ਪੰਜਾਬ

ਬਲਬੀਰ ਸਿੰਘ ਰਾਜੇਵਾਲ ਨੇ ਸਰਕਾਰ ਨੂੰ ਦਿੱਤਾ ਅਲਟੀਮੇਟਮ, ਕਿਹਾ- ਜੇਕਰ ਸਰਕਾਰ ਨੇ ਮੰਗਾਂ ਨਾ ਮੰਨੀਆ ਤਾਂ ਕਰਾਂਗੇ ਵੱਡਾ ਅੰਦੋਲਨ

By Pardeep Singh -- July 28, 2022 12:02 pm

ਚੰਡੀਗੜ੍ਹ:ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਭਾਰਤੀ ਕਿਸਾਨ ਯੂਨੀਅਨ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ 5 ਅਗਸਤ, 2022 ਨੂੰ ਅੰਬ ਸਾਹਿਬ ਗੁਰੂਦੁਆਰਾ ਮੋਹਾਲੀ ਵਿਖੇ ਪੰਜਾਬ ਦੇ ਭਖਦੇ ਮਸਲਿਆਂ ਜਿਵੇਂ ਕਿ ਪਾਈ ਦਾ ਸੰਕਟ, ਪ੍ਰਦੂਸ਼ਿਤ ਵਾਤਾਵਰਣ ਅਤੇ ਪੰਜਾਬ ਦੇ ਸੰਘੀ ਢਾਂਚੇ ਨੂੰ ਗੰਭੀਰ ਖਤਰਾ ਆਦਿ ਉੱਤੇ ਵਿਸ਼ਾਲ ਰੈਲੀ ਕਰਨਗੀਆਂ।


ਬਲਬੀਰ ਸਿੰਘ ਰਾਜੇਵਾਲ, ਕੰਵਲਪ੍ਰੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਬੋਘ ਸਿੰਘ ਮਾਨਸਾ ਅਤੇ ਹਰਜਿੰਦਰ ਸਿੰਘ ਟਾਂਡਾ ਆਪੋ-ਆਪਣੀਆਂ ਉਪਰੋਕਤ ਜਥੇਬੰਦੀਆਂ ਦੇ ਪ੍ਰਧਾਨਾਂ ਨੇ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਗੰਭੀਰ ਸੰਕਟ ਦਾ ਸਾਹਮਣਾ ਕਰਨ ਜਾ ਰਿਹਾ ਹੈ। ਕਿਉਂਕਿ ਧਰਤੀ ਹੇਠਲਾ ਪਾਈ ਦਿਨੋ-ਦਿਨ ਖਤਮ ਹੋ ਰਿਹਾ ਹੈ। ਅਤੇ ਸਰਕਾਰਾਂ ਦੇ ਮਾੜੇ ਪ੍ਰਬੰਧਾਂ ਕਾਰਨ ਨਹਿਰੀ ਪਾਈ ਅਜਾਈਂ ਜਾ ਰਿਹਾ ਹੈ। ਸਾਂਭ ਸੰਭਾਲ ਦੀ ਘਾਟ ਕਾਰਨ ਡੈਮਾਂ, ਨਹਿਰਾਂ, ਮਾਈਨਰ ਅਤੇ ਨਾਲੇ ਗਾਦ ਨਾਲ ਭਰ ਰਹੇ ਹਨ ਅਤੇ ਨਹਿਰੀ ਪਾਈ ਰਜਵਾਹਿਆਂ ਦੇ ਅੰਤ ਤੱਕ ਨਹੀਂ ਪਹੁੰਚ ਰਿਹਾ ਹੈ। ਇਸ ਤੋਂ ਇਲਾਵਾ ਪਾਈ ਦੇ ਭੰਡਾਰਨ ਦੇ ਨਾਕਾਫ਼ੀ ਪ੍ਰਬੰਧਾਂ ਕਾਰਨ ਪਾਣੀ ਦਾ ਵੱਡਾ ਹਿੱਸਾ ਅਜੇ ਵੀ ਪਾਕਿਸਤਾਨ ਵੱਲ ਵਹਿ ਰਿਹਾ ਹੈ। ਨਤੀਜੇ ਵਜੋਂ ਪੰਜ ਦਰਿਆਵਾਂ ਦੀ ਧਰਤੀ ਪੰਜਾਬ ਪਾਣੀ ਤੋਂ ਵਾਂਝਾ ਰਹਿ ਗਿਆ ਹੈ ਕਿਉਂਕਿ ਸਿਰਫ਼ 27 ਫ਼ੀਸਦੀ ਵਾਹੀਯੋਗ ਜ਼ਮੀਨ ਹੀ ਨਹਿਰੀ ਸਿੰਜਾਈ ਅਧੀਨ ਹੈ। ਉਨ੍ਹਾਂ ਦੱਸਿਆ ਕਿ ਪਾਈ, ਸਿੰਚਾਈ ਅਤੇ ਨਹਿਰਾਂ ਆਦਿ ਰਾਜ ਸੂਚੀ ਦੇ 17ਵੇਂ ਨੰਬਰ 'ਤੇ ਰਾਜ ਦਾ ਵਿਸ਼ਾ ਹਨ। ਇਸ ਲਈ ਕੇਂਦਰ ਨੂੰ ਪਾਈਆਂ ਦੇ ਮੁੱਦੇ 'ਤੇ ਕਾਨੂੰਨ ਬਣਾਉਣ ਜਾਂ ਕੋਈ ਕਾਰਜਕਾਰੀ ਹੁਕਮ ਪਾਸ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਕੇਂਦਰ ਸਰਕਾਰ ਦੀ ਬੇਲੋੜੀ ਦਖਲਅੰਦਾਜ਼ੀ ਨੇ ਪਾਣੀ ਦੇ ਮੁੱਦੇ ਨੂੰ ਹੋਰ ਪੇਚੀਦਾ ਬਣਾ ਦਿੱਤਾ ਹੈ ਅਤੇ ਪਾਰਟੀਆਂ ਇਸ ਤੋਂ ਸਿਆਸੀ ਲਾਹਾ ਲੈਣ ਲਈ ਇਸ ਦਾ ਸਿਆਸੀਕਰਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸੰਬੰਧਤ ਲੋਕ ਪਾਣੀਆਂ ਦੇ ਇਸ ਮਸਲੇ ਨੂੰ ਆਪਸ ਵਿੱਚ ਬੈਠ ਕੇ ਹੱਲ ਕਰ ਲੈਣਗੇ।

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਬਲਬੀਰ ਸਿੰਘ ਰਾਜੇਵਾਲਾ ਦਾ ਕਹਿਣਾ ਹੈ ਕਿ 5ਅਗਸਤ ਨੂੰ ਦੋਵੇ ਮੰਗ ਪੱਤਰ ਦੇਵਾਂਗੇ ਇਕ ਪੰਜਾਬ ਸਰਕਾਰ ਨੂੰ ਅਤੇ ਇਕ ਕੇਂਦਰ ਸਰਕਾਰ ਨੂੰ ਮੰਗ ਪੱਤਰ ਦੇਵਾਂਗੇ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਬੀਜੇਪੀ ਦੀ ਸਰਕਾਰ ਹਰ ਇਕ ਅਦਾਰੇ ਦਾ ਕੇਂਦਰੀਕਰਨ ਕਰ ਰਹੀ ਹੈ ਜੋ ਕਿ ਸਟੇਟ ਦੇ ਢਾਂਚੇ ਨੂੰ ਤੋੜ ਰਹੀ ਹੈ। ਉੁਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਹੈ ਅਤੇ ਇਸ ਦਾ ਕੇਂਦਰੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀਕਰਨ ਕਰਕੇ ਪੰਜਾਬ ਦੇ ਹੱਕਾਂ ਉੱਤੇ ਡਾਕੇ ਮਾਰੇ ਜਾ ਰਹੇ ਹਨ।


ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜਿਹੜੀ ਜ਼ਮੀਨ ਸਰਕਾਰ ਨੇ ਅਦਾਰਿਆ ਲਈ ਰਿਕਵਾਈਰ ਕੀਤੀ ਸੀ ਪਰ ਉਹ ਪਿਛਲੇ 15 ਸਾਲਾਂ ਤੋਂ ਖਾਲੀ ਪਾਈ ਹੈ ਉਹ ਕਿਸਾਨਾਂ ਨੂੰ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਹੁਣ ਤਾਂ ਪਰਾਲੀ ਨਹੀਂ ਸਾੜੀ ਜਾ ਰਹੀ ਹੈ ਹੁਣ ਵੀ ਦਿੱਲੀ ਵਿੱਚ ਪ੍ਰਦੂਸ਼ਣ ਹੈ ਤੁਸੀ ਆਪ ਵੇਖ ਸਕਦੇ ਹੋ।

