ਕੋਰੋਨਾ ਖੌਫ਼ ਵਿਚਾਲੇ ਰਾਹਤ ਵਾਲੀ ਖ਼ਬਰ , ਬਰਨਾਲਾ ਵੀ ਹੋਇਆ ਕੋਰੋਨਾ ਮੁਕਤ, ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ

By Shanker Badra - May 16, 2020 4:05 pm

ਕੋਰੋਨਾ ਖੌਫ਼ ਵਿਚਾਲੇ ਰਾਹਤ ਵਾਲੀ ਖ਼ਬਰ , ਬਰਨਾਲਾ ਵੀ ਹੋਇਆ ਕੋਰੋਨਾ ਮੁਕਤ, ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਪਰਤੇ ਘਰ:ਬਰਨਾਲਾ : ਕੋਰੋਨਾ ਵਾਇਰਸ ਦੇ ਖੌਫ਼ ਵਿਚਾਲੇ ਅੱਜ ਪੰਜਾਬ ਤੋਂ ਇਕ ਵਾਰ ਫ਼ਿਰ ਰਾਹਤ ਵਾਲੀ ਖ਼ਬਰ ਸਾਹਮਣੇ ਆਈ ਹੈ। ਪੰਜਾਬ 'ਚ ਕੋਰੋਨਾ ਵਾਇਰਸ ਦਾ ਅੰਕੜਾ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਦੇ ਪਾਜ਼ੀਟਿਵ ਆਉਣ ਨਾਲ ਅਚਾਨਕ ਵਧ ਗਿਆ ਸੀ। ਇਸ ਨਾਲ ਸਭ ਦੀਆਂ ਚਿੰਤਾਵਾਂ ਵੱਧ ਗਈਆਂ ਸਨ ਪਰ ਅੱਜ ਰਾਹਤ ਭਰੀ ਖ਼ਬਰ ਇਹ ਹੈ ਕਿ ਬਰਨਾਲਾ ਜ਼ਿਲੇ ਵਿਚ ਸਾਰੇ ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰ ਪਰਤ ਗਏ ਹਨ।

ਜਾਣਕਾਰੀ ਅਨੁਸਾਰ ਬਰਨਾਲਾਜ਼ਿਲੇ ਦੇ 19 ਮਰੀਜ਼ਾਂ ਨੇ ਕੋਰੋਨਾ ਨੂੰ ਮਾਤ ਦੇ ਦਿੱਤੀ ਹੈ। ਇਨ੍ਹਾਂ 19 ਵਿਅਕਤੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰਬੀਰ ਸਿੰਘ ਦੀ ਹਾਜ਼ਰੀ ਵਿਚ ਪੱਤੀ ਸੋਹਲ ਆਈਸੋਲੇਸ਼ਨ ਸੈਂਟਰ 'ਚੋਂ ਘਰਾਂ ਨੂੰ ਭੇਜ ਦਿੱਤਾ ਗਿਆ। ਇਸ ਦੌਰਾਨ ਸਿਹਤ ਵਿਭਾਗ ਦੇ ਸਟਾਫ ਵਲੋਂ ਉਨ੍ਹਾਂ ਦੇ ਗਲਾਂ 'ਚ ਹਾਰ ਪਾ ਕੇ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ ਨੇ ਦੱਸਿਆ ਕਿ ਜ਼ਿਲੇ 'ਚ ਕੁੱਲ 21 ਕੇਸ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਏ ਗਏ ਸਨ, ਜਿਨ੍ਹਾਂ 'ਚੋਂ ਇਕ ਔਰਤ ਦੀ ਮੌਤ ਹੋ ਚੁੱਕੀ ਹੈ ਅਤੇ ਦੂਜੀ ਔਰਤ ਪਹਿਲਾਂ ਠੀਕ ਹੋ ਗਈ ਸੀ। ਇਸ ਦੌਰਾਨ ਕੋਰੋਨਾ ਤੋਂ ਮੁਕਤੀ ਪਾਉਣ ਵਾਲੇ 19 ਮਰੀਜ਼ਾਂ ਨੂੰ ਸ਼ੁੱਭਕਾਮਨਾਵਾਂ ਦਿੰਦੇ ਹੋਏ ਘਰ ਭੇਜ ਦਿੱਤਾ ਗਿਆ ਹੈ ।ਇਨ੍ਹਾਂ 'ਚੋਂ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸਨ। ਹੁਣ ਜ਼ਿਲਾ ਬਰਨਾਲਾ ਕੋਰੋਨਾ ਮੁਕਤ ਹੋ ਗਿਆ ਹੈ।
-PTCNews

adv-img
adv-img