Fri, Apr 19, 2024
Whatsapp

ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ , ਬਣਾਈ ਸੀ ਇਹ ਯੋਜਨਾ

Written by  Shanker Badra -- May 04th 2019 10:03 PM -- Updated: May 04th 2019 10:04 PM
ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ , ਬਣਾਈ ਸੀ ਇਹ ਯੋਜਨਾ

ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ , ਬਣਾਈ ਸੀ ਇਹ ਯੋਜਨਾ

ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਕੀਤਾ ਕਾਬੂ , ਬਣਾਈ ਸੀ ਇਹ ਯੋਜਨਾ:ਨਵਾਂਸ਼ਹਿਰ : ਨਵਾਂਸ਼ਹਿਰ ਦੀ ਪੁਲਿਸ ਨੇ ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਤੇ ਪਾਕਿਸਤਾਨੀ ਕਰੰਸੀ ਸਮੇਤ ਗ੍ਰਿਫ਼ਤਾਰ ਕੀਤਾ ਹੈ।ਇਨ੍ਹਾਂ ਦੋਸ਼ੀਆਂ ਦੀ ਪਹਿਚਾਣ ਜਸਪ੍ਰੀਤ ਸਿੰਘ ਜੱਸੀ ਵਾਸੀ ਕੌਲਗੜ੍ਹ ਅਤੇ ਮੁਹੰਮਦ ਸ਼ਰੀਫ਼ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। [caption id="attachment_291301" align="aligncenter" width="300"]Babbar Khalsa International Related Two Suspects Arrested
ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਤੇ ਪਾਕਿਸਤਾਨੀ ਕਰੰਸੀ ਸਮੇਤ ਕੀਤਾ ਕਾਬੂ[/caption] ਇਸ ਦੌਰਾਨ ਪੁਲਿਸ ਨੇ ਇਨ੍ਹਾਂ ਕੋਲੋਂ ਇੱਕ ਪਿਸਤੌਲ 32 ਬੋਰ , 6 ਜ਼ਿੰਦਾ ਕਾਰਤੂਸ ,15 ਪਾਸਪੋਰਟ ਅਤੇ 10 ਹਜ਼ਾਰ ਪਾਕਿਸਤਾਨੀ ਕਰੰਸੀ ਬਰਾਮਦ ਕੀਤੀ ਗਈ ਹੈ।ਇਸ ਤੋਂ ਬਾਅਦ ਪੁਲਿਸ ਨੇ ਦੋਵੇਂ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕੀਤਾ ਹੈ ,ਜਿੱਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। [caption id="attachment_291300" align="aligncenter" width="300"]Babbar Khalsa International Related Two Suspects Arrested
ਪੁਲਿਸ ਨੇ ਬੱਬਰ ਖਾਲਸਾ ਨਾਲ ਸਬੰਧਿਤ ਦੋ ਸ਼ੱਕੀ ਵਿਅਕਤੀਆਂ ਨੂੰ ਹਥਿਆਰਾਂ ਤੇ ਪਾਕਿਸਤਾਨੀ ਕਰੰਸੀ ਸਮੇਤ ਕੀਤਾ ਕਾਬੂ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੂੰਹ ‘ਤੇ ਮਾਰਿਆ ਥੱਪੜ , ਦੇਖਦੇ ਰਹਿ ਗਏ ਨਾਲ ਖੜੇ ਮੰਤਰੀ ਇਸ ਦੌਰਾਨ ਪੁਲਿਸ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਨੋਂ ਕਥਿਤ ਦੋਸ਼ੀਆਂ ਵੱਲੋਂ ਬਲਾਚੌਰ ਦੇ ਪਿੰਡ ਬਛੌੜੀ ਅਤੇ ਪਿੰਡ ਸੜੋਆ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਕਥਿਤ ਦੋਸ਼ੀਆਂ ਨੂੰ ਸੋਧਣ ਦੀ ਯੋਜਨਾ ਤਿਆਰ ਕੀਤੀ ਗਈ ਸੀ ਜੋ ਕਿ ਪੁਲਿਸ ਨੇ ਨਾਕਾਮ ਕਰ ਦਿੱਤੀ ਹੈ। -PTCNews


Top News view more...

Latest News view more...