ਉਨ੍ਹਾਂ ਨੇ ਕਿਹਾ ਹੈਕਿ  ਪੰਜਾਬ ਯੂਨੀਵਰਸਿਟੀ ਨੂੰ ਆਪਣੇ ਕਬਜ਼ੇ ਵਿੱਚ ਲੈਣ ਦੇ ਕਦਮ ਅਤੇ ਡੈਮ ਸੇਫਟੀ ਐਕਟ ਵਿੱਚ ਕੀਤੀ ਗਈ ਸੋਧ ਜਿਸ ਰਾਹੀਂ ਬਿਜਲੀ ਅਤੇ ਸਿੰਚਾਈ ਲਈ ਬੋਰਡ ਦੇ ਮੈਂਬਰ ਪੰਜਾਬ ਦੇ ਨਾਲ-ਨਾਲ ਦੂਜੇ ਰਾਜਾਂ ਤੋਂ ਵੀ ਲਏ ਜਾ ਸਕਦੇ ਹਨ ਸੂਬੇ ਦੇ ਸੰਘੀ ਢਾਂਚੇ ਨੂੰ ਗੰਭੀਰ ਖਤਰਾ ਖੜਾ ਕਰ ਰਹੇ ਹਨ ਜਿਸ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕੇਂਦਰ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਿਤ ਕੀਤੀ ਘੱਟੋ-ਘੱਟ ਸਮਰਥਨ ਮੁੱਲ ਬਾਰੇ ਕਮੇਟੀ ਨੂੰ ਮੁਕੰਮਲ ਰੱਦ ਕਰ ਦਿੱਤਾ ਹੈ ਕਿਉਂਕਿ ਕਮੇਟੀ ਵਿੱਚ ਸ਼ਾਮਲ ਸਾਰੇ ਮੈਂਬਰ ਅਤੇ ਮਾਹਿਰ ਸਿੱਧੇ ਜਾਂ ਅਸਿੱਧੇ ਤੌਰ 'ਤੇ ਆਰਐਸਐਸ ਅਤੇ ਭਾਜਪਾ ਨਾਲ ਸਬੰਧਤ ਹਨ ਅਤੇ ਰੱਦ ਕੀਤੇ ਖੇਤੀ ਕਾਨੂੰਨਾਂ ਦੇ ਨਾਲ-ਨਾਲ ਕਾਰਪੋਰੇਟ ਸੈਕਟਰ ਅਤੇ ਵਿਸ਼ਵ ਵਪਾਰ ਸੰਗਠਨ ਵੱਲੋਂ ਤੈਅ ਕੀਤੀਆਂ ਨੀਤੀਆਂ ਦੇ ਸਮਰਥਕ ਹਨ। ਇਸ ਤੋਂ ਅੱਗੇ ਸੰਗਠਿਤ ਕਮੇਟੀ ਨੂੰ ਐਮਐਸਪੀ ਨੂੰ ਕਾਨੂੰਨੀ ਦਰਜਾ ਦੇਣ ਲਈ ਕੋਈ ਆਦੇਸ਼ ਵੀ ਨਹੀਂ ਦਿੱਤਾ ਗਿਆ ਹੈ। ਅਸਲ ਵਿੱਚ ਇਹ ਕਦਮ ਖੇਤੀ ਉਪਜਾਂ ਦੀ ਘੱਟੋ ਘੱਟ ਸਹਾਇਕ ਕੀਮਤ ਐਲਾਨਣ ਦੀ ਨੀਤੀ ਅਤੇ ਉਹਨਾਂ ਦੀ ਸਰਕਾਰੀ ਖਰੀਦ ਨੂੰ ਤਿਲਾਂਜਲੀ ਦੇਣ ਵਾਲਾ ਹੈ। ਉਨ੍ਹਾਂ ਅੱਗੇ ਦੱਸਿਆ ਕਿ 5 ਅਗਸਤ ਦੀ ਰੈਲੀ ਦੀਆਂ ਤਿਆਰੀਆਂ ਲਈ ਸੂਬੇ ਭਰ ਵਿੱਚ ਜਨ ਸਭਾਵਾਂ ਦਾ ਪ੍ਰਚਾਰ ਜ਼ੋਰਾਂ 'ਤੇ ਹੈ। ਰੈਲੀ ਨੂੰ ਸਫਲ ਬਣਾਉਣ ਲਈ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਕਿਉਂਕਿ ਪਾਈ ਅਤੇ ਵਾਤਾਵਰਨ ਪੰਜਾਬ ਦੇ ਲੋਕਾਂ ਦੀ ਜੀਵਨ ਰੇਖਾ ਹੈ। ਉਨ੍ਹਾਂ ਦੱਸਿਆ ਕਿ ਰੈਲੀ ਵਿੱਚ ਸੂਬੇ ਭਰ ਤੋਂ ਹਜ਼ਾਰਾਂ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ।
ਰਾਜੇਵਾਲ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਪੰਜਾਬ ਅਤੇ ਹਰਿਆਣਾ ਨੂੰ ਵਾਪਸ ਵਿੱਚ ਲੜਾ ਰਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਾਣੀ ਵਿੱਚ ਸਾਡਾ ਹਿੱਸਾ ਉਹ ਸਾਨੂੰ ਮਿਲੇ ਅਤੇ ਜਿਹੜਾ ਹਰਿਆਣਾ ਨੂੰ ਮਿਲਣਾ ਉਹ ਹਰਿਆਣਾ ਨੂੰ ਮਿਲੇ।ਉਨ੍ਹਾਂ ਐਮਐਸਪੀ ਲਈ ਮੋਰਚਾ ਖਤਮ ਨਹੀ ਕੀਤਾ ਸਗੋ ਮੁਲਤਵੀ ਕਰਕੇ ਆਏ ਹਨ।

