ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚ ਸੀਬੀਆਈ ਕੋਰਟ ਦਾ ਆਇਆ ਵੱਡਾ ਫ਼ੈਸਲਾ,ਪੜ੍ਹੋ ਪੂਰੀ ਖ਼ਬਰ

ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚਸੀਬੀਆਈ ਕੋਰਟ ਦਾ ਆਇਆ ਵੱਡਾ ਫ਼ੈਸਲਾ,ਪੜ੍ਹੋ ਪੂਰੀ ਖ਼ਬਰ   

ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚਸੀਬੀਆਈ ਕੋਰਟ ਦਾ ਆਇਆ ਵੱਡਾ ਫ਼ੈਸਲਾ,ਪੜ੍ਹੋ ਪੂਰੀ ਖ਼ਬਰ:ਲਖਨਊ : ਦੇਸ਼ ਦੀ ਰਾਜਨੀਤਕ ਦਿਸ਼ਾ ਨੂੰ ਬਦਲਣ ਦੇਣ ਵਾਲੇ ਅਯੁੱਧਿਆ ਵਿਵਾਦ ਮਾਮਲੇ ‘ਚ ਬੁੱਧਵਾਰ ਨੂੰ ਲਖਨਊ ਦੀਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਅੱਜ ਫ਼ੈਸਲਾ ਸੁਣਾਇਆ ਹੈ। ਅੱਜ ਇਸ ‘ਤੇ ਦੇਸ਼ ਭਰ ਦੀਆਂ ਨਜ਼ਰ ਹੋਣਗੀਆਂ ਸਨ।ਉੱਧਰ ਇਸ ਫੈਸਲੇ ਤੋਂ ਪਹਿਲਾਂ ਅਯੁੱਧਿਆ ਸਮੇਤ ਸਮੁੱਚੇ ਉੱਤਰ ਪ੍ਰਦੇਸ਼ ‘ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਸੀ।

ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਭਾਜਪਾ ਨੇਤਾ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ, ਕਲਿਆਣ ਸਿੰਘ ਅਤੇ ਉਮਾ ਭਾਰਤੀ ਸਮੇਤ ਸਾਰੇ 32 ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਹੈ। ਹਾਲਾਂਕਿ ਕਈ ਦੋਸ਼ੀ ਵੀਡੀਓ ਕਾਂਫ੍ਰੈਸਿੰਗ ਦੇ ਰਾਹੀਂ ਅਦਾਲਤ ‘ਚ ਆਪਣੀ ਹਾਜ਼ਰੀ ਦਰਜ ਕਰਵਾਉਣ ਗਏ ਪਰ ਇਸ ‘ਚੋਂ ਕੁਝ ਨਿੱਜੀ ਤੌਰ ‘ਤੇ ਅਦਾਲਤ ‘ਚ ਮੌਜੂਦ ਹੋਏ।

ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚਸੀਬੀਆਈ ਕੋਰਟ ਦਾ ਆਇਆ ਵੱਡਾ ਫ਼ੈਸਲਾ,ਪੜ੍ਹੋ ਪੂਰੀ ਖ਼ਬਰ

ਇਸ ਦੌਰਾਨ ਲਗਭਗ 28 ਸਾਲ ਪੁਰਾਣੇ ਇਸ ਅਪਰਾਧਿਕ ਮਾਮਲੇ ਦੇ ਬੈਂਚ ਦੀ ਅਗਵਾਈ ਵਿਸ਼ੇਸ ਜੱਜ ਸੁਰੇਂਦਰ ਕੁਮਾਰ ਯਾਦਵ ਕਰ ਰਹੇ ਸਨ। ਜੱਜ ਐੱਸਕੇ ਯਾਦਵ ਨੇ ਕਿਹਾ ਕਿ ਅਜਿਹਾ ਕੋਈ ਪੁਖ਼ਤਾ ਸਬੂਤ ਨਹੀਂ ਹੈ ਕਿ ਮਸਜਿਦ ਢਾਹੇ ਜਾਣ ਦੀ ਪਹਿਲਾਂ ਕੋਈ ਵਿਉਂਤ ਸੀ। ਇਸ ਦੌਰਾਨ 32 ਵਿੱਚੋਂ 26 ਮੁਲਜ਼ਮ ਅਦਾਲਤ ਵਿੱਚ ਮੌਜੂਦ ਸਨ।

ਬਾਬਰੀ ਮਸਜਿਦ ਨੂੰ ਢਾਹੁਣ ਦੇ ਮਾਮਲੇ ਵਿੱਚਸੀਬੀਆਈ ਕੋਰਟ ਦਾ ਆਇਆ ਵੱਡਾ ਫ਼ੈਸਲਾ,ਪੜ੍ਹੋ ਪੂਰੀ ਖ਼ਬਰ

ਦੱਸ ਦੇਈਏ ਕਿ 6 ਦਸੰਬਰ, 1992 ਨੂੰ 16ਵੀਂ ਸਦੀ ਦੀ ਬਣੀ ਬਾਬਰੀ ਮਸਜਿਦ ਨੂੰ ਕਾਰ ਸੇਵਕਾਂ ਦੀ ਭੀੜ ਨੇ ਢਹਿ-ਢੇਰੀ ਕਰ ਦਿੱਤਾ ਸੀ, ਜਿਸ ਨੂੰ ਲੈ ਕੇ ਦੇਸ ਭਰ ਵਿੱਚ ਫਿਰਕੂ ਤਣਾਅ ਵਧਿਆ, ਹਿੰਸਾ ਹੋਈ ਅਤੇ ਹਜ਼ਾਰਾਂ ਲੋਕ ਇਸ ਹਿੰਸਾ ਦੀ ਬਲੀ ਚੜ੍ਹ ਗਏ। ਬਾਬਰੀ ਮਾਮਲੇ ‘ਚ ਕੁੱਲ 49 ਲੋਕਾਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਹੋਈ ਸੀ, ਇਸ ‘ਚੋਂ 17 ਦਾ ਦਿਹਾਂਤ ਹੋ ਚੁੱਕਾ ਸੀ।

-PTCNews