮ ਨੇ ਦੱਖਣੀ ਅਫਰੀਕਾ ਨੂੰ 194 ਦੌੜਾਂ ਦਾ ਟੀਚਾ ਦਿੱਤਾ ਸੀ।

ਹੋਰ ਪੜ੍ਹੋ: ਰਾਜਸਥਾਨ ਰਾਇਲਜ਼ ਨੂੰ ਵੱਡਾ ਝਟਕਾ, ਹੁਣ ਇਸ ਟੀਮ ਲਈ ਖੇਡਣਗੇ ਰਹਾਨੇ !

ਟੀਚੇ ਦਾ ਪਿੱਛਾ ਕਰਨ ਉਤਰੀ ਦੱਖਣੀ ਅਫਰੀਕਾ ਟੀਮ ਦੀ ਸ਼ੁਰੂਆਤ ਖਰਾਬ ਰਹੀ ਤੇ ਸਿਰਫ 15.3 ਓਵਰਾਂ ‘ਚ 96 ਦੌੜਾਂ ‘ਤੇ ਢੇਰ ਹੋ ਗਏ। ਇਸ ਦੇ ਨਾਲ ਆਸਟਰੇਲੀਆ ਨੇ ਦੱਖਣੀ ਅਫਰੀਕਾ ਨੂੰ 97 ਦੌੜਾਂ ਨਾਲ ਹਰਾ ਦਿੱਤਾ ਤੇ ਵਨ ਡੇ ਸੀਰੀਜ਼ ‘ਤੇ 2-1 ਨਾਲ ਕਬਜ਼ਾ ਕਰ ਲਿਆ।

-PTC News