Advertisment

ਬਰਨਾਲਾ: ਆਵਾਰਾ ਪਸ਼ੂ ਕਾਰਨ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ

author-image
Shanker Badra
Updated On
New Update
ਬਰਨਾਲਾ: ਆਵਾਰਾ ਪਸ਼ੂ ਕਾਰਨ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ
Advertisment
ਬਰਨਾਲਾ: ਆਵਾਰਾ ਪਸ਼ੂ ਕਾਰਨ ਵਾਪਰਿਆ ਦਰਦਨਾਕ ਹਾਦਸਾ , ਨੌਜਵਾਨ ਦੀ ਮੌਤ:ਬਰਨਾਲਾ : ਪੰਜਾਬ ਭਰ ਵਿੱਚ ਸੜਕਾਂ ਉੱਤੇ ਮੌਤ ਬਣਕੇ ਘੁੰਮ ਰਹੇ ਆਵਾਰਾ ਪਸ਼ੂ ਆਏ ਦਿਨ ਹਾਦਸਿਆਂ ਦਾ ਕਾਰਨ ਬਣ ਰਹੇ ਹਨ। ਇਸ ਨਾਲ ਲੋਕ ਆਪਣੀਆਂ ਕੀਮਤੀ ਜਾਨਾਂ ਗਵਾ ਰਹੇ ਹਨ ਪਰ ਸਰਕਾਰ ਵੱਲੋਂ ਗਊ ਟੈਕਸ ਲਏ ਜਾਣ ਦੇ ਬਾਵਜੂਦ ਇਨ੍ਹਾਂ ਆਵਾਰਾ ਪਸ਼ੂਆਂ ਉੱਤੇ ਲਗਾਮ ਨਹੀਂ ਲਾਈ ਜਾ ਰਹੀ। ਜਿਸ ਕਾਰਨ ਹਰ ਰੋਜ਼ ਅਨੇਕਾਂ ਹਾਦਸੇ ਵਾਪਰਦੇ ਰਹਿੰਦੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਬਰਨਾਲਾ ਜ਼ਿਲ੍ਹੇ ਦੇ ਕਸਬਾ ਰੂੜੇਕੇ ਕਲਾਂ ਤੋਂ ਸਾਹਮਣੇ ਆਇਆ ਹੈ। Barnala Distt Rure Ke Kalan stray cattle Due death young man ਬਰਨਾਲਾ: ਆਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ ,ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਇਸ ਦੌਰਾਨ ਰੂੜੇਕੇ ਕਲਾਂ ਤੋਂ ਧੂਰਕੋਟ ਨੂੰ ਜਾਣ ਵਾਲੀ ਸੜਕ 'ਤੇ ਆਵਾਰਾ ਪਸ਼ੂ ਕਾਰਨ ਇੱਕ ਹਾਦਸਾ ਵਾਪਰ ਗਿਆ ਹੈ। ਇਸ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ 22 ਸਾਲਾਂ ਰੇਸ਼ਮ ਸਿੰਘ ਪੁੱਤਰ ਸਾਗਰ ਸਿੰਘ ਵਾਸੀ ਧੂਰਕੋਟ ਵਜੋਂ ਹੋਈ ਹੈ। Barnala Distt Rure Ke Kalan stray cattle Due death young man ਬਰਨਾਲਾ: ਆਵਾਰਾ ਪਸ਼ੂ ਕਾਰਨ ਵਾਪਰਿਆ ਹਾਦਸਾ ,ਸੜਕ ਹਾਦਸੇ 'ਚ ਨੌਜਵਾਨ ਦੀ ਮੌਤ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਰੇਸ਼ਮ ਸਿੰਘ ਮੋਟਰਸਾਈਕਲ 'ਤੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਆਪਣੇ ਬੱਚੇ ਲਈ ਸਮਾਨ ਲੈਣ ਲਈ ਆਇਆ ਸੀ। ਜਦੋਂ ਉਹ ਰੂੜੇਕੇ ਕਲਾਂ ਤੋਂ ਵਾਪਸ ਆਪਣੇ ਘਰ ਜਾ ਰਿਹਾ ਸੀ ਤਾਂ ਰਸਤੇ 'ਚ ਆਵਾਰਾ ਪਸ਼ੂ ਉਸ ਦੇ ਮੋਟਰਸਾਈਕਲ ਦੇ ਅਚਾਨਕ ਅੱਗੇ ਆ ਗਿਆ, ਜਿਸ ਕਾਰਨ ਹੇਠਾਂ ਡਿੱਗ ਪਿਆ ਅਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ।ਇਸ ਮਗਰੋਂ ਉਸ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment