ਆਸਟ੍ਰੇਲੀਆ ਦੇ ਮੈਲਬਰਨ ‘ਚ ਦਹਿਸ਼ਤਗਰਦੀ ਹਮਲਾ, 1 ਦੀ ਮੌਤ 2 ਜ਼ਖਮੀ

attack

ਅਸਟ੍ਰੇਲੀਆ ਦੇ ਮੈਲਬਰਨ ‘ਚ ਦਹਿਸ਼ਤਗਰਦੀ ਹਮਲਾ, 1 ਦੀ ਮੌਤ 2 ਜ਼ਖਮੀ,ਮੈਲਬਰਨ: ਅਸਟ੍ਰੇਲੀਆ ਦੇ ਸ਼ਹਿਰ ਮੈਲਬਰਨ ‘ਚ ਦਿਲ ਦਹਿਲਾਉਣ ਵਾਲੀ ਖਬਰ ਸਾਹਮਣੇ ਆਈ ਹੈ, ਜਿਥੇ ਇੱਕ ਦਹਿਸ਼ਤਗਰਦ ਨੇ ਹਮਲਾ ਕਰ ਦਿੱਤਾ। ਦਸਿਆ ਜਾ ਰਿਹਾ ਹੈ ਕਿ ਇਸ ਦਹਿਸ਼ਤਗਰਦ ਨੇ 3 ਲੋਕਾਂ ‘ਤੇ ਚਾਕੂ ਨਾਲ ਵਾਰ ਕਰ ਦਿੱਤਾ, ਜਿਸ ਦੌਰਾਨ 1 ਦੀ ਮੌਤ ਹੋ ਗਈ ਅਤੇ 2 ਲੋਕਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।

ਹੋਰ ਪੜ੍ਹੋ: ਦੀਵਾਲੀ ਦਾ ਤਿਉਹਾਰ ਮਨਾਉਣ ਜਾ ਰਹੇ ਯਾਤਰੀਆਂ ਨਾਲ ਵਾਪਰਿਆ ਵੱਡਾ ਹਾਦਸਾ ,ਇੱਕ ਦੀ ਮੌਤ ,35 ਜ਼ਖਮੀ

ਇਸ ਘਟਨਾ ਦਾ ਪਤਾ ਚਲਦਿਆ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਇਸ ਦਹਿਸ਼ਤਗਰਦ ਨੂੰ ਢੇਰ ਕਰ ਦਿੱਤਾ। ਇਸ ਘਟਨਾ ਵਾਲੀ ਜਗ੍ਹਾ ‘ਤੇ ਸਥਾਨਕ ਲੋਕਾਂ ਦੀ ਭੀੜ ਜਮਾ ਹੋ ਗਈ ਅਤੇ ਜ਼ਖਮੀਆਂ ਨੂੰ ਇਲਾਜ਼ ਲਈ ਨੇੜੇ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿਥੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

—PTC News