ਸੰਗਰੂਰ 'ਚ ਬਸਪਾ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਵਿਰੋਧ
ਸੰਗਰੂਰ 'ਚ ਬਸਪਾ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਵਿਰੋਧ:ਸੰਗਰੂਰ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰਨ ਲਈ ਕਾਂਗਰਸ ਪਾਰਟੀ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਖੇਤੀ ਬਿੱਲਾਂ ਦੇ ਵਿਰੋਧ 'ਚ ਕਾਂਗਰਸ ਦੀ 'ਖੇਤੀ ਬਚਾਓ ਯਾਤਰਾ' ਦੌਰਾਨ ਰਾਹੁਲ ਗਾਂਧੀ ਅੱਜ ਸੰਗਰੂਰ ਤੋਂ ਆਪਣੀ ਰੈਲੀ ਕੱਢਣਗੇ। ਇਸ ਰੈਲੀ ਤੋਂ ਪਹਿਲਾਂ ਹੀ ਸੰਗਰੂਰ ਵਿੱਚ ਰਾਹੁਲ ਗਾਂਧੀ ਦਾ ਵਿਰੋਧ ਹੋ ਰਿਹਾ ਹੈ।
ਸੰਗਰੂਰ 'ਚ ਬਸਪਾ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਵਿਰੋਧ
ਇਸ ਦੌਰਾਨ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦੇ ਮਾਮਲੇ ਨੂੰ ਲੈ ਕੇ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ਟਰੈਕਟਰ ਯਾਤਰਾ ਦਾ ਵਿਰੋਧ ਕੀਤਾ ਜਾ ਰਿਹਾ ਹੈ। ਓਥੇ ਵਿਰੋਧ ਕਰ ਰਹੇ ਬਸਪਾ ਵਰਕਰਾਂ ਨੂੰ ਪੁਲਿਸ ਵੱਲੋਂ ਸੰਗਰੂਰ ਦੇ ਬਨਾਸਰ ਬਾਗ਼ ਵਿਚ ਰੋਕਿਆ ਗਿਆ ਹੈ। ਇਸ ਮੌਕੇ ਬਸਪਾ ਆਗੂਆਂ ਦਾ ਕਹਿਣਾ ਹੈ ਕਿ ਰਾਹੁਲ ਗਾਂਧੀ ਹੁਣ ਕਿਸਾਨਾਂ ਦੇ ਮੁੱਦੇ 'ਤੇ ਮੱਗਰਮੱਛ ਦੇ ਹੰਝੂ ਵਹਾ ਰਹੇ ਹਨ ,ਜਦਕਿ ਲੋਕ ਸਭਾ ਵਿੱਚ ਵੋਟਿੰਗ ਵੇਲੇ ਗਾਇਬ ਰਹੇ ਹਨ।
ਸੰਗਰੂਰ 'ਚ ਬਸਪਾ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਵਿਰੋਧ
ਦੱਸਣਯੋਗ ਹੈ ਕਿ ਰਾਹੁਲ ਗਾਂਧੀ ਦੀ ਇਹ ਰੈਲੀ 11 ਵਜੇ ਬਰਨਾਲਾ ਚੌਂਕ ਤੋਂ ਸ਼ੁਰੂ ਹੋਵੇਗੀ, ਜਿਸ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਸ਼ਾਮਲ ਹੋਣਗੇ। ਰਾਹੁਲ ਗਾਂਧੀ ਅੱਜ ਸਵੇਰੇ 10.30 ਵਜੇ ਮੋਤੀ ਮਹਿਲ ਤੋਂ ਚੱਲ ਕੇ ਹਵਾਈ ਅੱਡੇ ਪਹੁੰਚਣਗੇ ਜਿੱਥੋਂ ਕਿ ਉਹ ਚੌਪਰ ਰਾਹੀ ਸੰਗਰੂਰ ਜਾ ਕੇ ਉੱਥੋਂ ਟਰੈਕਟਰ ਰੈਲੀ ਸ਼ੁਰੂ ਕਰਨਗੇ ਜੋ ਸਮਾਣਾ ਵਿਖੇ ਆ ਕੇ ਇੱਕ ਵਿਸ਼ਾਲ ਕਾਨਫ਼ਰੰਸ ਵਿਚ ਬਦਲੇਗੀ।
ਸੰਗਰੂਰ 'ਚ ਬਸਪਾ ਵਰਕਰਾਂ ਵੱਲੋਂ ਰਾਹੁਲ ਗਾਂਧੀ ਦੀ ਟਰੈਕਟਰ ਰੈਲੀ ਦਾ ਵਿਰੋਧ
ਇਸ ਤੋਂ ਇਲਾਵਾ ਰਾਹੁਲ ਗਾਂਧੀ ਸੋਮਵਾਰ ਨੂੰ ਪਟਿਆਲਾ ਵਿਖੇ ਵੀ ਰੈਲੀ ਕਰਨਗੇ। ਇਹ ਰੈਲੀ ਸਮਾਣਾ ਦੀ ਅਨਾਜ ਮੰਡੀ ਵਿਖੇ ਹੋਵੇਗੀ, ਜਿੱਥੇ ਇਕ ਹਜ਼ਾਰ ਮੁਲਾਜ਼ਮਾਂ ਨੂੰ ਸੁਰੱਖਿਆ ਲਈ ਤਾਇਨਾਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਅਗਲੇ ਦਿਨ ਉਹ ਦੁਧਨਸਾਧਾਂ ਵਿਖੇ ਰੈਲੀ ਕਰਨ ਲਈ ਪਹੁੰਚਣਗੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਐਤਵਾਰ ਨੂੰ ਮੋਗਾ ਵਿਖੇ ਰੈਲੀ 'ਚ ਸੰਬੋਧਨ ਕੀਤਾ ਸੀ।
-PTCNews