ਬਲਬੀਰ ਸਿੰਘ ਰਾਜੇਵਾਲ ਦਾ ਕਹਿਣਾ ਹੈ ਕਿ ਸਰਕਾਰ ਨੂੰ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਸੀ, ਜੇਕਰ ਇੱਕ ਮਹੀਨੇ ਵਿੱਚ ਇਨ੍ਹਾਂ ਮੁੱਦਿਆਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਵੱਡਾ ਅੰਦੋਲਨ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਦਾ ਐਲਾਨ 5 ਅਗਸਤ ਦੀ ਰੈਲੀ ਵਿੱਚ ਕੀਤਾ ਜਾਵੇਗਾ।
ਰਾਜੇਵਾਲ ਨੇ ਕਿਹਾ ਹੈ ਕਿ ਸਰਕਾਰ ਦੀਆਂ ਰਿਪੋਰਟਾਂ ਅਨੁਸਾਰ ਖੇਤੀ ਘਾਟੇਮੰਦ ਸਾਬਿਤ ਹੋਣ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਫਸਲੀ ਵਿਭਿੰਨਤਾ ਦੇ ਨਾਲ-ਨਾਲ ਵਿਸ਼ੇਸ਼ ਸਕੀਮਾਂ ਦੀ ਲੋੜ ਹੈ।
ਉਨ੍ਹਾਂ ਨੇ ਕਿਹਾ ਹੈ ਕਿ ਮੈਂ ਕਿਸਾਨਾਂ ਦੇ ਨਾਲ ਹਾਂ। ਉਨ੍ਹਾਂ ਨੇ ਕਿਹਾ ਹੈ ਕਿ ਮੈਂ ਤੇ ਪਰਿਵਾਰ ਨੇ ਜੇਲ੍ਹਾਂ ਕੱਟੀਆ ਹਨ। ਉਨ੍ਹਾਂ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਕੋਲ ਬਾਰੀ ਬਹੁਮਤ ਮਿਲਿਆ ਹੈ ਉਹ ਹੁਣ ਕੁਝ ਵੀ ਕਰ ਸਕਦੀ ਹੈ। ਉਨ੍ਹਾਂ ਨੇ ਕਿਹਾ ਹੈ ਸੰਯੁਕਤ ਸਮਾਜ ਮੋਰਚਾ ਦਾ ਸਾਡੇ ਕੋਲ ਇਕ ਵੀ ਰੁਪਇਆ ਨਹੀਂ ਆਇਆ ਹੈ।ਰਾਜੇਵਾਲ ਨੇ ਕਿਹਾ ਹੈ ਕਿ ਮੈਨੂੰ ਕਿਹਾ ਗਿਆ ਕਿ ਮੈਂ ਰਾਜਨੀਤੀ ਵਿੱਚ ਗਿਆ ਉਨ੍ਹਾਂ ਨੇ ਕਿਹਾ ਕਿ ਸਾਰੀਆ ਜਥੇਬੰਦੀਆਂ ਦੇ ਆਗੂ ਵੀ ਚੋਣਾਂ ਲੜਦੇ ਆਏ ਹਨ।

ਇਹ ਵੀ ਪੜ੍ਹੋ:ਕੋਰੋਨਾ ਟੀਕਾਕਰਨ ਨੂੰ ਲੈ ਕੇ ਵੱਡੀ ਲਾਪਰਵਾਹੀ, ਇਕ ਸਰਿੰਜ ਨਾਲ ਲਗਾਏ 30 ਬੱਚਿਆਂ ਨੂੰ ਟੀਕੇ 

-PTC News

  • Share