Advertisment

ਸ੍ਰੀ ਦਰਬਾਰ ਸਾਹਿਬ ਵਿਖੇ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ

author-image
Jasmeet Singh
Updated On
New Update
ਸ੍ਰੀ ਦਰਬਾਰ ਸਾਹਿਬ ਵਿਖੇ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾਉਣ ਵਾਲੇ ਦੀ ਜ਼ਮਾਨਤ ਅਰਜ਼ੀ ਰੱਦ
Advertisment

ਅੰਮ੍ਰਿਤਸਰ, 27 ਅਗਸਤ: ਬੀਤੇ ਦਿਨੀਂ ਸ੍ਰੀ ਦਰਬਾਰ ਸਾਹਿਬ ਵਿਚ ਕਾਂਗਰਸੀ ਆਗੂ ਜਗਦੀਸ਼ ਟਾਇਟਲਰ ਜੋ ਕਿ 1984 ਦੇ ਸਿੱਖ ਕਤਲੇਆਮ 'ਚ ਮੁਲਜ਼ਮ ਹੈ, ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਦਾਖਲ ਹੋਏ ਕਰਮਜੀਤ ਗਿੱਲ ਦੀ ਜ਼ਮਾਨਤ ਦਰਖਾਸਤ ਰੱਦ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜੁਡੀਸ਼ੀਅਲ ਮੈਜਿਸਟਰੇਟ ਜਪਇੰਦਰ ਸਿੰਘ ਦੀ ਅਦਾਲਤ ਵਿਚ ਕਰਮਜੀਤ ਗਿਲ ਦੇ ਵਕੀਲਾਂ ਨੇ ਪੇਸ਼ ਹੋ ਦਲੀਲ ਦਿੱਤੀ ਕਿ ਉਸ ਦਾ ਮਕਸਦ ਧਾਰਮਿਕ ਭਾਵਨਾਵਾਂ ਭੜਕਾਉਣਾ ਨਹੀਂ, ਬਲਕਿ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਮੱਥਾ ਟੇਕਣ ਜਾਣ ਤੱਕ ਹੀ ਸੀ, ਜੋ ਕਿ ਕੋਈ ਅਪਰਾਧ ਨਹੀਂ ਬਣਦਾ। ਦੂਸਰੇ ਪਾਸੇ ਕਮਿਸ਼ਨਰੇਟ ਪੁਲਿਸ ਵੱਲੋਂ ਕੀਤੀ ਗਈ ਤਫਤੀਸ਼, ਜਿਸ ਵਿਚ ਉਸ ਵਿਰੁੱਧ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਵਿਚ ਧਾਰਾ 153ਏ ਅਧੀਨ ਕੇਸ ਦਰਜ ਕੀਤਾ ਗਿਆ ਹੈ, ਦੇ ਅਧਾਰ ਉਤੇ ਸਹਾਇਕ ਜ਼ਿਲ੍ਹਾ ਅਟਾਰਨੀ ਤਵਤੇਸ਼ ਇੰਦਰਜੀਤ ਸਿੰਘ ਨੇ ਇਹ ਦਲੀਲ ਦਿੱਤੀ ਕਿ ਕਥਿਤ ਮੁਲਜ਼ਮ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਨਹੀਂ ਬਲਕਿ ਇਕ ਫ਼ਿਰਕੇ ਦੀਆਂ ਭਾਵਨਾਵਾਂ ਭੜਕਾਉਣ ਲਈ ਹੀ ਗਿਆ ਸੀ। ਉਨਾਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਕਤ ਵਿਅਕਤੀ ਨੇ ਆਪਣੇ ਰਾਜਸੀ ਗੁਰੂ ਦੀ ਤਸਵੀਰ ਵਾਲਾ ਕੇਕ ਉਨਾਂ ਦੇ ਜਨਮ ਦਿਨ ਉਤੇ ਕੱਟਿਆ ਸੀ, ਜਿਸ ਮਗਰੋਂ ਇੰਨਾਂ ਨੂੰ ਧਮਕੀਆਂ ਵੀ ਮਿਲੀਆਂ ਅਤੇ ਪੁਲਿਸ ਨੇ ਇੰਨਾ ਨੂੰ ਸੁਰੱਖਿਆ ਦਿੱਤੀ। ਸ੍ਰੀ ਦਰਬਾਰ ਸਾਹਿਬ ਵਿਚ ਵੀ ਇਹ ਵਿਅਕਤੀ ਪਹਿਲਾਂ ਹੋਰ ਕਮੀਜ਼ ਪਾ ਕੇ ਦਾਖਲ ਹੋਇਆ ਪਰ ਮਗਰੋਂ ਇਹ ਉਕਤ ਟੀ-ਸ਼ਰਟ, ਜਿਸ ਉਤੇ ਜਗਦੀਸ਼ ਟਾਇਟਲਰ ਦੀ ਤਸਵੀਰ ਛਾਪੀ ਹੋਈ ਸੀ, ਪਾ ਕੇ ਸ੍ਰੀ ਦਰਬਾਰ ਸਾਹਿਬ ਵਿਚ ਦਾਖਲ ਹੋਇਆ ਤੇ ਤਸੀਵਰਾਂ ਖਿੱਚੀਆਂ। ਜੋ ਬਾਅਦ ਵਿਚ ਕਰਮਜੀਤ ਗਿੱਲ ਨੇ ਸੋਸ਼ਲ ਮੀਡੀਆ ਉਤੇ ਪਾਈਆਂ ਤੇ ਉਹ ਵਾਇਰਲ ਹੋ ਗਈਆਂ। ਉਨ੍ਹਾਂ ਕਿਹਾ ਕਿ ਇਹ ਦਰਬਾਰ ਸਾਹਿਬ ਅੰਦਰ ਮੱਥਾ ਟੇਕਣ ਵੀ ਨਹੀਂ ਪਹੁੰਚਿਆ, ਸੋ ਇਸ ਤੋਂ ਸਪੱਸ਼ਟ ਹੈ ਕਿ ਇਹ ਕੇਵਲ ਤੇ ਕੇਵਲ ਇਕ ਫਿਰਕੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣਾ ਚਾਹੁੰਦਾ ਸੀ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰੀ ਵਕੀਲ ਤਵਤੇਸ਼ ਇੰਦਰਜੀਤ ਸਿੰਘ ਦੇ ਪੱਖ 'ਚ ਫੈਸਲਾ ਕਰਦੇ ਹੋਏ ਮੁਲਜ਼ਮ ਵੱਲੋਂ ਲਗਾਈ ਗਈ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ।

ਇਹ ਵੀ ਪੜ੍ਹੋ: ਅਸੀਂ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨਾ ਚਾਹੁੰਦੇ : ਇਆਲੀ



publive-image

-PTC News

-

punjabi-news congress-leader bail ptc-news jagdish-tytler sikh-genocide darbar-sahib karamjit-gill judicial-magistrate
Advertisment

Stay updated with the latest news headlines.

Follow us:
Advertisment