ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਵਾਲੇ ਢਾਬਾ ਮਾਲਿਕ 'ਕਾਂਤਾ ਪ੍ਰਸਾਦ' ਨੇ ਚੁੱਕਿਆ ਖ਼ੌਫ਼ਨਾਕ ਕਦਮ

By Jagroop Kaur - June 18, 2021 3:06 pm

ਪਿਛਲੇ ਸਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਦੱਖਣੀ ਦਿੱਲੀ ਦੇ ਮਾਲਵੀਆ ਨਗਰ ‘ਬਾਬਾ ਕਾ ਢਾਬਾ ’ ਮਾਲਿਕ ਕਾਂਤਾ ਪ੍ਰਸਾਦ ਵੱਲੋਂ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੇ ਜਾਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਨੂੰ ਵੀਰਵਾਰ ਦੇਰ ਰਾਤ ਨੂੰ ਦਿੱਲੀ ਸਫਦਰਜੰਗ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਸ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ। ਦਿੱਲੀ ਪੁਲਿਸ ਨੇ ਦੱਸਿਆ ਕਿ ਉਸਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ। ਪੁਲਿਸ ਨੇ ਦੱਸਿਆ ਕਿ ਵੀਰਵਾਰ ਦੇਰ ਰਾਤ ਇੱਕ ਪੀਸੀਆਰ ਕਾਲ ਤੇ ਜਾਣਕਾਰੀ ਮਿਲੀ ਕਿ ਇੱਕ ਵਿਅਕਤੀ ਨੇ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਹੈ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ।

Baba Ka Dhaba owner admitted to hospital following a suicide attempt

ਪੜ੍ਹੋ ਹੋਰ ਖ਼ਬਰਾਂ : ਪੰਜਾਬ ਦੇ ਇਸ ਜ਼ਿਲ੍ਹੇ ‘ਚ ਐਤਵਾਰ ਦਾ ਲੌਕਡਾਊਨ ਹੋਇਆ ਖ਼ਤਮ, ਹੁਣ ਪੂਰਾ ਹਫ਼ਤਾ ਖੁੱਲ੍ਹਣਗੀਆਂ ਦੁਕਾਨਾਂ

ਮਾਮਲੇ ਵਿਚ ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਕਿਹਾ - ਜਦੋਂ ਪੁਲਿਸ ਮੌਕੇ 'ਤੇ ਪਹੁੰਚੀ ਤਾਂ ਪਤਾ ਲੱਗਿਆ ਕਿ ਉਹ ਕਾਂਤਾ ਪ੍ਰਸਾਦ ਸੀ। ਇਸ ਵੇਲੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਉਸਦੀ ਪਤਨੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਪਿਛਲੇ ਕੁੱਝ ਦਿਨਾਂ ਤੋਂ ਉਦਾਸ ਸੀ।Baba Ka Dhaba: बाबा का ढाबा के मालिक कांता प्रसाद ने की आत्महत्या की कोशिश, हालत गंभीर

ਪੜ੍ਹੋ ਹੋਰ ਖ਼ਬਰਾਂ : ਹੁਣ 10ਵੀਂ -11ਵੀਂ ਤੇ 12ਵੀਂ ਦੇ ਪ੍ਰੀ ਬੋਰਡ ਰਿਜ਼ਲਟ ਦੇ ਅਧਾਰ ‘ਤੇ ਆਵੇਗਾ ਬਾਰ੍ਹਵੀਂ ਜਮਾਤ ਦਾ ਫ਼ਾਈਨਲ ਰਿਜ਼ਲਟ  

ਵਧੇਰੇ ਜਾਣਕਾਰੀ ਦਿੰਦੇ ਹੋਏ ਪਤਨੀ ਨੇ ਦੱਸਿਆ ਕਿ ਪਿਛਲੇ ਸਾਲ ਧਾਵੇ ਤੋਂ ਰੈਸਟੋਰੈਂਟ ਤੱਕ ਤਰੱਕੀ ਮਿਲੀ ਸੀ। ਇਸ ਤੋਂ ਬਾਅਦ ਮੁੜ ਤੋਂ ਟੰਗੀ ਦਾ ਸਾਹਮਣਾ ਕਰਨਾ ਪਿਆ। ਇਸ ਘਾਟੇ ਦੇ ਚਲਦਿਆਂ ਮੁੜ ਤੋਂ ਸੜਕ ਦੇ ਕਿਨਾਰੇ ਤੇ ਉਸ ਦੇ ਪੁਰਾਣੇ ਸਟਾਲ 'ਤੇ ਵਾਪਸ ਜਾਣਾ ਪਿਆ। ਲਗਾਤਾਰ ਘਾਟੇ ਦਾ ਸਾਹਮਣਾ ਕਰ ਰਹੇ ਕਾਂਤਾ ਪ੍ਰਸਾਦ ਨੇ ਇਹ ਖੌਫਨਾਕ ਕਦਮ ਚੁੱਕਿਆ।

adv-img
adv-img