Sat, Apr 27, 2024
Whatsapp

ਅਵਤਾਰ ਸਿੰਘ ਹਿੱਤ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਬਣੇ

Written by  Joshi -- October 14th 2018 01:46 PM -- Updated: October 14th 2018 06:05 PM
ਅਵਤਾਰ ਸਿੰਘ ਹਿੱਤ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਬਣੇ

ਅਵਤਾਰ ਸਿੰਘ ਹਿੱਤ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਬਣੇ

ਅਵਤਾਰ ਸਿੰਘ ਹਿੱਤ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਧਾਨ ਬਣੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਹਿਤ ਨੂੰ ਪ੍ਰਬੰਧਕ ਕਮੇਟੀ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਾ ਅੱਜ ਪ੍ਰਧਾਨ ਚੁਣ ਲਿਆ ਗਿਆ। ਅਵਤਾਰ ਸਿੰਘ ਹਿੱਤ ਦੀ ਉਹ ਚੋਣ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਹੋਈ ਸਾਰੇ 14 ਮੈਂਬਰਾਂ ਦੀ ਮੀਟਿੰਗ ਦੌਰਾਨ ਸਰਵਸੰਮਤੀ ਨਾਲ ਕੀਤੀ ਗਈ। ਇਸ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਵਜੋਂ ਡਾਕਟਰ ਗੁਰਮੀਤ ਸਿੰਘ, ਜੂਨੀਅਰ ਮੀਤ ਪ੍ਰਧਾਨ ਦੇ ਅਹੁਦੇ ਲਈ ਇੰਦਰਜੀਤ ਸਿੰਘ, ਮਹਿੰਦਰਪਾਲ ਸਿੰਘ ਢਿੱਲੋਂ ਨੂੰ ਜਨਰਲ ਸਕੱਤਰ ਅਤੇ ਮਹਿੰਦਰ ਸਿੰਘ ਛਾਬੜਾ ਨੂੰ ਸਕੱਤਰ ਚੁਣਿਆ ਗਿਆ। ਮੀਟਿੰਗ ਦੀ ਸ਼ੁਰੂਆਤ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਵਲੋਂ ਅਰਦਾਸ ਨਾਲ ਕੀਤੀ ਗਈ। ਉਪਰੰਤ ਅਕਾਲੀ ਦਲ ਵਲੋ ਅਬਜ਼ਰਵਰ ਬਣਾ ਕੇ ਭੇਜੇ ਗਏ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਸਮੂਹ ਮੈਂਬਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਊਨ੍ਹਾਂ ਦੀ ਰਾਏ ਲਈ। ਇਸ ਮੌਕੇ ਪਾਰਟੀ ਦੇ ਜਨਰਲ ਸਕੱਤਰ ਤੇ ਦਿੱਲੀ ਰਾਜੌਰੀ ਗਾਰਡਨ ਤੋਂ ਐਮ ਐਲ ਏ ਮਨਜਿੰਦਰ ਸਿੰਘ ਸਿਰਸਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੀ ਮੌਜੂਦ ਸ਼ਨ। ਅਵਤਾਰ ਸਿੰਘ ਹਿਤ ਦਾ ਨਾਮ ਪ੍ਰਧਾਨਗੀ ਲਈ ਪੇਸ਼ ਕੀਤੇ ਜਾਣ ਤੇ ਸਮੂਹ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ਨਾਲ ਪ੍ਰਵਾਨਗੀ ਦਿੱਤੀ ਉਪਰੰਤ ਨਵਨਿਯੁਕਤ ਪ੍ਰਧਾਨ ਅਵਤਾਰ ਸਿੰਘ ਹਿਤ ਨੇ ਪਾਰਟੀ ਆਗੂਆਂ ਅਤੇ ਸਮੂਹ ਮੈਂਬਰਾਂ ਦੀ ਹਾਜੀਰੀ ਵਿਚ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ। ਇਸ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਮਨਜਿੰਦਰ ਸਿੰਘ ਸਿਰਸਾ ਨੇ ਚੋਣ ਪ੍ਰੀਕ੍ਰਿਆ ਸਰਵ ਸੰਮਤੀ ਨਾਲ ਨੇਪਰੇ ਚੜਾਉਣ ਲੁਈ ਸਮੂਹ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਅਵਤਾਰ ਸਿੰਘ ਹਿਤ ਸਮੇਤ ਸਮੂਹ ਅਹੁਦੇਦਾਰ ਪੁਰੀ ਤਨਦੇਹੀ ਨਾਲ ਗਰੁ ਘਰ ਦੀ ਸੇਵਾ ਕਰਨਗੇ। ਇਸ ਮੌਕੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੀ ਸੇਵਾ ਕਰਨ ਦਾ ਮੌਕਾ ਬਖਸ਼ਣ ਲੁਈ ਗੁਰੂ ਸਾਹਿਬ ਦਾ ਸ਼ੁਕਰੀਆ ਅਦਾ ਕੀਤਾ ਅਤੇ ਪਾਰਟੀ ਹਾਈਕਮਾਂਡ ਤੇ ਸਮੂਹ ਮੈਂਬਰਾਂ ਦਾ ਊਨ੍ਹਾਂ ਤੇਂ ਵਿਸ਼ਵਾਸ ਪ੍ਰਗਟਾਉਣ ਲਈ ਧੰਨਵਾਦ ਕੀਤਾ। ਅਵਤਾਰ ਸਿੰਘ ਹਿਤ ਨੇ ਕਿਹਾ ਕਿ ਊਨ੍ਹਾਂ ਦਾ ਮੁੱਖ ਨਿਸ਼ਾਨਾ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਉਸੇ ਤਰਾਂ ਵੱਡੇ ਪੱਧਰ ਤੇ ਮਨਾਉਣਾ ਹੈ ਜਿਸ ਤਰਾਂ ਨਾਲ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ 350 ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਇਆ ਗਿਆ ਸੀ। ਊਨ੍ਹਾਂ ਭਾਰਤ ਸਰਕਾਰ ਪਾਸੋ ਅਮ੍ਰਿਤੱਸਰ ਤੋਂ ਪਟਨਾ ਸਾਹਿਬ ਤਕ ਸਿੱਧੀ ਉਡਾਣ ਸ਼ੁਰੂ ਕਰਨ ਅਤੇ ਚੁਲ ਰਹੀਆਂ ਸੁਪਰ ਫਾਸਟ ਰੇਲ ਗੱਡੀਆਂ ਦੀ ਗਿਣਤੀ ਵਧਾਉਣ ਦੀ ਵੀ ਮੰਗ ਕੀਤੀ। ਚੋਣ ਪਰਿਕਰਿਆ ਮੁਕੰਮਲ ਹੋਣ ਉਪਰੰਤ ਸਮੂਹ ਆਗੂਆਂ ਅਤੇ ਅਹੁਦੇਦਾਰਾ ਨੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਅਸ਼ੀਰਵਾਦ ਲਿਆ। ਇਸ ਮੌਕੇ ਜਥੇਦਾਰ ਗਿਆਨੀ ਇਕਬਾਲ ਸਿੰਘ ਨੇ ਅਵਤਾਰ ਸਿੰਘ ਹਿਤ ਤੇ ਹੋਰਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਭੇਂਟ ਕਰਕੇ ਸਨਮਾਨਿਤ ਕੀਤਾ ਇਸ ਮੌਕੇ ਨਵੇਂ ਚੁਣੇ ਗਏ ਅਹੁਦੇਦਾਰਾਂ ਨੇ ਜਿਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਉਥੇ ਪੰਥ ਦੀ ਚੜ੍ਹਦੀਕਲਾ ਲਈ ਇਕਜੁਟ ਹੋ ਕੇ ਦਿਨ ਰਾਤ ਕੰਮ ਕਰਨ ਦੀ ਗੱਲ ਵੀ ਆਖੀ। —PTC News


Top News view more...

Latest News view more...