Tue, Apr 23, 2024
Whatsapp

ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ

Written by  Shanker Badra -- December 18th 2020 04:43 PM -- Updated: December 18th 2020 04:57 PM
ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ

ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ

ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ:ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 23ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨ ਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਇਹ ਅੰਦੋਲਨ ਹੁਣ ਕਿਸਾਨਾਂ ਦਾ ਹੀ ਨਹੀਂ ਰਿਹਾ ਬਲਕਿ ਇਹ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ। ਇਸ ਲਈ ਹੁਣ ਹਰ ਕੋਈ ਇਸ ਅੰਦੋਲਨ 'ਚ ਹਿੱਸਾ ਬਣਾ ਚਾਹੁੰਦਾ ਹੈ। [caption id="attachment_458909" align="aligncenter" width="300"]  Babbu Maan Kundli Border in Kisan Morcha  ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ[/caption] ਜਿੱਥੇ ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ ,ਓਥੇ ਹੀ ਪੰਜਾਬੀ ਕਲਾਕਾਰਾਂ ਵੱਲੋਂ ਵੀ ਵੱਧ ਚੜ ਕੇ ਕਿਸਾਨੀ ਸੰਘਰਸ਼ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ। ਪੰਜਾਬੀ ਕਲਾਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਦਿੱਲੀ ਵਿੱਚ ਚੱਲ ਰਹੇ ਕਿਸਾਨ ਅੰਦੋਲਨ ਦਾ ਹਿੱਸਾ ਬਣ ਰਹੇ ਹਨ। ਇਸ ਦੌਰਾਨ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਅੱਜ ਪੰਜਾਬੀ ਗਾਇਕ ਬੱਬੂ ਮਾਨ ਵੀ ਕਿਸਾਨ ਅੰਦੋਲਨ 'ਚ ਪਹੁੰਚੇ ਹਨ। [caption id="attachment_458910" align="aligncenter" width="300"]  Babbu Maan Kundli Border in Kisan Morcha  ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ[/caption] ਇਸ ਦੌਰਾਨ ਬੱਬੂ ਮਾਨ ਨੇ ਲੋਕਾਂ ਨੂੰ ਨਸੀਅਤ ਦਿੰਦਿਆਂ ਕਿਹਾ ਕਿ ਘਰਾਂ ਦੇ ਨਿੱਕੇ -ਨਿੱਕੇ ਝਗੜਿਆਂ ਕਰਕੇ ਆਪਸ ਵਿੱਚ ਲੜ੍ਹਨਾ ਛੱਡ ਦੇਵੋ ਅਤੇ ਇਕੱਠੇ ਹੋ ਕੇ ਆਪਣੀਆਂ ਮੰਗਾਂ ਲਈ ਲੜਾਈ ਲੜੋ। ਉਸ ਨੇ ਨੌਜਵਾਨਾਂ ਨੂੰ ਕਿਹਾ ਕਿ ਆਪਣੇ ਘਰਾਂ ਤੋਂ ਸਿਆਸੀ ਪਾਰਟੀਆਂ ਦੇ ਝੰਡੇ ਲੈ ਕੇ ਕਿਸਾਨ -ਮਜ਼ਦੂਰ ਯੂਨੀਅਨ ਦਾ ਝੰਡਾ ਲਗਾ ਲਵੋ ਤੇ ਇਨ੍ਹਾਂ ਪਾਰਟੀਆਂ ਦਾ ਖਹਿੜਾ ਛੱਡ ਦੇਵੋ। [caption id="attachment_458920" align="aligncenter" width="300"]  Babbu Maan Kundli Border in Kisan Morcha  ਦਿੱਲੀ ਦੇ ਕੁੰਡਲੀ ਬਾਰਡਰ 'ਤੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਹਮਾਇਤ 'ਚ ਪਹੁੰਚੇ ਬੱਬੂ ਮਾਨ[/caption] ਦੱਸ ਦੇਈਏ ਕਿ ਇਸ ਤੋਂ ਇਲਾਵਾ ਹੋਰ ਵੀ ਕਈ ਪੰਜਾਬੀ ਕਲਾਕਾਰ ਇਸ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਦਿੱਲੀ ਪਹੁੰਚ ਰਹੇ ਹਨ। ਇਸ ਤੋਂ ਪਹਿਲਾਂ ਕੰਵਰ ਗਰੇਵਾਲ, ਹਰਫ਼ ਚੀਮਾ, ਦੀਪ ਸਿੱਧੂ , ਰਣਜੀਤ ਬਾਵਾ, ਗਿੱਪੀ ਗਰੇਵਾਲ, ਗੁਰਪ੍ਰੀਤ ਘੁੱਗੀ, ਮਨਕਿਰਤ ਔਲਖ , ਅੰਮ੍ਰਿਤ ਮਾਨ, ਸੁਨੰਦਾ ਸ਼ਰਮਾ ,ਮਿਸ ਪੂਜਾ ਤੇ ਜੱਸ ਬਾਜਵਾ ਵਰਗੇ ਪੰਜਾਬੀ ਕਲਾਕਾਰ ਵੀ ਇਨ੍ਹਾਂ ਮੋਰਚਿਆਂ ਦਾ ਹਿੱਸਾ ਹਨ। ਹੁਣ ਬੱਬੂ ਮਾਨ ਵੀ ਇਸ ਧਰਨੇ 'ਚ ਸ਼ਾਮਲ ਹੋਣ ਪਹੁੰਚੇ ਹਨ।   Babbu Maan ।  Kundli Border ।  Kisan Morcha । Babbu Maan । farmers Protest -PTCNews 20-x-4feet-1.jpg">


Top News view more...

Latest News view more...