Advertisment

ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ

author-image
Shanker Badra
Updated On
New Update
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ
Advertisment
ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ:ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਮੋਗਾ ਦੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਦਾ 14 ਦਿਨਾਂ ਜੁਡੀਸ਼ੀਅਲ ਰਿਮਾਂਡ ਅੱਜ ਖਤਮ ਹੋ ਗਿਆ ਸੀ।ਜਿਸ ਤੋਂ ਬਾਅਦ ਚਰਨਜੀਤ ਸ਼ਰਮਾ ਨੂੰ ਫਰੀਦਕੋਟ ਦੀ ਅਦਾਲਤ ਵਿਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਗਿਆ।ਇਸ ਦੌਰਾਨ ਅਦਾਲਤ ਨੇ ਚਰਨਜੀਤ ਸ਼ਰਮਾ ਦੀ ਜੁਡੀਸ਼ੀਅਲ ਹਿਰਾਸਤ 7 ਮਾਰਚ ਤੱਕ ਵਧਾ ਦਿੱਤੀ ਹੈ।ਹੁਣ ਅਦਾਲਤ ਨੇ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। Bahal Kalan shoot case EX SSP Charanjit Sharma 7 March judicial custody ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ ਇਸ ਤੋਂ ਪਹਿਲਾਂ ਅਦਾਲਤ ਨੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜਿਆ ਸੀ।ਇਸ ਦੇ ਨਾਲ ਹੀ ਚਰਨਜੀਤ ਸ਼ਰਮਾਂ ਨੇ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਉਸ ਨੂੰ ਫਰੀਦਕੋਟ ਜਾਂ ਫਿਰੋਜ਼ਪੁਰ ਦੀ ਜੇਲ੍ਹ ਵਿਚ ਨਾਂ ਰੱਖਿਆ ਜਾਵੇ।ਜਿਸ ਕਰਕੇ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾਂ ਪਟਿਆਲਾ ਜੇਲ੍ਹ ਵਿਚ ਬੰਦ ਹੈ। Bahal Kalan shoot case EX SSP Charanjit Sharma 7 March judicial custody ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਸਾਬਕਾ ਐੱਸ.ਐੱਸ.ਪੀ ਚਰਨਜੀਤ ਸ਼ਰਮਾ ਨੂੰ 7 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜਿਆ ਜ਼ਿਕਰਯੋਗ ਹੈ ਕਿ ਅਕਤੂਬਰ 2015 ‘ਚ ਬਹਿਬਲ ਕਲਾਂ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਸਨ।ਉਸ ਸਮੇਂ ਪ੍ਰਦਰਸ਼ਨਕਾਰੀਆਂ ਉਪਰ ਗੋਲੀਬਾਰੀ ਕੀਤੀ ਗਈ ਸੀ, ਜਿਸ ਵਿਚ ਦੋ ਸਿੱਖ ਨੌਜਵਾਨਾਂ ਦੀ ਮੌਤ ਹੋ ਗਈ ਸੀ।ਉਸ ਸਮੇਂ ਮੋਗਾ ਦੇ ਐਸਐਸਪੀ ਚਰਨਜੀਤ ਸ਼ਰਮਾ ਪੁਲਿਸ ਦੀ ਅਗਵਾਈ ਕਰ ਰਹੇ ਸਨ। -PTCNews-
latest-news india-latest-news news-in-punjabi news-in-punjab bahal-kalan-shoot-case-news ex-ssp-charanjit-sharma-news
Advertisment

Stay updated with the latest news headlines.

Follow us:
Advertisment