Advertisment

ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ

author-image
Shanker Badra
New Update
ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ
Advertisment
ਕਰਜ਼ੇ ਤੋਂ ਤੰਗ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਕੀਤੀ ਖੁਦਕੁਸ਼ੀ:ਬਰਨਾਲਾ ਦੇ ਸੇਖਾ ਰੋਡ ਉਪਰ ਪੈਂਦੇ ਕੋਠੇ ਸੁਰਜੀਤ ਪੁਰਾ ਦੇ ਇਕ ਕਿਸਾਨ ਨੇ ਕਰਜੇ ਤੋਂ ਤੰਗ ਪ੍ਰੇਸ਼ਾਨ ਹੋ ਕੇ ਕੋਈ ਜਹਿਰੀਲ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।ਜਿਸ ਤੋਂ ਬਾਅਦ ਉਸਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਲਿਆਂਦਾ ਗਿਆ ਹੈ।ਮ੍ਰਿਤਕ ਕਿਸਾਨ ