ਮੁੱਖ ਖਬਰਾਂ

ਸਰਕਾਰ ਨਾਲ ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਚੁੱਕਿਆ NIA ਵੱਲੋਂ ਭੇਜੇ ਗਏ ਨੋਟਿਸਾਂ ਦਾ ਮੁੱਦਾ

By Shanker Badra -- January 20, 2021 3:48 pm

ਨਵੀਂ ਦਿੱਲੀ : ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਦਿੱਲੀ ਦੇ ਵਿਗਿਆਨ ਭਵਨ ਵਿਖੇ 10ਵੇਂ ਗੇੜ ਦੀ ਮੀਟਿੰਗ ਚੱਲ ਰਹੀ ਹੈ। ਕੇਂਦਰ ਅਤੇ ਕਿਸਾਨਾਂ ਵਿਚਾਲੇ ਅੱਜ ਦੀ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਕਿਸਾਨ ਅੰਦੋਲਨ ਦਾ ਅੱਜ ਵੱਡਾ ਦਿਨ ਹੈ। ਇਸ ਮੀਟਿੰਗ 'ਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ,ਸੋਮ ਪ੍ਰਕਾਸ਼ ਅਤੇ ਪਿਊਸ਼ ਗੋਇਲ ਹਨ। ਕਿਸਾਨੀ ਅੰਦੋਲਨ ਨੂੰ ਲੈ ਕੇ ਪੂਰੇ ਦੇਸ਼ ਵਾਸੀਆਂ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਟਿਕੀਆਂ ਹੋਈਆਂ ਹਨ।

Kisan Andolan:  ਕਿਸਾਨ ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ ਨੇ ਕੋਈ ਹੁਕਮ ਦੇਣ ਤੋਂ ਕੀਤਾ ਇਨਕਾਰ

Balbir Singh Rajewal issue of notices sent by the NIA During meeting with government ਸਰਕਾਰ ਨਾਲ ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਚੁੱਕਿਆ NIA ਵੱਲੋਂ ਭੇਜੇ ਗਏ ਨੋਟਿਸਾਂ ਦਾ ਮੁੱਦਾ

ਇਸ ਦੌਰਾਨ ਮੀਟਿੰਗ 'ਚ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਭੇਜੇ ਜਾ ਰਹੇ ਨੋਟਿਸਾਂ ਦਾ ਮੁੱਦਾ ਚੁੱਕਿਆ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿਸਰਕਾਰ ਡਰਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਗੱਲਬਾਤ ਹੋ ਰਹੀ ਹੈ ਅਤੇ ਦੂਜੇ ਪਾਸੇ ਐੱਨ.ਆਈ.ਏ ਵੱਲੋਂ ਕਿਸਾਨੀ ਅੰਦਲੋਨ ਨਾਲ ਜੁੜੇ ਲੋਕਾਂ ਨੂੰ ਨੋਟਿਸ ਭੇਜੇ ਜਾ ਰਹੇ ਹਨ।

Balbir Singh Rajewal issue of notices sent by the NIA During meeting with government ਸਰਕਾਰ ਨਾਲ ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਚੁੱਕਿਆ NIA ਵੱਲੋਂ ਭੇਜੇ ਗਏ ਨੋਟਿਸਾਂ ਦਾ ਮੁੱਦਾ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਬਲਦੇਵ ਸਿੰਘ ਸਿਰਸਾ ਨੂੰ ਕਿਉਂ ਨੋਟਿਸ ਜਾਰੀ ਕੀਤਾ ਗਿਆ ਹੈ ,ਜਦਕਿ ਉਹ ਹਰ ਮੀਟਿੰਗ 'ਚ ਆਉਣੇ ਹਨ। ਕਿਸਾਨ ਆਗੂਆਂ ਨੇ ਐੱਨ.ਆਈ.ਏ. ਦੇ ਨੋਟਿਸਾਂ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਇਸ ਦੇ ਜਵਾਬ 'ਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਕਿਸੇ ਵੀ ਬੇਕਸੂਰ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ ,ਮੈਂ ਇਸਦਾ ਭਰੋਸਾ ਦਿੰਦਾ ਹਾਂ।

ਪੜ੍ਹੋ ਹੋਰ ਖ਼ਬਰਾਂ : ਕਿਸਾਨ ਬਾਹਰੀ ਰਿੰਗ ਰੋਡ 'ਤੇ ਪਰੇਡ ਕਰਨ ਲਈ ਬਜ਼ਿੱਦ , ਪੁਲਿਸ ਨੇ ਕਿਸਾਨਾਂ ਨੂੰ ਆਪਣਾ ਰੂਟ ਪਲਾਨ ਬਦਲਣ ਲਈ ਕਿਹਾ

Balbir Singh Rajewal issue of notices sent by the NIA During meeting with government ਸਰਕਾਰ ਨਾਲ ਮੀਟਿੰਗ ਦੌਰਾਨ ਬਲਬੀਰ ਸਿੰਘ ਰਾਜੇਵਾਲ ਨੇ ਚੁੱਕਿਆ NIA ਵੱਲੋਂ ਭੇਜੇ ਗਏ ਨੋਟਿਸਾਂ ਦਾ ਮੁੱਦਾ

ਇਹ ਨੋਟਿਸ ਭਾਰਤ ਵਿਰੋਧੀ ਸੰਗਠਨਾਂ ਵੱਲੋਂ ਕਈ ਐੱਨ.ਜੀ.ਓ. ਨੂੰ ਕੀਤੀ ਗਈ ਫੰਡਿੰਗ ਦੇ ਮਾਮਲੇ ਵਿਚ ਭੇਜੇ ਗਏ ਹਨ। ਐੱਨ.ਆਈ.ਏ. ਦਾ ਨੋਟਿਸ ਲੋਕ ਭਲਾਈ ਇਨਸਾਫ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਬਲਦੇਵ ਸਿੰਘ ਸਿਰਸਾ ਨੂੰ ਵੀ ਭੇਜਿਆ ਗਿਆ ਹੈ। ਹਾਲਾਂਕਿ ਉਨ੍ਹਾਂ ਨੇ ਐੱਨ.ਆਈ.ਏ. ਦੇ ਸਾਹਮਣੇ ਪੇਸ਼ ਹੋਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਤੋਂ ਇਲਾਵਾ 20 ਦੇ ਕਰੀਬ ਲੋਕਾਂ ਨੂੰ ਇਹ ਨੋਟਿਸ ਭੇਜੇ ਗਏ ਹਨ, ਜਿਨ੍ਹਾਂ ਤੋਂ ਐੱਨ.ਆਈ.ਏ. ਪੁੱਛ-ਗਿੱਛ ਕਰੇਗੀ।
-PTCNews

  • Share