Sat, Apr 27, 2024
Whatsapp

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ

Written by  Shanker Badra -- May 29th 2018 03:15 PM -- Updated: May 29th 2018 03:27 PM
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ:ਆਸਟ੍ਰੇਲੀਆ ਦੇ ਸਾਬਕਾ ਕ੍ਰਿਕਟਰ ਬ੍ਰੈਟਲੀ ਨੇ ਅੱਜ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। Australia cricketer Brettlee obeisance at Sachkhand Sri Harmandir Sahibਉਹ ਬੀਤੇ ਕੱਲ੍ਹ ਇਥੇ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਸੁਣਨ ਤੋਂ ਅਸਮਰੱਥ ਲੋਕਾਂ ਸਬੰਧੀ ਕਰਵਾਏ ਗਏ ਇੱਕ ਸਮਾਗਮ ਵਿਚ ਹਿੱਸਾ ਲੈਣ ਲਈ ਆਏ ਸਨ ਅਤੇ ਇਸੇ ਦੌਰਾਨ ਹੀ ਅੱਜ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। Australia cricketer Brettlee obeisance at Sachkhand Sri Harmandir Sahibਗੁਰੂ ਘਰ ਦੇ ਦਰਸ਼ਨ ਕਰਨ ਤੋਂ ਬਾਅਦ ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ,ਜਿਥੇ ਉਨ੍ਹਾਂ ਨੇ ਕੁਝ ਸਮਾਂ ਸੇਵਾ ਕੀਤੀ।ਇਸ ਦੌਰਾਨ ਬ੍ਰੈਟਲੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸੁਰਜੀਤ ਸਿੰਘ ਭਿੱਟੇਵੱਡ ਅਤੇ ਸ਼੍ਰੋਮਣੀ ਕਮੇਟੀ ਸਕੱਤਰ ਮਨਜੀਤ ਸਿੰਘ ਬਾਠ ਨੇ ਗੁਰੂ ਬਖ਼ਸ਼ਿਸ਼ ਸਿਰੋਪਾਓ,ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਅਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। Australia cricketer Brettlee obeisance at Sachkhand Sri Harmandir Sahibਉਨ੍ਹਾਂ ਯਾਤਰੂ ਬੁੱਕ ਵਿਚ ਆਪਣੇ ਅਨੁਭਵ ਦਰਜ਼ ਕਰਦਿਆਂ ਆਪਣੀ ਯਾਤਰਾ ਨੂੰ ਖੂਬਸੂਰਤ ਦੱਸਿਆ ਅਤੇ ਇਸ ਲਈ ਧੰਨਵਾਦ ਦੇ ਸ਼ਬਦ ਵੀ ਲਿਖੇ।ਉਨ੍ਹਾਂ ਨੂੰ ਸਨਮਾਨਿਤ ਕਰਨ ਸਮੇਂ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ,ਵਧੀਕ ਮੈਨੇਜਰ ਸ. ਲਖਬੀਰ ਸਿੰਘ,ਸਰਬਜੀਤ ਸਿੰਘ,ਮਨਮੋਹਨ ਸਿੰਘ ਸਮਤੇ ਹੋਰ ਮੌਜੂਦ ਸਨ। -PTCNews


Top News view more...

Latest News view more...