ਬਨਵਾਰੀ ਲਾਲ ਪੁਰੋਹਿਤ ਨੂੰ ਪੰਜਾਬ ਦੇ ਰਾਜਪਾਲ ਵਜੋਂ ਸੌਂਪੀਂ ਗਈ ਜ਼ਿੰਮੇਵਾਰੀ
ਚੰਡੀਗੜ੍ਹ: ਤਾਮਿਲਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਵਾਧੂ ਜ਼ਿੰਮੇਵਾਰੀ ਸੌਂਪਦੇ ਹੋਏ ਪੰਜਾਬ ਦੇ ਰਾਜਪਾਲ ਦਾ ਕਾਰਜਭਾਰ ਸੌਂਪਿਆ ਗਿਆ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਇਸ ਸਬੰਧੀ ਆਦੇਸ਼ ਜਾਰੀ ਕੀਤੇ ਹਨ।
ਇਸ ਦੇ ਨਾਲ ਹੀ ਉਹ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ ਨਿਯੁਕਤ ਕੀਤੇ ਗਏ ਹਨ। ਪੰਜਾਬ ਵਿੱਚ ਸਥਾਈ ਵਿਵਸਥਾ ਹੋਣ ਤੱਕ ਪੁਰੋਹਿਤ ਰਾਜਪਾਲ ਦੇ ਕੰਮ ਦੀ ਦੇਖ ਰੇਖ ਕਰਨਗੇ। ਵੀਪੀ ਸਿੰਘ ਬਦਨੌਰ ਹੁਣ ਤੱਕ ਪੰਜਾਬ ਦੇ ਰਾਜਪਾਲ ਸਨ। ਉਨ੍ਹਾਂ ਦਾ ਕਾਰਜਕਾਲ ਕੁਝ ਦਿਨ ਪਹਿਲਾਂ ਹੀ ਖਤਮ ਹੋ ਗਿਆ ਸੀ।
ਦੱਸਣਯੋਗ ਹੈ ਕਿ ਬਨਵਾਰੀ ਲਾਲ ਪੁਰੋਹਿਤ ਜਨਵਰੀ 2016 ਵਿੱਚ ਅਸਾਮ ਦੇ ਰਾਜਪਾਲ ਅਤੇ 6 ਅਕਤੂਬਰ 2017 ਨੂੰ ਤਾਮਿਲਨਾਡੂ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਸੀ। ਦੱਸ ਦੇਈਏ ਕਿ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦਾ ਕਾਰਜਕਾਲ 22 ਅਗਸਤ ਨੂੰ ਸਮਾਪਤ ਹੋ ਗਿਆ ਸੀ। ਉਹ ਪਿਛਲੇ ਕਈ ਦਿਨਾਂ ਤੋਂ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਆਦੇਸ਼ ਦੀ ਉਡੀਕ ਕਰ ਰਹੇ ਸਨ।
-PTC News