ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼

Baba Banda Singh Bahadur Martyrdom day
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ 'ਤੇ ਵਿਸ਼ੇਸ਼    

ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼:ਸਰਹਿੰਦ: ਸਰਹਿੰਦ ਨੂੰ ਫ਼ਤਿਹ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੋਂ ਬਾਅਦ ਪੰਜਾਬ ਦੇ ਇਤਿਹਾਸ ਦੇ ਸਭ ਤੋਂ ਮਹਾਨ ਅਤੇ ਆਕਰਸ਼ਕ ਵਿਅਕਤੀਆਂ ਵਿੱਚੋਂ ਪ੍ਰਮੁੱਖ ਮੰਨੇ ਜਾਣ ਵਾਲੇ ਯੋਧੇ ਹਨ। ਜਿਨ੍ਹਾਂ ਨੇ ਆਪਣੇ ਜੀਵਨ ਕਾਲ ਦੇ ਪਿਛਲੇ 7 ਸਾਲਾਂ (1709-1715) ਦੌਰਾਨ ਉੱਤਰੀ ਭਾਰਤ ਦੀ ਪੂਰੀ ਦੀ ਪੂਰੀ ਤਵਾਰੀਖ ਹੀ ਬਦਲ ਕੇ ਰੱਖ ਦਿੱਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਕਮਾਨ ਹੇਠ ਸਿੱਖਾਂ ਨੇ ਅਠਾਰ੍ਹਵੀਂ ਸਦੀ ਦੇ ਪਹਿਲੇ ਦਹਾਕੇ ਵਿੱਚ ਮੁਗ਼ਲਾਂ ਨੂੰ ਪਹਿਲੀ ਵਾਰ ਸਿੱਖ ਸ਼ਕਤੀ ਦਾ ਅਹਿਸਾਸ ਕਰਵਾਇਆ ਅਤੇ ਉਨ੍ਹਾਂ ਦੇ ਅਜਿੱਤ ਹੋਣ ਦੇ ਘੁਮੰਡ ਨੂੰ ਤੋੜ ਕੇ ਰੱਖ ਦਿੱਤਾ। ਉਹ ਪੰਜਾਬ ਦੇ ਇਤਿਹਾਸਕ ਰੰਗ-ਮੰਚ ‘ਤੇ ਅਚਾਨਕ ਇਕ ਜਾਂਬਾਜ਼ ਯੋਧੇ ਅਤੇ ਸਿਦਕੀ ਸੈਨਿਕ ਕਮਾਂਡਰ ਵਜੋਂ ਉੱਭਰ ਕੇ ਸਾਹਮਣੇ ਆਇਆ। ਸੋ ਬੰਦਾ ਬਹਾਦਰ ,ਸਿਕੰਦਰ, ਨੈਪੋਲੀਅਨ, ਨਾਦਰਸ਼ਾਹ ਤੇ ਅਹਿਮਦ ਸ਼ਾਹ ਅਬਦਾਲੀ ਤੋਂ ਵੱਧ ਸ਼ਕਤੀਸ਼ਾਲੀ ਯੋਧਾ ਸੀ। ਬੰਦਾ ਸਿੰਘ ਬਹਾਦਰ ਨੇ ਆਪਣੀ ਚੜ੍ਹਤ ਦੌਰਾਨ ਤਿੰਨ ਮੁਗ਼ਲ ਬਾਦਸ਼ਾਹਾਂ-ਬਹਾਦਰ ਸ਼ਾਹ, ਜਹਾਂਦਾਰ ਸ਼ਾਹ ਅਤੇ ਫਾਰੁਖ਼ਸ਼ੀਅਰ ਨੂੰ ਵਖਤ ਪਾਈ ਰੱਖਿਆ ਤੇ ਗ਼ਜ਼ਨਵੀ, ਤੈਮੂਰ ਤੇ ਬਾਬਰ ਦੇ ਖਾਨਦਾਨਾਂ ਵਿੱਚੋਂ ਅਖਵਾਉਣ ਵਾਲਿਆਂ ਦੀ ਆਨ ਤੇ ਸ਼ਾਨ ਨੂੰ ਮਿੱਟੀ ਵਿੱਚ ਮਿਲਾ ਕੇ ਰੱਖ ਦਿੱਤਾ।

