Sun, Sep 20, 2026
Whatsapp

ਬਾਬਾ ਲਾਭ ਸਿੰਘ ਕਾਰ ਸੇਵਾ ਵਾਲਿਆਂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

Reported by:  PTC News Desk  Edited by:  Jashan A -- July 28th 2019 01:31 PM
ਬਾਬਾ ਲਾਭ ਸਿੰਘ ਕਾਰ ਸੇਵਾ ਵਾਲਿਆਂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਬਾਬਾ ਲਾਭ ਸਿੰਘ ਕਾਰ ਸੇਵਾ ਵਾਲਿਆਂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ

ਬਾਬਾ ਲਾਭ ਸਿੰਘ ਕਾਰ ਸੇਵਾ ਵਾਲਿਆਂ ਦੇ ਚਲਾਣੇ ’ਤੇ ਭਾਈ ਲੌਂਗੋਵਾਲ ਵੱਲੋਂ ਅਫ਼ਸੋਸ ਪ੍ਰਗਟ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਪੰਥ ਦੀ ਮਾਨਯੋਗ ਸ਼ਖ਼ਸੀਅਤ ਬਾਬਾ ਲਾਭ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਕੀਤੇ ਗਏ ਇਕ ਪ੍ਰੈਸ ਬਿਆਨ ਰਾਹੀਂ ਭਾਈ ਲੌਂਗੋਵਾਲ ਨੇ ਆਖਿਆ ਕਿ ਬਾਬਾ ਲਾਭ ਸਿੰਘ ਨੇ ਗੁਰੂ ਘਰਾਂ ਅੰਦਰ ਮਿਸਾਲੀ ਸੇਵਾਵਾਂ ਨਿਭਾਈਆਂ ਹਨ ਅਤੇ ਸਿੱਖ ਪੰਥ ਨੂੰ ਉਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ। ਹੋਰ ਪੜ੍ਹੋ: ਭਾਈ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਜੋਧਪੁਰ ਜੇਲ੍ਹ ਕੈਦੀ ਸਹਾਇਤਾ ਸੈੱਲ ਸਥਾਪਤ ਕਰਨ ਦਾ ਕੀਤਾ ਐਲਾਨ ਉਨ੍ਹਾਂ ਕਿਹਾ ਕਿ ਇਕ ਗੁਰਮਤਿ ਦੇ ਰੰਗ ਵਿਚ ਰੰਗੀ ਸ਼ਖ਼ਸੀਅਤ ਦੇ ਅਕਾਲ ਚਲਾਣੇ ਨਾਲ ਪੰਥ ਨੂੰ ਵੱਡਾ ਘਾਟਾ ਪਿਆ ਹੈ, ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ। ਉਨ੍ਹਾਂ ਬਾਬਾ ਲਾਭ ਸਿੰਘ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਨੂੰ ਸਪਰਪ੍ਰਸਤੀ ਦੇਣ ਵਾਲੇ ਬਾਬਾ ਲਾਭ ਸਿੰਘ ਦਾ ਸੰਗਤ ਅੰਦਰ ਬੇਹੱਦ ਸਤਿਕਾਰ ਹੈ। ਬਾਬਾ ਲਾਭ ਸਿੰਘ ਕਾਰਸੇਵਾ ਦੇ ਖੇਤਰ ਵਿਚ ਸਦਾ ਚਾਨਣ-ਮੁਨਾਰੇ ਰਹਿਣਗੇ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਕ ਉੱਘੀ ਧਾਰਮਿਕ ਸ਼ਖ਼ਸੀਅਤ ਦੇ ਅਕਾਲ ਚਲਾਣੇ ’ਤੇ ਅਫ਼ਸੋਸ ਪ੍ਰਗਟ ਕਰਦੀ ਹੈ ਅਤੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਯਾਦ ਕਰਦਿਆਂ ਸ਼ਰਧਾ ਤੇ ਸਤਿਕਾਰ ਭੇਟ ਕਰਦੀ ਹੈ। -PTC News
Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK