Advertisment

ਸਰਕਾਰੀ ਫਾਈਲ ਕਵਰ ਰਾਹੀਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ: ਮੀਤ ਹੇਅਰ

author-image
Ravinder Singh
Updated On
New Update
ਸਰਕਾਰੀ ਫਾਈਲ ਕਵਰ ਰਾਹੀਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ: ਮੀਤ ਹੇਅਰ
Advertisment
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਭ੍ਰਿਸ਼ਟਾਚਾਰ ਤੇ ਨਸ਼ਿਆਂ ਜਿਹੀਆਂ ਅਲਾਮਤਾਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਲਏ ਪ੍ਰਣ ਨੂੰ ਦੁਹਰਾਉਂਦਿਆਂ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਨੇ ਨਿਵੇਕਲੀ ਪਹਿਲਕਦਮੀ ਕਰਦਿਆਂ ਸਰਕਾਰੀ ਫਾਈਲ ਕਵਰਜ਼ ਰਾਹੀਂ ਸਮਾਜਿਕ ਅਲਾਮਤਾਂ ਖ਼ਿਲਾਫ਼ ਜਾਗਰੂਕ ਕਰਨ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸੇ ਦੇ ਨਾਲ ਹੀ ਸਾਖ਼ਰਤਾ ਅਭਿਆਨ ਤੇ ਚੌਗਿਰਦੇ ਤੇ ਜਲ ਦੀ ਸੰਭਾਲ ਦਾ ਵੀ ਹੋਕਾ ਦਿੱਤਾ ਜਾ ਰਿਹਾ ਹੈ।
Advertisment
ਸਰਕਾਰੀ ਫਾਈਲ ਕਵਰ ਰਾਹੀਂ ਸਮਾਜਿਕ ਕੁਰੀਤੀਆਂ ਖ਼ਿਲਾਫ਼ ਕੀਤਾ ਜਾਵੇਗਾ ਜਾਗਰੂਕ: ਮੀਤ ਹੇਅਰਇਹ ਜਾਣਕਾਰੀ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਇਸ ਨਿਵੇਕਲੀ ਪਿਰਤ ਪਾਉਂਦੇ ਨਵੇਂ ਸਰਕਾਰੀ ਫਾਈਲ ਕਵਰ ਜਾਰੀ ਕਰਦਿਆਂ ਦਿੱਤੀ। ਕੈਬਨਿਟ ਮੰਤਰੀ ਤੇ ਵਿਭਾਗ ਦੀ ਵਿਸ਼ੇਸ਼ ਸਕੱਤਰ ਡਾ.ਸੇਨੂੰ ਦੁੱਗਲ ਵੱਲੋਂ ਇਹ ਨਵੇਂ ਸਰਕਾਰੀ ਫਾਈਲ ਕਵਰ ਜਾਰੀ ਕੀਤੇ ਗਏ। ਨਵੇਂ ਜਾਰੀ ਕੀਤੇ ਗਏ ਸਰਕਾਰੀ ਫਾਈਲ ਕਵਰ ਦੀ ਖਾਸੀਅਤ ਇਹ ਹੈ ਕਿ ਇਨ੍ਹਾਂ ਉਪਰ 'ਭ੍ਰਿਸ਼ਟਾਚਾਰ ਮੁਕਾਓ, ਸੁਧਾਰ ਲਿਆਓ', 'ਨਸ਼ਿਆਂ ਨੂੰ ਜੜ੍ਹੋ ਮੁਕਾਓ', 'ਹਰ ਮਨੁੱਖ ਲਾਵੇ ਰੁੱਖ', 'ਜਲ ਹੈ ਤਾਂ ਕੱਲ੍ਹ ਹੈ' ਤੇ 'ਪੜ੍ਹੋ ਅਤੇ ਪੜ੍ਹਾਓ' ਸਲੋਗਨ ਲਿਖੇ ਗਏ ਹਨ ਜਿਨ੍ਹਾਂ ਨਾਲ ਸਬੰਧਤ ਲੋਗੋ ਲਗਾਏ ਗਏ ਹਨ। ਇਸ ਤੋਂ ਇਲਾਵਾ ਫਾਈਲ ਉਪਰ ਲਗਾਏ ਜਾਂਦੇ ਫਲੈਪਰ (ਜੱਫ਼ੂ) ਉਤੇ ਵਿਭਾਗ, ਸ਼ਾਖਾ ਆਦਿ ਦੀ ਜਾਣਕਾਰੀ ਲਿਖਣ ਲਈ ਕਾਲਮ ਰੱਖੇ ਗਏ ਹਨ। ਇਸ ਤੋਂ ਪਹਿਲਾਂ ਹਰ ਵਾਰ ਕੋਈ ਵੀ ਸਰਕਾਰੀ ਫਾਈਲ ਤਿਆਰ ਕਰਦਿਆਂ ਵੱਖਰਾ ਪ੍ਰਿੰਟ ਕਢਵਾ ਕੇ ਲਾਉਣਾ ਪੈਂਦਾ ਸੀ। ਇਹ ਵੀ ਪੜ੍ਹੋ : ਅੰਮ੍ਰਿਤਸਰ ਹਵਾਈ ਅੱਡੇ 'ਤੇ ਦੋ ਮੁਸਾਫ਼ਰਾਂ ਕੋਲੋਂ 33 ਲੱਖ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਮੀਤ ਹੇਅਰ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ, ਨਸ਼ਿਆਂ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ ਵਾਤਾਵਰਣ ਦੀ ਸਾਂਭ ਸੰਭਾਲ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਿੰਟਿੰਗ ਤੇ ਸਟੇਸ਼ਨਰੀ ਵਿਭਾਗ ਵੱਲੋਂ ਸਾਰੇ ਸਰਕਾਰੀ ਵਿਭਾਗਾਂ ਲਈ ਨਿੱਤ ਵਰਤੋਂ ਵਿੱਚ ਆਉਂਦੇ ਫਾਈਲ ਕਵਰ ਪ੍ਰਕਾਸ਼ਿਤ ਕਰਵਾਏ ਜਾਂਦੇ ਹਨ। ਵਿਭਾਗ ਨੇ ਫ਼ੈਸਲਾ ਕੀਤਾ ਹੈ ਕਿ ਸਮਾਜਿਕ ਅਲਾਮਤਾਂ ਖਿਲਾਫ਼ ਜਾਗਰੂਕ ਕਰਦੇ ਤੇ ਚੌਗਿਰਦੇ ਦੀ ਸਾਂਭ ਸੰਭਾਲ ਵਾਲੇ ਸਲੋਗਨ ਫਾਈਲਾਂ ਉਪਰ ਲਿਖੇ ਜਾਣ। ਪ੍ਰਿੰਟਿੰਗ ਤੇ ਸਟੇਸ਼ਟਨੀ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਕੰਮਕਾਜ ਕਰਦੇ ਦੌਰਾਨ ਸਰਕਾਰੀ ਦਫਤਰਾਂ ਦੀ ਫਾਈਲਾਂ ਕਈ ਸਰਕਾਰੀ ਕਰਮੀਆਂ ਦੇ ਹੱਥੋਂ ਨਿਕਲਦੀਆਂ ਹਨ ਤੇ ਚੰਗੇ ਸੰਦੇਸ਼ ਦੇਣ ਲਈ ਇਸ ਤੋਂ ਵਧੀਆ ਪਹਿਲਕਦਮੀ ਨਹੀਂ ਹੋ ਸਕਦੀ। ਇਸ ਤੋਂ ਇਲਾਵਾ ਸਮੇਂ ਤੇ ਪੈਸੇ ਦੀ ਬੱਚਤ ਲਈ ਫਾਈਲ ਕਵਰ ਉਪਰ ਲੱਗਦੇ ਫਲੈਪਰ ਉਪਰ ਵਿਭਾਗ, ਸ਼ਾਖਾ ਆਦਿ ਦਾ ਨਾਮ ਛਪਵਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਹਰ ਫਾਈਲ ਤਿਆਰ ਕਰਦਿਆਂ ਵੱਖਰਾ ਪ੍ਰਿੰਟ ਨਾ ਕਢਵਾਉਣਾ ਪਵੇ। publive-image -PTC News-
latestnews government ptcnews punjabnews minister awareness gurmeetsinghmeethayer filecover
Advertisment

Stay updated with the latest news headlines.

Follow us:
Advertisment