ਮੁਗ਼ਲਾਂ ਦੇ ਅੱਤਿਆਚਾਰਾਂ ਵਿਰੁੱਧ ਤਲਵਾਰ ਉਠਾਉਣ ਵਾਲੇ ਇਸ ਲਾਸਾਨੀ ਯੋਧੇ ਦਾ ਜਨਮ 1670 ਈ. ਨੂੰ ਜੰਮੂ-ਕਸ਼ਮੀਰ ਦੇ ਪੁਣਛ ਜ਼ਿਲ੍ਹੇ ਦੇ ਇਕ ਛੋਟੇ ਜਿਹੇ ਪਿੰਡ ਰਾਜੌਰੀ ਵਿਖੇ ਹੋਇਆ ਸੀ। ਬੰਦਾ ਬਹਾਦਰ ਦਾ ਬਚਪਨ ਦਾ ਨਾਂ ਲਛਮਣ ਦਾਸ ਸੀ। ਉਸ ਦਾ ਪਿਤਾ ਰਾਮਦੇਵ (ਰਾਜਪੂਤ) ਇਕ ਸਾਧਾਰਨ ਕਿਸਾਨ ਸੀ। ਉਹ ਛੋਟੀ ਉਮਰੇ ਹੀ ਇਕ ਅੱਛਾ ਘੋੜ-ਸਵਾਰ, ਪੱਕਾ ਨਿਸ਼ਾਨੇਬਾਜ਼ ਤੇ ਚੰਗਾ ਸ਼ਿਕਾਰੀ ਬਣ ਗਿਆ ਸੀ। ਬਚਪਨ ‘ਚ ਲਛਮਣ ਦਾਸ ਤੋਂ ਸ਼ਿਕਾਰ ਕਰਦੇ ਵਕਤ ਇੱਕ ਪਾਪ ਹੋ ਗਿਆ, ਲਛਮਣ ਦਾਸ ਭਾਵ ਬੰਦਾ ਸਿੰਘ ਬਹਾਦਰ ਨੇ ਸ਼ਿਕਾਰ ਕਰਦੇ ਵਕਤ ਇੱਕ ਹਿਰਨੀ ਨੂੰ ਮਾਰ ਦਿੱਤਾ ਤੇ ਉਸਨੂੰ ਇਹ ਵੇਖ ਕੇ ਦੁਖ ਹੋਇਆ ਕਿ ਜਿਸ ਹਿਰਨੀ ਉਸ ਨੂੰ ਮਾਰਿਆ ਹੈ ਉਸਦੇ ਦੋ ਨਵ ਜੰਮੇ ਬੱਚੇ ਵੀ ਮਰ ਗਏ। ਉਸ ਦਿਨ ਤੋਂ ਲਛਮਣ ਦਾਸ ਨੇ ਸ਼ਿਕਾਰ ਖੇਡਣਾ ਬੰਦ ਕਰ ਦਿੱਤਾ ਤੇ ਸਾਧੂਆਂ ਦੀ ਜਿੰਦਗੀ ਜੀਣ ਲੱਗ ਪਿਆ ਤੇ ਲੱਛਮਣ ਦਾਸ ਨੂੰ ਮਾਧੋ ਦਾਸ ਵੈਰਾਗੀ (ਬੰਦਾ ਸਿੰਘ ਬਹਾਦੁਰ) ਦੇ ਨਾਲ ਜਾਣਿਆ ਜਾਣ ਲੱਗਾ।

Baba Banda Singh Bahadur Martyrdom day
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼

