Advertisment

ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ

author-image
Shanker Badra
Updated On
New Update
ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ
Advertisment
ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ:ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭਾ ਸੁਸਾਇਟੀਆਂ ਅਤੇ ਸੰਗਤ ਦੇ ਸਹਿਯੋਗ ਨਾਲ ਸਥਾਨਕ ਚਾਟੀਵਿੰਡ ਗੇਟ ਵਿਖੇ ਸਥਿਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ 26 ਅਤੇ 27 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾਣਗੇ। Baba Deep Singh ji Birthday opportunities 26th of January nagar kirtan ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਇਸ ਬਾਰੇ ਜਾਣਕਾਰੀ ਦਿੰਦਿਆਂ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। Baba Deep Singh ji Birthday opportunities 26th of January nagar kirtan ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਉਨ੍ਹਾਂ ਦੱਸਿਆ ਕਿ ਅੱਜ 25 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ ਹੈ ਜਿਸ ਦਾ ਭੋਗ 27 ਜਨਵਰੀ ਨੂੰ ਪਵੇਗਾ। ਇਸ ਸਬੰਧੀ 26 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋ ਕੇ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ। Baba Deep Singh ji Birthday opportunities 26th of January nagar kirtan ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ 26 ਜਨਵਰੀ ਨੂੰ ਸਜਾਇਆ ਜਾਵੇਗਾ ਵਿਸ਼ਾਲ ਨਗਰ ਕੀਰਤਨ ਇਸ ਤੋਂ ਇਲਾਵਾ 27 ਜਨਵਰੀ ਨੂੰ ਸਵੇਰੇ 9 ਵਜੇ ਅੰਮ੍ਰਿਤ ਸੰਚਾਰ ਹੋਵੇਗਾ, ਜਦਕਿ 27 ਜਨਵਰੀ ਨੂੰ ਹੀ ਖ਼ੂਨ ਦਾਨ ਕੈਂਪ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 27 ਜਨਵਰੀ ਨੂੰ ਸ਼ਾਮ 4 ਵਜੇ ਤੋਂ ਆਰੰਭ ਹੋਣ ਵਾਲੇ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ, ਢਾਡੀ ਅਤੇ ਕਥਾਵਾਚਕ ਹਾਜ਼ਰੀ ਭਰਨਗੇ। -PTCNews-
latest-news india-latest-news news-in-punjabi news-in-punjab nagar-kirtan-news baba-deep-singh-ji-news
Advertisment

Stay updated with the latest news headlines.

Follow us:
Advertisment