ਮੁੱਖ ਖਬਰਾਂ

ਬਲਵਿੰਦਰ ਭੂੰਦੜ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਸਤੀਫੇ ਦੀਆਂ ਚਰਚਾਵਾਂ ਕੀਤੀਆਂ ਖਾਰਿਜ

By Ravinder Singh -- June 27, 2022 5:13 pm

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਸਾਰੇ ਆਗੂ ਪਾਰਟੀ ਦੇ ਸਿਧਾਤਾਂ ਉਤੇ ਚੱਲਦੇ ਹੋਏ ਪਾਰਟੀ ਦੀ ਚੜ੍ਹਦੀਕਲਾ ਲਈ ਕੰਮ ਕਰਨਗੇ। ਉਨ੍ਹਾਂ ਨੇ ਕਿਹਾ ਸੰਗਰੂਰ ਲੋਕ ਸਭਾ ਦੀ ਜ਼ਿਮਨੀ ਚੋਣ ਬੰਦੀ ਸਿੰਘਾਂ ਦੇ ਹੁਕਮਾਂ ਉਤੇ ਲੜੀ ਗਈ ਸੀ।

ਬਲਵਿੰਦਰ ਭੂੰਦੜ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਸਤੀਫੇ ਦੀਆਂ ਚਰਚਾਵਾਂ ਕੀਤੀਆਂ ਖਾਰਿਜਉਨ੍ਹਾਂ ਨੇ ਕਿਹਾ ਕਿ ਅਜਿਹੇ ਸਮੇਂ ਵਿੱਚ ਪਾਰਟੀ ਦੀ ਲੀਡਰਸ਼ਿਪ ਨਹੀਂ ਬਦਲੀ ਸਗੋਂ ਸਾਰੇ ਆਗੂਆਂ ਤੇ ਵਰਕਰਾਂ ਨੂੰ ਤਕੜੇ ਕਰ ਕੇ ਕੰਮ ਉਤੇ ਲਗਾਈ ਦਾ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਸਿਧਾਤਾਂ ਅਤੇ ਅਸੂਲਾਂ ਉਤੇ ਬਰਕਰਾਰ ਰਹਿਣ ਵਾਲੀ ਪਾਰਟੀ ਹੈ। ਉਨ੍ਹਾਂ ਨੇ ਅਸਤੀਫੇ ਦੀ ਚਰਚਾ ਨੂੰ ਸਿਰੇ ਤੋਂ ਖ਼ਾਰਿਜ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸੋਸ਼ਲ ਮੀਡੀਆ ਉਤੇ ਚੱਲ ਰਹੀਆਂ ਅਫਵਾਹਾਂ ਉਤੇ ਧਿਆਨ ਨਾ ਦਵੋ। ਉਨ੍ਹਾਂ ਨੇ ਕਿਹਾ ਕਿ ਭਾਈ ਰਾਜੋਆਣਾ ਦੇ ਹੁਕਮਾਂ ਉਤੇ ਤੱਕੜੀ ਦੇ ਨਿਸ਼ਾਨ ਉਤੇ ਚੋਣ ਲੜੀ ਗਈ ਸੀ ਅਤੇ ਭਾਈ ਰਾਜੋਆਣਾ ਦੇ ਕਹਿਣ ਉਤੇ ਹੀ ਬੀਬੀ ਕਮਲਦੀਪ ਕੌਰ ਨੂੰ ਚੋਣ ਵਿਚ ਖੜ੍ਹਾ ਕੀਤਾ ਗਿਆ ਸੀ।

ਬਲਵਿੰਦਰ ਭੂੰਦੜ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਸਤੀਫੇ ਦੀਆਂ ਚਰਚਾਵਾਂ ਕੀਤੀਆਂ ਖਾਰਿਜਉਨ੍ਹਾਂ ਨੇ ਕਿਹਾ ਕਿ ਜਿੱਤ ਹਾਰ ਪਾਰਟੀ ਦੇ ਸਫਰ ਦਾ ਹਿੱਸਾ ਹੁੰਦਾ ਹੈ। ਉਨ੍ਹਾਂ ਨੇ ਸੰਗਰੂਰ ਜ਼ਿਮਨੀ ਚੋਣ ਲਈ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸ ਬਹੁਤ ਅਮੀਰ ਹੈ।

ਬਲਵਿੰਦਰ ਭੂੰਦੜ ਨੇ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅਸਤੀਫੇ ਦੀਆਂ ਚਰਚਾਵਾਂ ਕੀਤੀਆਂ ਖਾਰਿਜ

ਇਹ ਪਾਰਟੀ ਲੜਖੜਾਉਣ ਵਾਲੀ ਨਹੀਂ ਹੈ। ਸ਼੍ਰੋਮਣੀ ਅਕਾਲੀ ਦਲ ਹੱਕ ਦੀ ਲੜਾਈ ਲੜਦੀ ਰਹੀ ਅਤੇ ਭਵਿੱਖ ਵਿੱਚ ਵੀ ਇਹ ਲੜਾਈ ਜਾਰੀ ਰਹੇਗੀ। ਉਨ੍ਹਾਂ ਨੇ ਕਿਹਾ ਸਿੱਧੂ ਮੂਸੇਵਾਲਾ ਨੇ ਪੰਜਾਬ ਅਤੇ ਸਿੱਖਾਂ ਦੀ ਆਵਾਜ਼ ਨੂੰ ਬੁਲੰਦ ਕੀਤਾ ਹੈ। ਇਸ ਤਰ੍ਹਾਂ ਆਵਾਜ਼ ਉਤੇ ਪਾਬੰਦੀ ਲਗਾਉਣਾ ਸਰਾਸਰ ਗਲਤ ਹੈ। ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਹਰਚਰਨ ਸਿੰਘ ਬੈਂਸ ਨੇ ਕਿਹਾ ਕਿ ਅਕਾਲੀ ਦਲ ਦੇ ਆਪਣੇ ਸਿਧਾਂਤ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਗੀਤ ਬਾਰੇ ਕਿਹਾ ਕਿ ਇਹ ਗੀਤ ਬਿਲਕੁਲ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਹੈ। ਅਕਾਲੀ ਦਲ ਵੀ ਇਹੀ ਚਾਹੁੰਦਾ ਹੈ। ਜੋ ਉਸ ਗੀਤ ਵਿੱਚ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਆਵਾਜ਼ ਨੂੰ ਹੀ ਸਿੱਧੂ ਮੂਸੇਵਾਲਾ ਨੇ ਬੁਲੰਦ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਪੇਸ਼ ਖ਼ਰਚੇ ਭਰਪੂਰ ਬਜਟ 'ਚ ਹੀਲੇ-ਵਸੀਲੇ ਰਹੇ ਗਾਇਬ

  • Share