ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਗਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ
ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਗਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ:ਚੰਡੀਗੜ੍ਹ : ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸਿਵਲ ਹਸਪਤਾਲ ਮੋਹਾਲੀ ਵਿਖੇ ਇਕ ਦੁਰਘਟਨਾ ਵਿਚ ਜ਼ਖਮੀ ਹੋਏ ਕਿਸਾਨਾਂ ਦਾ ਹਾਲਚਾਲ ਪੁੱਛਿਆ। ਇਹ ਕਿਸਾਨ ਦਿੱਲੀ ਮੋਰਚੇ ਤੋਂ ਵਾਪਸ ਆ ਰਹੇ ਸਨ ਜੋ ਮੋਹਾਲੀ ਜ਼ਿਲ੍ਹੇ ਦੇ ਪਿੰਡ ਮਜਾਤੜੀ ਤੇ ਰੰਗੀਆਂ ਦੇ ਵਸਨੀਕ ਹਨ। [caption id="attachment_457942" align="aligncenter" width="300"] ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਗਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ[/caption] ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਬਲਬੀਰ ਸਿੱਧੂ ਨੇ ਦੱਸਿਆ ਕਿ ਇਹ ਕਿਸਾਨ ਛੋਟਾ ਹਾਥੀ (ਫੋਰ ਵੀਲ੍ਹਰ) ਵਿਚ ਸਵਾਰ ਸਨ ਅਤੇ ਭਾਗੋਮਾਜਰਾ ਮੋਹਾਲੀ ਵਿਖੇ ਟਿੱਪਰ ਨਾਲ ਹੋਈ ਟੱਕਰ ਦੀ ਮੰਦਭਾਗੀ ਘਟਨਾ ਕਾਰਨ 2 ਕਿਸਾਨ ਦੀਪ ਸਿੰਘ ਪਿੰਡ ਪੋਪਨਾ ਜ਼ਿਲ੍ਹਾ ਮੋਹਾਲੀ ਤੇ ਸੁਖਦੇਵ ਸਿੰਘ ਪਿੰਡ ਡਡਿਆਣਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਮੌਤ ਹੋ ਗਈ। [caption id="attachment_457940" align="aligncenter" width="300"] ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਗਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ[/caption] ਜਦਕਿ 4 ਕਿਸਾਨਾਂ ਦੀ ਹਾਲਤ ਨਾਜ਼ੁਕ ਹੋਣ ਕਾਰਣ ਇਨ੍ਹਾਂ ਨੂੰ ਸਿਵਲ ਹਸਪਤਾਲ ਮੋਹਾਲੀ ਤੋਂ ਅੱਗੇ ਪੀ.ਜੀ.ਆਈ ਤੇ 32- ਹਸਪਤਾਲ, ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ ਹੈ। ਇਸ ਦੌਰਾਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਇਲਾਜ ਦਾ ਖਰਚਾ ਚੁੱਕਣ ਦਾ ਐਲਾਨ ਕੀਤਾ ਗਿਆ ਹੈ। [caption id="attachment_457941" align="aligncenter" width="300"] ਸੜਕ ਹਾਦਸੇ 'ਚ ਜ਼ਖਮੀ ਕਿਸਾਨਾਂ ਦਾ ਹਾਲਚਾਲ ਪੁੱਛਣ ਗਏ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ[/caption] ਉਨ੍ਹਾਂ ਅੱਗੇ ਦੱਸਿਆ ਕਿ 3 ਕਿਸਾਨ ਮੋਹਾਲੀ ਹਸਪਤਾਲ ਵਿਖੇ ਜ਼ੇਰੇ-ਏ-ਇਲਾਜ ਹਨ ,ਜਿਨ੍ਹਾਂ ਦਾ ਹਸਪਤਾਲ ਜਾ ਕੇ ਹਾਲਚਾਲ ਪੁੱਛਿਆ। ਉਨ੍ਹਾਂ ਦੱਸਿਆ ਕਿ 2 ਕਿਸਾਨਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਐਸ.ਐਮ.ਓ ਡਾ. ਅਰੀਤ ਕੌਰ ਨੂੰ ਕਿਸਾਨਾਂ ਦੇ ਮਿਆਰੀ ਇਲਾਜ ਯਕੀਨੀ ਕਰਨ ਲਈ ਹਦਾਇਤਾਂ ਵੀ ਦਿੱਤੀਆਂ। -PTCNews