Sat, Apr 27, 2024
Whatsapp

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਸ਼ਤਾਬਦੀ ਮੌਕੇ ੩ ਮਈ ਨੂੰ ਧਾਰਮਿਕ ਸਮਾਗਮ

Written by  Joshi -- April 11th 2018 05:24 PM -- Updated: April 27th 2018 01:52 PM
ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਸ਼ਤਾਬਦੀ ਮੌਕੇ ੩ ਮਈ ਨੂੰ ਧਾਰਮਿਕ ਸਮਾਗਮ

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਸ਼ਤਾਬਦੀ ਮੌਕੇ ੩ ਮਈ ਨੂੰ ਧਾਰਮਿਕ ਸਮਾਗਮ

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ੩੦੦ ਸਾਲਾ ਜਨਮ ਸ਼ਤਾਬਦੀ ਮੌਕੇ ੩ ਮਈ ਨੂੰ ਧਾਰਮਿਕ ਸਮਾਗਮ ਅੰਮ੍ਰਿਤਸਰ:  ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇ ਜੱਥੇਦਾਰ ਸੁਲਤਾਨ-ਉਲ-ਕੌਮ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਦੀ ੩੦੦ ਸਾਲਾ ਜਨਮ ਸ਼ਤਾਬਦੀ ਸਬੰਧੀ ੩ ਮਈ ੨੦੧੮ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਸਬੰਧੀ ਮੀਟਿੰਗ ਕੀਤੀ। ਸਮਾਗਮ ਦੀਆਂ ਤਿਆਰੀਆਂ ਸਬੰਧੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ੯੬ਵੇਂ ਕਰੋੜੀ ਦੇ ਮੁਖੀ ਜੱਥੇਦਾਰ ਬਾਬਾ ਬਲਬੀਰ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਅਤੇ ਸ. ਜਗਜੀਤ ਸਿੰਘ ਜੱਗੀ, ਤੋਂ ਇਲਾਵਾ ਬਾਬਾ ਜੱਸਾ ਸਿੰਘ ਆਹਲੂਵਾਲੀਆਂ ਵੈਲਫੇਅਰ ਸੁਸਾਇਟੀ (੩੦੦ ਸਾਲਾ ਜਨਮ ਸ਼ਤਾਬਦੀ ਪ੍ਰਬੰਧਕ ਕਮੇਟੀ) ਦੇ ਮੈਂਬਰਾਂ ਨੇ ਇਕੱਤਰਤਾ ਕਰਕੇ ਇਹ ਫੈਸਲਾ ਲਿਆ ਕੇ ੩ ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਏ ਜਾਣਗੇ। ਇਨ੍ਹਾਂ ਸਮਾਗਮਾਂ ਵਿਚ ਉੱਚ ਕੋਟੀ ਦੇ ਰਾਗੀ, ਢਾਡੀ, ਕਵੀਸ਼ਰ ਅਤੇ ਕਥਾਵਾਚਕਾਂ ਤੋਂ ਇਲਾਵਾ ਧਾਰਮਿਕ ਸ਼ਖਸੀਅਤਾਂ ਸ਼ਾਮਲ ਹੋਣਗੀਆਂ। ਉਨ੍ਹਾਂ ਕਿਹਾ ਕਿ ਬਾਬਾ ਜੱਸਾ ਸਿੰਘ ਆਹਲੂਵਾਲੀਆ ਦੀ ੩੦੦ ਸਾਲਾ ਜਨਮ ਸ਼ਤਾਬਦੀ ਨੂੰ ਯਾਦਗਾਰੀ ਬਣਾਉਣ ਲਈ ਉਪਰੋਕਤ ਸਾਰੀਆਂ ਹੀ ਜੱਥੇਬੰਦੀਆਂ ਇੱਕਜੁਟ ਹੋ ਕੇ ਸਮਾਗਾਂ ਦੀ ਸਫਲਤਾ ਲਈ ਜਤਨ ਕਰਨਗੀਆਂ। ਇਸ ਮੌਕੇ ਜੱਥੇਦਾਰ ਬਾਬਾ ਬਲਬੀਰ ਸਿੰਘ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਸੁਨੇਹਾ ਦਿੰਦੇ ਹੋਏ ਇਨ੍ਹਾਂ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਦਿੱਲੀ ਕਮੇਟੀ ਵੱਲੋਂ ਸਮਾਗਮਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸ. ਪਰਮਜੀਤ ਸਿੰਘ ਰਾਣਾ ਨੇ ਕਿਹਾ ਕਿ ਦਿੱਲੀ ਕਮੇਟੀ ਵੱਲੋਂ ਕਰਵਾਏ ਜਾਣ ਵਾਲੇ ਸਮਾਗਮ ਵੀ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਨਾਲ ਮਿਲ ਕੇ ਮਨਾਏ ਜਾਣਗੇ । ਇਸ ਮੌਕੇ ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸ਼ਤਾਬਦੀ ਨੂੰ ਮਨਾਉਣ ਲਈ ਸਾਲਾਨਾ ਬਜਟ ਵਿਚ ਵੀ ਵਿਸ਼ੇਸ਼ ਬਜਟ ਰੱਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸ਼ਤਾਬਦੀ ਨੂੰ ਯਾਦਗਾਰੀ ਬਨਾਉਣ ਦੇ ਜਤਨ ਕੀਤੇ ਜਾਣਗੇ। ਇਸ ਮੌਕੇ ਵੈਲਫੇਅਰ ਸੁਸਾਇਟੀ ਦੇ ਮੈਂਬਰਾਂ ਨੇ ਮਿਲਕੇ ਸ਼ਤਾਬਦੀ ਨੂੰ ਮਨਾਉਣ ਲਈ ਹਰ ਤਰ੍ਹਾਂ ਦੇ ਸਹਿਯੋਗ ਦੀ ਗੱਲ ਕਹੀ। ਇਸ ਮੌਕੇ ਵੈਲਫੇਅਰ ਸੁਸਾਇਟੀ ਵੱਲੋਂ ਜਥੇਦਾਰ ਬਾਬਾ ਬਲਬੀਰ ਸਿੰਘ, ਸ. ਹਰਮੀਤ ਸਿੰਘ ਕਾਲਕਾ ਤੇ ਸ. ਪਰਮਜੀਤ ਸਿੰਘ ਰਾਣਾ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। —PTC News


Top News view more...

Latest News view more...