Sat, Apr 20, 2024
Whatsapp

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਮੰਗੇ ਪਾਸਪੋਰਟ

Written by  Shanker Badra -- December 06th 2019 05:37 PM
ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਮੰਗੇ ਪਾਸਪੋਰਟ

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਮੰਗੇ ਪਾਸਪੋਰਟ

ਵਿਸਾਖੀ ਮੌਕੇ ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਨੇ ਸੰਗਤਾਂ ਪਾਸੋਂ ਮੰਗੇ ਪਾਸਪੋਰਟ:ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਭੇਜੇ ਜਾਣ ਵਾਲੇ ਜੱਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ ਗਈ ਹੈ। ਦੱਸਣਯੋਗ ਹੈ ਕਿ ਵਿਸਾਖੀ ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਸ਼ਰਧਾਲੂਆਂ ਦਾ ਇਹ ਜਥਾ ਅਪ੍ਰੈਲ 2020 ਵਿਚ ਪਾਕਿਸਤਾਨ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਜੱਥੇ ਵਿਚ ਜਾਣ ਦੇ ਚਾਹਵਾਨ ਸਿੱਖ ਸ਼ਰਧਾਲੂ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਦੀ ਸਿਫਾਰਸ਼ ਸਮੇਤ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਮਿਤੀ 30 ਦਸੰਬਰ 2019 ਤੀਕ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਲਈ ਆਪਣਾ ਪਛਾਣ ਪੱਤਰ ਅਤੇ ਰਿਹਾਇਸ਼ੀ ਪਤੇ ਦਾ ਸਬੂਤ ਦੇਣਾ ਵੀ ਜ਼ਰੂਰੀ ਹੋਵੇਗਾ। ਉਨ੍ਹਾਂ ਕਿਹਾ ਕਿ ਪਛਾਣ ਪੱਤਰ ਅਤੇ ਰਿਹਾਇਸ਼ ਸਬੰਧੀ ਦਸਤਾਵੇਜ਼ ਵਜੋਂ ਅਧਾਰ ਕਾਰਡ ਜਾਂ ਵੋਟਰ ਕਾਰਡ ਦੀਆਂ ਫੋਟੋ ਕਾਪੀਆਂ ਦਿੱਤੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਸ਼ਰਧਾਲੂ ਪਾਸਪੋਰਟ ਸਾਈਜ਼ ਦੀਆਂ ਤਾਜ਼ਾ ਫੋਟੋਆਂ ਵੀ ਜ਼ਮ੍ਹਾਂ ਕਰਵਾਉਣ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਮੁਕੰਮਲ ਤੇ ਦਰੁੱਸਤ ਵੇਰਵੇ ਭੇਜੇ ਜਾਣ, ਤਾਂ ਜੋ ਵੱਧ-ਵੱਧ ਤੋਂ ਵੀਜ਼ੇ ਲਗਵਾਏ ਜਾ ਸਕਣ। -PTCNews


Top News view more...

Latest News view more...