ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ
ਕਾਬਿਲੇਗੌਰ ਹੈ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਬੀਤੇ ਦਿਨੀਂ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਦਾ ਮੁਆਇਨਾ ਕਰਨ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਨੂੰ ਇੱਕ ਵਾਰਡ ਵਿੱਚ ਇੱਕ ਗੱਦਾ ਫਟਿਆ ਹੋਇਆ ਮਿਲਿਆ, ਜਿਸ ਤੋਂ ਬਾਅਦ ਮੰਤਰੀ ਭੜਕ ਉੱਠੇ। ਉਨ੍ਹਾਂ ਇਸ ਲਈ ਵੀਸੀ ਡਾ. ਰਾਜ ਬਹਾਦਰ ਨੂੰ ਜ਼ਿੰਮੇਵਾਰ ਠਹਿਰਾਇਆ।
ਇੰਨਾ ਹੀ ਨਹੀਂ, ਉਸ ਨੂੰ ਸਾਰਿਆਂ ਦੇ ਸਾਹਮਣੇ ਉਕਤ ਗੱਦੇ 'ਤੇ ਲੇਟਣ ਦਾ ਹੁਕਮ ਦਿੱਤਾ ਗਿਆ। ਇਸ ਦੇ ਨਾਲ ਹੀ ਜਦੋਂ ਇਸ ਘਟਨਾ ਦੀ ਵੀਡੀਓ ਵਾਇਰਲ ਹੋਈ ਤਾਂ ਮਾਮਲਾ ਭਖ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵਲੋਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ।
ਸਿਹਤ ਮੰਤਰੀ ਦੇ ਇਸ ਰਵੱਈਏ ਤੋਂ ਡਾਕਟਰ ਭਾਈਚਾਰਾ ਕਾਫੀ ਨਾਰਾਜ਼ ਸੀ। ਇਸ ਮਗਰੋਂ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਦੇ ਪ੍ਰਿੰਸੀਪਲ ਡਾ. ਰਾਜੀਵ ਦੇਵਗਨ ਅਤੇ ਗੁਰੂ ਨਾਨਕ ਦੇਵ ਹਸਪਤਾਲ (ਜੀਐਨਡੀਐਚ) ਦੇ ਮੈਡੀਕਲ ਸੁਪਰਡੈਂਟ ਡਾ. ਕੇਡੀ ਸਿੰਘ ਨੇ ਸਰਕਾਰ ਨੂੰ ਆਪਣੇ ਅਸਤੀਫ਼ੇ ਭੇਜੇ ਹਨ। ਭਾਵੇਂ ਅਸਤੀਫ਼ਾ ਦੇਣ ਦਾ ਕਾਰਨ ਜ਼ਿਆਦਾ ਕੰਮ ਦਾ ਬੋਝ ਦੱਸਿਆ ਜਾਂਦਾ ਹੈ ਪਰ ਇਹ ਚਰਚਾ ਆਮ ਹੈ ਕਿ ਮੈਡੀਕਲ ਸਿੱਖਿਆ ਅਤੇ ਦਵਾਈ ਨਾਲ ਸਬੰਧਤ ਦੋ ਅਧਿਕਾਰੀਆਂ ਵੱਲੋਂ ਇਕੱਠੇ ਅਸਤੀਫੇ ਭੇਜੇ ਜਾਣ ਤੋਂ ਬਾਅਦ ਦੋਵੇਂ ਅਧਿਕਾਰੀ ਸਿਹਤ ਮੰਤਰੀ ਦੇ ਵਤੀਰੇ ਤੋਂ ਨਾਰਾਜ਼ ਸਨ।
ਇਹ ਵੀ ਪੜ੍ਹੋ : ਪੰਜਾਬ ਵਜ਼ਾਰਤ ਵੱਲੋਂ ‘ਸਿੱਖਿਆ-ਤੇ-ਸਿਹਤ ਫੰਡ’ ਦੇ ਗਠਨ ਨੂੰ ਮਨਜ਼ੂਰੀ