ਮਾਧੋ ਦਾਸ ਨੇ ਨਾਂਦੇੜ ਦੇ ਨੇੜੇ, ਗੋਦਾਵਰੀ ਦਰਿਆ ਦੇ ਕੰਢੇ, ਇਕ ਸ਼ਾਂਤ ਤੇ ਸੁੰਦਰ ਸਥਾਨ ‘ਤੇ ਆਪਣਾ ਟਿਕਾਣਾ ਬਣਾ ਲਿਆ। ਇਸ ਸਥਾਨ ‘ਤੇ ਹੀ 1708 ਈ. ਨੂੰ ਗੁਰੂ ਗੋਬਿੰਦ ਸਿੰਘ ਜੀ ਦੀ ਮਾਧੋ ਦਾਸ ਨੂੰ ਸੰਸਸਾਰ ਵਿੱਚ ਹੋ ਰਹੇ ਅੱਤਿਆਚਾਰ ਬਾਰੇ ਜਾਣੁ ਕਰਵਾਉਣ ਲਈ ਆਏ ਤੇ ਮਾਦੋਦਾਸ ਸਾਧੂ ਰੂਪ ਤੋਂ ਯੋਧੇ ਰੂਪ ਨੂੰ ਜਗਾਉਣ ਲਈ ਤਾਂ ਜੋ ਸੰਸਾਰ ਵਿੱਚ ਹੋ ਰਹੇ ਅੱਿਆਚਾਰ ਦੀ ਅੱਗ ਨੂੰ ਠੱਲ੍ਹ ਪੈ ਸਕੇ। ਮੁਗ਼ਲਾਂ ਨਾਲ ਸਿੱਧੀ ਟੱਕਰ ਲੈਣ ਲਈ ਚੁਣੇ ਗਏ ਇਸ ਯੋਧੇ ਨੂੰ ਗੁਰੂ ਸਾਹਿਬ ਨੇ ਅੰਮ੍ਰਿਤ ਛਕਾ ਕੇ ਬੰਦਾ ਸਿੰਘ ਦਾ ਨਾਂ ਅਤੇ ‘ਬਹਾਦੁਰ’ ਦਾ ਖ਼ਿਤਾਬ ਬਖਸ਼ਿਆ ਅਤੇ ਖਾਲਸੇ ਦਾ ਜਥੇਦਾਰ ਥਾਪ ਕੇ ਪੰਜਾਬ ਵੱਲ ਭੇਜਿਆ ਤੇ 1708 ਦੇ ਆਸ-ਪਾਸ ਪੰਜਾਬ ਲਈ ਰਵਾਨਾ ਹੋਏ ਬਾਬਾ ਬੰਦਾ ਸਿੰਘ ਬਹਾਦਰ ਦੇ ਸਿਰਨਾਵੇਂ ਨਾਲ ਸਿੱਖ ਇਤਿਹਾਸ ਦਾ ਇਕ ਨਵਾਂ ਦੌਰ ਸ਼ੁਰੂ ਹੋ ਗਿਆ।

Baba Banda Singh Bahadur Martyrdom day
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼

