ਮੁੱਖ ਖਬਰਾਂ

ਦਮਦਮੀ ਟਕਸਾਲ ਦੇ ਮੁਖੀ ਨੇ ਕੀਤੀ ਸ੍ਰੀ ਫਤਿਹਗੜ੍ਹ ਸਾਹਿਬ ਬੇਅਦਬੀ ਕਾਂਡ ਦੀ ਨਿਖੇਧੀ

By Jagroop Kaur -- October 13, 2020 10:29 pm -- Updated:October 13, 2020 10:32 pm

ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ ਅਤੇ ਮਿਸਾਲੀ ਕਾਰਵਾਈ ਕਰਨ ਦੀ ਸਰਕਾਰ ਤੋਂ ਮੰਗ ਕੀਤੀ ਹੈ। ਉਨ੍ਹਾਂ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਤਰਖਾਣ ਮਾਜਰਾ ਅਤੇ ਪਿੰਡ ਜੱਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਅਤੇ ਕਿਹਾ ਕਿ  ਬੇਅਦਬੀਆਂ ਲਈ ਦੋਸ਼ੀਆਂ ਪ੍ਰਤੀ ਸਰਕਾਰ ਦੀ ਢਿੱਲਮੱਠ ਵਾਲੀ ਨੀਤੀ ਕਾਰਨ ਦੋਸ਼ੀ ਅਤੇ ਸ਼ਰਾਰਤੀ ਅਨਸਰ ਸ਼ਰੇਆਮ ਬੇਖ਼ੌਫ ਹੋ ਕੇ ਬੇਅਦਬੀ ਵਰਗੇ ਕਾਰਿਆਂ ਨੂੰ ਅੰਜਾਮ ਦੇ ਰਹੇ ਹਨ ਜਿਸ ਨਾਲ ਸਿੱਖ ਹਿਰਦੇ ਵਾਰ ਵਾਰ ਵਲੂੰਧਰੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜਾਵਾਂ ਦੇ ਕੇ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਤਾਂ ਕਿ ਕੋਈ ਵੀ ਗੁਰੂ ਦੋਖੀ ਬੇਅਦਬੀ ਕਰਨ ਬਾਰੇ ਸੋਚ ਵੀ ਨਾ ਸਕੇ।ਹੁਣੇ ਹੁਣੇ ਦਮਦਮੀ ਟਕਸਾਲ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਦੇ ਘਰੇ ਪਿਆ ਸੋਗ, ਹੋਈ ਮੌਤ | The Sikhi TVਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਤਰਖਾਣ ਮਾਜਰਾ ’ਚ ਕੀਤੀ ਗਈ ਬੇਅਦਬੀ ਲਈ ਦੋਸ਼ੀ ਨੂੰ ਦਬੋਚ ਲਿਆ ਗਿਆ ਹੈ ਪਰ ਉਸ ਹਿਰਦੇਵੇਧਕ ਘਟਨਾ ਪਿੱਛੇ ਛੁਪੇ ਸਾਜਿਸ਼ਕਾਰਾਂ ਨੂੰ ਜਲਦ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਲਈ ਜ਼ਿੰਮੇਵਾਰ ਕਿਸੇ ਵੀ ਦੋਸ਼ੀ ਨੂੰ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਹਿਰਦੇਵੇਧਕ ਘਟਨਾਵਾਂ ਦਾ ਕਿਸੇ ਨਾ ਕਿਸੇ ਰੂਪ 'ਚ ਜਾਰੀ ਰਹਿਣਾ ਜਿੱਥੇ ਬੇਹੱਦ ਦੁਖਦਾਈ ਹੈ ਉੱਥੇ ਰਾਜ ਦਾ ਮਾਹੌਲ ਵੀ ਖ਼ਰਾਬ ਹੋ ਸਕਦਾ ਹੈ।Sundar Gutka (Damdami Taksal) - Apps on Google Playਦਮਦਮੀ ਟਕਸਾਲ ਮੁਖੀ ਨੇ ਕਿਹਾ ਕਿ ਸਰਕਾਰ ਨੂੰ ਇਹ ਨਹੀਂ ਭੁੱਲਣਾ ਚਾਹੀਦਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੀ ਬੇਅਦਬੀ ਦੀਆਂ ਅਫ਼ਸੋਸਨਾਕ ਘਟਨਾਵਾਂ ਨੇ ਰਾਜ ਦੇ ਅਮਨ ਕਾਨੂੰਨ ਅਤੇ ਸਿਆਸੀ ਫ਼ਿਜ਼ਾ ਨੂੰ ਹਿਲਾ ਕੇ ਰੱਖ ਦਿੱਤਾ ਸੀ। ਉਨ੍ਹਾਂ ਸਰਕਾਰ ਨੂੰ ਧਾਰਮਿਕ ਮਾਮਲਿਆਂ ’ਚ ਦੋਸ਼ੀਆਂ ਪ੍ਰਤੀ ਸਖ਼ਤ ਰਵੱਈਆ ਅਪਣਾਉਣ ਅਤੇ ਸਿੱਖ ਸੰਗਤਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ, ਪਾਵਨ ਗੁਰਬਾਣੀ ਪੋਥੀਆਂ ਦੀ ਸੇਵਾ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ, ਸ਼ਰਾਰਤੀ ਅਨਸਰਾਂ ਤੋਂ ਸੁਚੇਤ ਰਹਿਣ ਤੋਂ ਇਲਾਵਾ ਸੂਬੇ 'ਚ ਅਮਨ ਸ਼ਾਂਤੀ ਅਤੇ ਫ਼ਿਰਕੂ ਸਦਭਾਵਨਾ ਬਣਾਈ ਰੱਖਣ ਦੀ ਵੀ ਅਪੀਲ ਕੀਤੀ । Sacrilege of Sri guru granth sahib in Fatehgarh Sahib

 

  • Share