Thu, Apr 25, 2024
Whatsapp

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

Written by  Shanker Badra -- January 25th 2020 01:29 PM -- Updated: January 25th 2020 01:32 PM
ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ:ਅੰਮ੍ਰਿਤਸਰ : ਸਿੱਖ ਕੌਮ ਦੇ ਮਹਾਨ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਆਰੰਭ ਹੋਇਆ ਹੈ। ਇਹ ਨਗਰ ਕੀਰਤਨ ਵੱਖ -ਵੱਖ ਬਜ਼ਾਰਾਂ 'ਚੋ ਹੁੰਦਾ ਹੋਇਆ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਵਿਖੇ ਪੁੱਜ ਕੇ ਸੰਪਨ ਹੋਵੇਗਾ। [caption id="attachment_383226" align="aligncenter" width="300"]Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ[/caption] ਇਹ ਵਿਸ਼ਾਲ ਨਗਰ ਕੀਰਤਨ ਚੌਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਰਾਹੀਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਸੰਪੂਰਨ ਹੋਵੇਗਾ। [caption id="attachment_383222" align="aligncenter" width="300"]Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ[/caption] ਇਸ ਮੌਕੇ ਹਜ਼ਾਰਾਂ ਸੰਗਤ ਇਸ ਨਗਰ ਕੀਰਤਨ ਵਿੱਚ ਸ਼ਾਮਲ ਹੋਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਹੈ। ਨਗਰ ਕੀਰਤਨ ਵਿੱਚਸਕੂਲ ਬੈਂਡ, ਪੁਲਿਸ ਬੈਂਡ ਤੋਂ ਇਲਾਵਾ ਵੱਖ-ਵੱਖ ਗਤਕਾ ਪਾਰਟੀਆਂ, ਸ਼ਬਦੀ ਜਥੋ, ਸਭਾ ਸੁਸਾਇਟੀਆਂ ਅਤੇ ਸੰਗਤਾਂ ਨੇ ਵੱਡੀ ਗਿਣਤੀ ਵਿਚ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ ਹੈ। [caption id="attachment_383224" align="aligncenter" width="300"]Baba Deep Singh Ji Gurpurab Dedicated Sri Akal Takht Sahib To Nagar Kirtan Start ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਅਲੌਕਿਕ ਨਗਰ ਕੀਰਤਨ[/caption] ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਿਸ਼ਾਲ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਜ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 27 ਜਨਵਰੀ ਨੂੰ ਪੈਣਗੇ। -PTCNews


Top News view more...

Latest News view more...