ਗ਼ੌਰਤਲਬ ਹੈ ਕਿ ਬੰਦਾ ਬਹਾਦਰ ਦੀ ਕਮਾਨ ਹੇਠ ਕੇਵਲ 25 ਸਿੰਘਾਂ ਦੇ ਜਥੇ ਨੂੰ ਸ਼ਕਤੀਸ਼ਾਲੀ ਮੁਗ਼ਲ ਹਕੂਮਤ ਨਾਲ ਟੱਕਰ ਲੈਣ ਲਈ ਪੰਜਾਬ ਵੱਲ ਭੇਜਣਾ, ਹਿੰਦੁਸਤਾਨ ਦੇ ਇਤਿਹਾਸ ਦੀ ਇਕ ਬੇਮਿਸਾਲ ਘਟਨਾ ਹੈ।1710 ਨੂੰ ਚੱਪੜਚਿੜੀ ਦੇ ਮੈਦਾਨ ਵਿੱਚ ਹੋਈ ਖੂਨ ਡੋਲਵੀਂ ਲੜਾਈ ਵਿੱਚ ਸਰਹਿੰਦ ਦਾ ਹੁਕਮਰਾਨ ਸੂਬੇਦਾਰ ਵਜ਼ੀਰ ਖਾਂ ਮਾਰਿਆ ਗਿਆ। ਵਜ਼ੀਰ ਖਾਂ ਦਾ ਛੋਟਾ ਪੁੱਤਰ ਅਤੇ ਉਸ ਦਾ ਜਵਾਈ ਵੀ ਲੜਾਈ ਵਿੱਚ ਮਾਰੇ ਗਏ।ਵਜ਼ੀਰ ਖਾਂ ਜਿਸ ਨੇ ਗੁਰੂ ਸਾਹਿਬ ਦੇ ਛੋਟੇ ਸਾਹਿਬਜਾਦਿਆਂ ਨੂੰ ਸ਼ਹੀਦ ਕੀਤਾ ਸੀ ,ਉਸ ਦਾ ਬਦਲਾ ਬਾਬਾ ਬੰਦਾ ਸਿੰਘ ਬਹਾਦਰ ਨੇ ਲਿਆ ਸੀ।

Baba Banda Singh Bahadur Martyrdom day
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼

ਬੰਦਾ ਬਹਾਦਰ ਨੇ ਸੱਤ ਸੌ ਸਾਲਾਂ ਤੋਂ ਪਏ ਗੁਲਾਮੀ ਦੇ ਜੂਲੇ ਨੂੰ ਪੰਜਾਬ ਦੇ ਗਲੋਂ ਲਾਹੁਣ ਦੀ ਸ਼ੁਰੂਆਤ ਕੀਤੀ। ਸੋ, ਸਰਹਿੰਦ ਦੀ ਜਿੱਤ ਇਕ ਅਜਿਹਾ ਜ਼ਲਜ਼ਲਾ ਸੀ, ਜਿਸ ਨੇ ਮੁਗ਼ਲ ਹਕੂਮਤ ਦੀਆਂ ਨੀਂਹਾਂ ਹਿਲਾ ਕੇ ਰੱਖ ਦਿੱਤੀਆਂ। ਜਿੱਤਾਂ ਦਾ ਸਿਲਸਿਲਾ ਨਿਰੰਤਰ ਜਾਰੀ ਰਿਹਾ। ਛੇਤੀ ਹੀ ਸਿੱਖ ਲਾਹੌਰ ਦੀਆਂ ਕੰਧਾਂ ਤੱਕ ਪਹੁੰਚ ਗਏ।ਬਾਬਾ ਬੰਦਾ ਸਿੰਘ ਬਹਾਦਰ ਆਪਣੇ ਸੈਨਿਕਾਂ ਸਮੇਤ ਗੁਰਦਾਸ ਨੰਗਲ ਦੀ ਕੱਚੀ ਗੜ੍ਹੀ ਵਿੱਚ ਮੁਗ਼ਲ ਫੌਜ ਦੇ ਘੇਰੇ ਵਿੱਚ ਆ ਗਿਆ। ਬਾਬਾ ਬੰਦਾ ਸਿੰਘ ਬਹਾਦਰ ਅਤੇ ਲਗਪਗ 800 ਸਿੱਖਾਂ ਨੂੰ ਕੈਦੀ ਬਣਾ ਕੇ ਪਹਿਲਾਂ ਲਾਹੌਰ ਲਿਆਂਦਾ ਗਿਆ ਫਿਰ ਅਤਿ ਖੁਆਰੀ ਦੀ ਹਾਲਤ ਵਿੱਚ ਜਲੂਸ ਦੀ ਸ਼ਕਲ ਵਿੱਚ ਦਿੱਲੀ ਲਿਜਾਇਆ ਗਿਆ। ਇਹ ਜਲੂਸ 1716 ਨੂੰ ਦਿੱਲੀ ਵਿੱਚ ਦਾਖਲ ਹੋਇਆ। ਬੰਦਾ ਬਹਾਦਰ ਅਤੇ ਉਸ ਦੇ ਮੁੱਖ ਸਾਥੀਆਂ ਨੂੰ ਤ੍ਰਿਪੋਲੀਏ ਵਿਖੇ ਕੈਦ ਲਈ ਇਬਰਾਹੀਮ-ਉਦ-ਦੀਨ ਮੀਰ ਆਤਿਸ਼ ਦੇ ਹਵਾਲੇ ਕਰ ਦਿੱਤਾ ਗਿਆ। ਬਾਕੀਆਂ ਨੂੰ ਸਰਬਰਾਹ ਖਾਨ ਦੇ ਹਵਾਲੇ ਕੀਤਾ ਗਿਆ। ਬੰਦਾ ਬਹਾਦਰ ਦੀ ਪਤਨੀ ਅਤੇ ਉਸ ਦੇ ਚਾਰ ਵਰ੍ਹਿਆਂ ਦੇ ਪੁੱਤਰ ਅਜੈ ਸਿੰਘ ਨੂੰ ਵੱਖਰੇ ਤੌਰ ‘ਤੇ ਕੈਦ ਵਿੱਚ ਰੱਖਿਆ ਗਿਆ।

