ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ
ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ:ਤਲਵੰਡੀ ਸਾਬੋ : ਸਰਬੱਤ ਖਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੁਤਵਾਜ਼ੀ ਜਥੇ ਤੇ ਪ੍ਰਚਾਰਕ ਭਾਈ ਬਲਜੀਤ ਸਿੰਘ ਖ਼ਾਲਸਾ ਦਾਦੂਵਾਲ ਨੂੰ ਅੱਜ ਪੁਲਿਸ ਨੇ ਹਿਰਾਸਤ 'ਚ ਲੈ ਲਿਆ ਹੈ।ਇਸ ਦੀ ਪੁਸ਼ਟੀ ਦਾਦੂਵਾਲ ਦੇ ਸੇਵਾਦਾਰ ਜਗਮੀਤ ਸਿੰਘ ਨੇ ਕੀਤੀ ਹੈ। [caption id="attachment_350839" align="aligncenter" width="300"] ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ[/caption] ਮਿਲੀ ਜਾਣਕਾਰੀ ਅਨੁਸਾਰ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਕੌਮਾਂਤਰੀ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ਼ਮੂਲੀਅਤ ਕਰਨ ਆਏ ਸਨ ਪਰ ਵਾਪਸੀ ਮੌਕੇ ਐੱਸ.ਪੀ. ਬਠਿੰਡਾ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਉਨ੍ਹਾਂ ਨੂੰ ਹਿਰਾਸਤ 'ਚ ਲੈ ਲਿਆ ਹੈ। [caption id="attachment_350840" align="aligncenter" width="300"] ਬਲਜੀਤ ਸਿੰਘ ਦਾਦੂਵਾਲ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ , ਜਾਣੋਂ ਪੂਰਾ ਮਾਮਲਾ[/caption] ਦੱਸਿਆ ਜਾਂਦਾ ਹੈ ਕਿ ਦਾਦੂਵਾਲ ਦੀ ਗ੍ਰਿਫ਼ਤਾਰੀ ਦੇ ਪਿੱਛੇ ਸਿਵਲ ਲਾਈਨ ਬਠਿੰਡਾ ਦਾ ਮਾਮਲਾ ਹੈ। ਫਿਲਹਾਲ ਕਿਸੇ ਪੁਲਿਸ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ। -PTCNews