Fri, Apr 26, 2024
Whatsapp

ਸੁਖਬੀਰ ਬਾਦਲ ਨੇ ਬਲਬੀਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

Written by  Shanker Badra -- May 03rd 2018 05:20 PM -- Updated: May 03rd 2018 05:22 PM
ਸੁਖਬੀਰ ਬਾਦਲ ਨੇ ਬਲਬੀਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਬਲਬੀਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ

ਸੁਖਬੀਰ ਬਾਦਲ ਨੇ ਬਲਬੀਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਕੀਤਾ ਨਿਯੁਕਤ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਫੈਸਲਾ ਲੈਂਦਿਆਂ ਜ਼ਿਲ੍ਹਾ ਗੁਰਦਾਸਪੁਰ (ਸ਼ਹਿਰੀ) ਦੇ ਪ੍ਰਧਾਨ ਦਾ ਐਲਾਨ ਕਰ ਦਿੱਤਾ। ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਪਾਰਟੀ ਦੇ ਸੀਨੀਅਰ ਆਗੂ ਅਤੇ ਬਟਾਲਾ ਨਗਰ ਕੌਂਸਲ ਦੇ ਮੌਜੂਦਾ ਕੌਂਸਲਰ ਬਲਬੀਰ ਸਿੰਘ ਬਿੱਟੂ ਨੂੰ ਜ਼ਿਲ੍ਹਾ ਅਕਾਲੀ ਜਥਾ ਗੁਰਦਾਸਪੁਰ (ਸ਼ਹਿਰੀ) ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਉਹਨਾਂ ਦੱਸਿਆ ਕਿ ਬਲਬੀਰ ਸਿੰਘ ਬਿੱਟੂ ਪਿਛਲੇ 20 ਸਾਲਾਂ ਤੋਂ ਲਗਾਤਾਰ ਬਟਾਲਾ ਵਿਖੇ ਕੌਂਸਲਰ ਬਣਦੇ ਆ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਜਨਰਲ ਕੌਂਸਲ ਦੇ ਮੈਂਬਰ ਵੀ ਰਹਿ ਚੁੱਕੇ ਹਨ। -PTCNews


Top News view more...

Latest News view more...