ਬੀ ਪਰਾਕ ਨੂੰ ਲੱਗਿਆ ਵੱਡਾ ਝਟਕਾ, ਚਾਚੇ ਤੋਂ ਬਾਅਦ ਪਿਤਾ ਦੀ ਹੋਈ ਮੌਤ
ਚੰਡੀਗੜ੍ਹ: ਪੰਜਾਬੀ ਗਾਇਕ ਤੇ ਮਿਊਜ਼ਿਕ ਡਾਇਰੈਕਟਰ ਬੀ ਪਰਾਕ ਨੂੰ ਉਸ ਨੂੰ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਚਾਚੇ ਦੀ ਮੌਤ ਤੋਂ ਬਾਅਦ ਉਹਨਾਂ ਦੇ ਪਿਤਾ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਉਹਨਾਂ ਦੇ ਘਰ 'ਚ ਸੋਗ ਦੀ ਲਹਿਰ ਛਾਈ ਹੋਈ ਹੈ। ਇਸ ਦੀ ਜਾਣਕਾਰੀ ਖ਼ੁਦ ਬੀ ਪਰਾਕ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਦਿੱਤੀ ਹੈ। ਇਸ ਸਮੇਂ ਉਨ੍ਹਾਂ ਦੇ ਘਰ ਮਾਤਮ ਛਾਇਆ ਹੋਇਆ ਹੈ। ਦੱਸ ਦਈਏ ਕਿ ਪਿਛਲੇ ਮਹੀਨੇ ਹੀ ਬੀ ਪਰਾਕ ਦੇ ਚਾਚੇ ਅਤੇ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸੰਗੀਤਕਾਰ ਸੁਰਿੰਦਰ ਬੱਚਨ ਦਾ ਦਿਹਾਂਤ ਹੋਇਆ ਸੀ। ਹੁਣ ਉਨ੍ਹਾਂ ਦੇ ਪਿਤਾ ਦੇ ਇਸ ਤਰ੍ਹਾਂ ਅਚਾਨਕ ਚੱਲੇ ਜਾਣ ਨਾਲ ਉਨ੍ਹਾਂ ਨੂੰ ਵੱਡਾ ਸਦਮਾ ਲੱਗਾ ਹੈ। ਹੋਰ ਪੜ੍ਹੋ: ਲੁਧਿਆਣਾ ਧਮਾਕਾ : ਗਗਨਦੀਪ ਦੇ ਗ੍ਰਿਫ਼ਤਾਰ ਸਾਥੀਆਂ ਨੇ ਉਗਲੇ ਵੱਡੇ ਰਾਜ਼ !, ਕੀਤੇ ਵੱਡੇ ਖੁਲਾਸੇ: ਸੂਤਰ
ਸੋਸ਼ਲ ਮੀਡੀਆ 'ਤੇ ਗਾਇਕ ਬੀ ਪਰਾਕ ਨੇ ਆਪਣੇ ਪਿਤਾ ਨਾਲ ਇਕ ਤਸਵੀਰ ਸ਼ੇਅਰ ਕੀਤੀ ਹੈ। ਇਸ ਤਸਵੀਰ ਨੂੰ ਸਾਂਝਾ ਕਰਦਿਆਂ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਹੈ, ''ਮੇਰੇ ਕੋਲ ਸ਼ਬਦ ਨਹੀਂ ਹਨ, ਮੈਂ ਸੁੰਨ ਹਾਂ, ਮੈਂ ਸਦਮੇ 'ਚ ਹਾਂ। ਮੈਂ ਟੁੱਟ ਗਿਆ ਹਾਂ ਪਹਿਲਾਂ ਚਾਚਾ ਅਤੇ ਹੁਣ ਸੱਚਮੁੱਚ ਤੁਹਾਨੂੰ ਮਿਸ ਕਰਾਂਗਾ ਡੈਡੀ... ਮੇਰੇ ਗੀਤ ਲਈ ਤੁਹਾਡੀ ਹਰ ਪ੍ਰਤੀਕਿਰਿਆ ਅਤੇ ਮੇਰੇ ਲਈ ਤੁਹਾਡੀਆਂ ਅੱਖਾਂ 'ਚ ਉਹ ਖੁਸ਼ੀ ਦੇ ਹੰਝੂ। ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ ਅਤੇ ਹੁਣ ਮੈਂ ਤੁਹਾਨੂੰ ਬਹੁਤ ਮਿਸ ਕਰਨ ਜਾ ਰਿਹਾ ਹਾਂ... ਮੈਨੂੰ ਅਤੇ ਪਰਿਵਾਰ ਨੂੰ ਹਮੇਸ਼ਾ ਅਸੀਸ ਦਿਓ?RIP Daddy?RIP Legend।'' ਬੀ ਪਰਾਕ ਦੀ ਇਸ ਪੋਸਟ 'ਤੇ ਪੰਜਾਬੀ ਕਲਾਕਾਰ ਅਤੇ ਪ੍ਰਸ਼ੰਸਕ ਕੁਮੈਂਟ ਕਰਕੇ ਦੁੱਖ ਪ੍ਰਗਟਾ ਰਹੇ ਹਨ। ਦੱਸਣਯੋਗ ਹੈ ਕਿ ਬੀ ਪਾਰਕ ਨੂੰ ਗਾਇਕੀ ਦੀ ਗੁੜਤੀ ਆਪਣੇ ਪਰਿਵਾਰ 'ਚੋਂ ਹੀ ਮਿਲੀ ਹੈ। ਉਨ੍ਹਾਂ ਦੇ ਪਰਿਵਾਰ 'ਚੋਂ ਦੋ ਮਹਾਨ ਸੰਗੀਤਕਾਰ ਦਾ ਇਸ ਤਰ੍ਹਾਂ ਚਲਾ ਜਾਣਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।View this post on Instagram