ਪਾਕਿਸਤਾਨ 'ਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਯੋਜਨਾ 'ਤੇ ਲੱਗੀ ਰੋਕ

By Riya Bawa - September 10, 2021 4:09 pm


ਇਸਲਾਮਾਬਾਦ: ਦੇਸ਼ ਹੀ ਨਹੀਂ ਵਿਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ ਕੋਰੋਨਾ ਮਾਮਲੇ ਵਧਣ ਕਰਕੇ ਸਕੂਲ ਕਾਲਜ ਕੁਝ ਸੂਬਿਆਂ ਵਿਚ ਬੰਦ ਕਰ ਦਿੱਤੇ ਗਏ ਹਨ। ਇਸ ਵਿਚਾਲੇ ਇਕ ਅਜਿਹੀ ਖਬਰ ਪਾਕਿਸਤਾਨ ਤੋਂ ਵੀ ਸਾਹਮਣੇ ਆਈ ਹੈ ਜਿਥੇ ਵਿਦਿਅਕ ਅਦਾਰੇ 15 ਸਤੰਬਰ ਤੱਕ ਬੰਦ ਰਹਿਣਗੇ। ਕੋਰੋਨਾ ਦੇ ਮਾਮਲੇ ਵਧਦੇ ਵੇਖ ਕੇ ਪਾਕਿਸਤਾਨ ਵਿਚ ਵਿਦਿਅਕ ਅਦਾਰਿਆਂ ਨੂੰ ਮੁੜ ਖੋਲ੍ਹਣ ਦੀ ਯੋਜਨਾ 'ਤੇ ਫਿਲਹਾਲ ਰੋਕ ਲਗਾ ਦਿੱਤੀ ਗਈ ਹੈ।

ਕੋਰੋਨਾ ਵਾਇਰਸ ਦਾ ਇਨਫੈਕਸ਼ਨ ਫੈਲਣ ਤੋਂ ਰੋਕਣ ਲਈ ਦੇਸ਼ ਦੇ 24 ਜ਼ਿਲ੍ਹਿਆਂ ਵਿਚ ਸਮਾਜਿਕ ਗਤੀਵਿਧੀਆਂ 'ਤੇ ਰੋਕ 15 ਸਤੰਬਰ ਤੱਕ ਵਧਾ ਦਿੱਤੀ ਗਈ ਹੈ। ਰਾਸ਼ਟਰੀ ਕਮਾਂਡ ਐਂਡ ਕੰਟਰੋਲ ਸੈਂਟਰ (NCOC) ਨੇ ਵੀਰਵਾਰ ਰਾਤ ਨੂੰ ਕਿਹਾ ਕਿ ਇਸਲਾਮਾਬਾਦ ਅਤੇ ਹੋਰ 24 ਜ਼ਿਲ੍ਹਿਆਂ ਵਿਚ ਵਿਦਿਅਕ ਅਦਾਰੇ 15 ਸਤੰਬਰ ਤੱਕ ਬੰਦ ਰਹਿਣਗੇ।

ਗੌਰਤਲਬ ਹੈ ਕਿ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 35 ਹਜ਼ਾਰ ਤੋਂ ਘੱਟ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਮ੍ਰਿਤਕਾਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅਨੁਸਾਰ ਅੱਜ ਕੋਰੋਨਾ ਦੇ ਕੁੱਲ 34,973 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 260 ਲੋਕਾਂ ਦੀ ਮੌਤ ਹੋ ਗਈ ਹੈ। ਵੀਰਵਾਰ ਦੇ ਮੁਕਾਬਲੇ ਸ਼ੁੱਕਰਵਾਰ ਨੂੰ ਕੋਰੋਨਾ ਵਿੱਚ 19.2% ਦੀ ਕਮੀ ਆਈ ਹੈ।

ਜਿਨ੍ਹਾਂ ਪੰਜ ਸੂਬਿਆਂ ਵਿੱਚ ਸਭ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ, ਉਨ੍ਹਾਂ ਵਿੱਚ ਕੇਰਲ ਵਿੱਚ 26,200 ਮਾਮਲੇ ਹਨ। ਇਸ ਤੋਂ ਬਾਅਦ ਤਾਮਿਲਨਾਡੂ ਵਿੱਚ 1,596, ਆਂਧਰਾ ਪ੍ਰਦੇਸ਼ ਵਿੱਚ 1,439, ਕਰਨਾਟਕ ਵਿੱਚ 1,074 ਅਤੇ ਮਿਜ਼ੋਰਮ ਵਿੱਚ 1,055 ਮਾਮਲੇ ਹਨ। ਇਨ੍ਹਾਂ ਪੰਜ ਰਾਜਾਂ ਤੋਂ 89.67% ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚ ਇਕੱਲੇ ਕੇਰਲ ਵਿੱਚ 74.91% ਨਵੇਂ ਕੇਸ ਹਨ। ਪਿਛਲੇ 24 ਘੰਟਿਆਂ ਵਿੱਚ ਸਰਗਰਮ ਮਾਮਲਿਆਂ ਵਿੱਚ 2,968 ਦੀ ਗਿਰਾਵਟ ਆਈ ਹੈ।

-PTC News

adv-img
adv-img