Baba Banda Singh Bahadur Martyrdom day
ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ‘ਤੇ ਵਿਸ਼ੇਸ਼

1716 ਨੂੰ ਸਿੱਖ ਕੈਦੀਆਂ ਦਾ ਕਤਲੇਆਮ ਸ਼ੁਰੂ ਹੋਇਆ। ਹਰ ਰੋਜ਼ 100 ਸਿੱਖ ਕਤਲ ਕੀਤੇ ਜਾਂਦੇ ਸਨ। ਸੱਤ ਦਿਨਾਂ ਤੱਕ ਕਤਲੇਆਮ ਜਾਰੀ ਰਿਹਾ। 1716 ਨੂੰ ਬੰਦਾ ਬਹਾਦਰ ਅਤੇ ਉਸ ਦੇ ਸਾਥੀਆਂ ਨੂੰ ਇਕ ਜਲੂਸ ਦੀ ਸ਼ਕਲ ਵਿੱਚ ਕੁਤਬ-ਮੀਨਾਰ ਦੇ ਨੇੜੇ ਖੁਆਜਾ ਕੁਤਬਦੀਨ ਬਖਤਿਆਰ ਕਾਕੀ ਦੇ ਰੋਜ਼ੇ ਪਾਸ ਪਹੁੰਚਾਇਆ ਗਿਆ। ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਹੀਦੀ ਜਾਮ ਪਿਲਾਉਣ ਤੋਂ ਪਹਿਲਾਂ ਉਸ ਦੇ ਪੁੱਤਰ ਅਜੈ ਸਿੰਘ ਨੂੰ ਕਤਲ ਕਰਕੇ ਉਸ ਦਾ ਧੜਕਦਾ ਹੋਇਆ ਦਿਲ ਬਾਬਾ ਜੀ ਦੇ ਮੂੰਹ ਵਿੱਚ ਤੁੰਨਿਆ ਗਿਆ। ਫਿਰ ਤਸੀਹੇ ਦੇਣ ਤੋਂ ਇਲਾਵਾ ਭਖਦੇ ਹੋਏ ਲਾਲ ਗਰਮ ਜੰਬੂਰਾਂ ਨਾਲ ਸਰੀਰ ਤੋਂ ਮਾਸ ਨੋਚਿਆ ਗਿਆ। ਛੁਰੇ ਦੀ ਨੋਕ ਨਾਲ ਅੱਖਾਂ ਕੱਢੀਆਂ ਗਈਆਂ, ਹੱਥ-ਪੈਰ ਕੱਟ ਦਿੱਤੇ ਗਏ ਅਤੇ ਅੰਤ ਸਿਰ ਕਲਮ ਕਰ ਦਿੱਤਾ ਗਿਆ।
-PTCNews