Thu, Apr 25, 2024
Whatsapp

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ  

Written by  Shanker Badra -- April 28th 2021 04:26 PM -- Updated: April 28th 2021 04:27 PM
ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ  

ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ  

ਚੰਡੀਗੜ੍ਹ : ਕੋਵਿਡ-19 ਦੀ ਗੰਭੀਰ ਹੋਈ ਸਥਿਤੀ ਦੇ ਮੱਦੇਨਜ਼ਰ ਸਕੂਲ ਸਿੱਖਿਆ ਵਿਭਾਗ ਨੇ ਕੋਰੋਨਾ ਬਾਰੇ ਮੁੜ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਿੱਖਿਆ ਮੰਤਰੀ ਕੋਵਿਡ-19 ਦੇ ਵਧ ਰਹੇ ਕੇਸਾਂ ਦੇ ਕਾਰਨ ਕਾਫ਼ੀ ਚਿੰਤਤ ਹਨ ਅਤੇ ਉਨ੍ਹਾਂ ਨੇ ਆਮ ਲੋਕਾਂ ਵਿਸ਼ੇਸ਼ ਕਰਕੇ ਵਿਦਿਆਰਥੀਆਂ ਨੂੰ ਇਸ ਬਿਮਾਰੀ ਤੋਂ ਜਾਗਰੂਕ ਕਰਨ ’ਤੇ ਜ਼ੋਰ ਦਿੱਤਾ ਹੈ। ਪੜ੍ਹੋ ਹੋਰ ਖ਼ਬਰਾਂ : ਗੋਆ 'ਚ 4 ਦਿਨ ਦੇ ਲੌਕਡਾਊਨ ਦਾ ਐਲਾਨ , ਪੜ੍ਹੋ ਕੀ ਰਹੇਗਾ ਖੁੱਲ੍ਹਾ , ਕੀ ਰਹੇਗਾ ਬੰਦ [caption id="attachment_493193" align="aligncenter" width="260"]Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ[/caption] ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਪਿਛਲੇ ਸਾਲ ਦੇ ਵਾਂਗ ਇਸ ਵਾਰ ਵੀ ਜਾਗਰੂਕਤਾ ਮੁਹਿੰਮ ਸ਼ੁਰੂ ਕਰ ਦਿੱਤੀ ਹੈ। ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਅਤੇ ਵਿਦਿਆਰਥੀਆਂ ਦੀਆਂ ਆਨ ਲਾਈਨ ਕਲਾਸਾਂ ਦੌਰਾਨ ਕੋਰੋਨਾ ਮਹਾਂਮਾਰੀ ਤੋਂ ਬਚਣ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਸਿੱਖਿਆ ਵਿਭਾਗ ਵੱਲੋਂ ਇਸ ਮੁਹਿੰਮ ਦੇ ਵਾਸਤੇ ਸੋਸ਼ਲ ਮੀਡੀਆ ਦੀ ਵਰਤੋਂ ਕੀਤੀ ਜਾ ਰਹੀ ਹੈ ਅਤੇ ਕੋਵਿਡ ਤੋਂ ਬਚਣ ਲਈ ਸੋਸ਼ਲ ਮੀਡੀਆ ਦੇ ਵੱਖ ਵੱਖ ਪਲੇਟ ਫਾਰਮਾਂ ’ਤੇ ਪ੍ਰਚਾਰ ਸਮੱਗਰੀ ਪਾਈ ਜਾ ਰਹੀ ਹੈ। [caption id="attachment_493194" align="aligncenter" width="300"]Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ[/caption] ਅਧਿਆਪਕਾਂ ਵੱਲੋਂ ਹੱਥ ਧੋਣ ਦੇ ਤਰੀਕੇ ਬਾਰੇ ਦੱਸਣ ਦੇ ਨਾਲ ਨਾਲ ਮਾਸਕ ਪਹਿਨਣ ਅਤੇ ਘਰ ਤੋਂ ਬਾਹਰ ਜਾਣ ਸਮੇਂ ਆਪਸ ਵਿੱਚ ਸਰੀਰਕ ਦੂਰੀ ਬਣਾ ਕੇ ਰੱਖਣ ਲਈ ਆਖਿਆ  ਜਾ ਰਿਹਾ ਹੈ। ਕੋਰੋਨਾ ਪ੍ਰਭਾਵਿਤ ਮਰੀਜ਼ ਦੇ ਲੱਛਣਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਉਣ ਦੇ ਨਾਲ ਨਾਲ ਮਰੀਜ਼ ਨਾਲ ਸਨੇਹ ਭਰਪੂਰ ਵਿਵਹਾਰ ਰੱਖਣ ਲਈ ਵੀ ਪ੍ਰੇਰਿਤ ਕੀਤਾ ਜਾ ਰਿਹਾ ਹੈ। [caption id="attachment_493191" align="aligncenter" width="260"]Awareness campaign by the Education department to protect students and public from the COVID-19 pandemic ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਜਾਗਰੂਕਤਾ ਮੁਹਿੰਮ[/caption] ਪੜ੍ਹੋ ਹੋਰ ਖ਼ਬਰਾਂ : ਪੰਜਾਬ ਵਿੱਚ ਅੱਜ ਸ਼ਾਮ 5 ਵਜੇ ਤੋਂ ਲੱਗੇਗਾ ਲੌਕਡਾਊਨ , ਪੜ੍ਹੋ ਕਿੱਥੇ - ਕਿੱਥੇ ਰਹਿਣਗੀਆਂ ਪਾਬੰਦੀਆਂ  ਇਸ ਦੇ ਨਾਲ ਹੀ ਬਜ਼ੁਰਗਾਂ ਅਤੇ ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਸਮਾਜਿਕ ਸਮਾਗਮਾਂ ਦੌਰਾਨ  ਨਿਰਧਾਰਤ ਗਿਣਤੀ ਦੇ ਲੋਕਾਂ ਦੀ ਇਕੱਤਰਤਾ ਬਾਰੇ ਸਰਕਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ ਜਾ ਰਿਹਾ ਹੈ। ਬੁਲਾਰੇ ਅਨੁਸਾਰ ਇਨ੍ਹਾਂ ਸਾਵਧਾਨੀਆਂ ਦੇ ਇਸਤੇਮਾਲ ਨਾਲ ਕੋਵਿਡ-19 ਦਾ ਫੈਲਾਅ ਨੂੰ ਰੋਕਣ ਲਈ ਕਾਫੀ ਮਦਦ ਮਿਲ ਸਕਦੀ ਹੈ। -PTCNews


Top News view more...

Latest News view more...