Sun, Apr 28, 2024
Whatsapp

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ

Written by  Shanker Badra -- October 14th 2019 04:58 PM
ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ

ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ:ਬਰਨਾਲਾ : ਪੰਜਾਬ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਬਰਨਾਲਾ ਜ਼ਿਲੇ ਦੇ ਪਿੰਡ ਘੁੰਨਸ ਨਜ਼ਦੀਕ ਤੋਂ ਸਾਹਮਣੇ ਆਇਆ ਹੈ। ਜਿੱਥੇ ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਕਾਰ ਅੱਗੇ ਬੇਸਹਾਰਾ ਪਸ਼ੂ ਆਉਣ ਕਾਰਨ ਪਤੀ-ਪਤਨੀ ਸਮੇਤ 3 ਲੋਕ ਜ਼ਖਮੀ ਹੋ ਗਏ ਹਨ। [caption id="attachment_349600" align="aligncenter" width="300"]Barnala-Bathinda highway Road Accident , wife -husband including 3 injured ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ[/caption] ਮਿਲੀ ਜਾਣਕਾਰੀ ਅਨੁਸਾਰ ਰਮਨਦੀਪ ਸਿੰਘ ਆਪਣੀ ਪਤਨੀ ਅਮਰਪ੍ਰੀਤ ਕੌਰ ਅਤੇ ਕਮਲਦੀਪ ਸਿੰਘ ਆਪਣੀ ਪਤਨੀ ਸੁਰਿੰਦਰ ਕੌਰ ਨਾਲ ਕਾਰ 'ਚ ਸਵਾਰ ਹੋ ਕੇ ਲਹਿਰਾ ਮੁਹੱਬਤ ਤੋਂ ਮੋਹਾਲੀ ਦਵਾਈ ਲੈਣ ਲਈ ਜਾ ਰਹੇ ਸੀ। ਇਸ ਦੌਰਾਨ ਜਦੋਂ ਉਨ੍ਹਾਂ ਦੀ ਕਾਰ ਘੁੰਨਸ ਨੇੜੇ ਪੁੱਜੀ ਤਾਂ ਕਾਰ ਅੱਗੇ ਪਸ਼ੂ ਆਉਣ ਨਾਲ ਰਮਨਦੀਪ ਸਿੰਘ ਅਤੇ ਉਸ ਦੀ ਪਤਨੀ ਅਮਨਪ੍ਰੀਤ ਕੌਰ ਸਮੇਤ ਕਮਲਦੀਪ ਸਿੰਘ ਜ਼ਖਮੀ ਹੋ ਗਏ ਹਨ। [caption id="attachment_349601" align="aligncenter" width="300"]Barnala-Bathinda highway Road Accident , wife -husband including 3 injured ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਹਾਦਸਾ , ਪਤੀ-ਪਤਨੀ ਸਮੇਤ 3 ਜ਼ਖਮੀ[/caption] ਹੋਰ ਖ਼ਬਰਾਂ ਦੇਖਣ ਲਈ ਇਸ ਲਿੰਕ 'ਤੇ ਕਲਿੱਕ ਕਰੋ : ਪਟਿਆਲਾ : ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਨਗਰ ਕੀਰਤਨ ਇਸ ਘਟਨਾ ਤੋਂ ਬਾਅਦ ਜ਼ਖਮੀਆਂ ਨੂੰ ਸਿਵਲ ਹਸਪਤਾਲ ਤਪਾ ਭਰਤੀ ਕਰਵਾਇਆ ਹੈ।ਇਸ ਹਾਦਸੇ ਵਿਚ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਹੈ। ਦੱਸ ਦੇਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ,ਇਸ ਤੋਂ ਪਹਿਲਾਂ ਵੀ ਅਵਾਰਾ ਪਸ਼ੂਆਂ ਕਾਰਨ ਅਨੇਕਾਂ ਹਾਦਸੇ ਵਾਪਰ ਚੁੱਕੇ ਹਨ। -PTCNews


Top News view more...

Latest News view more...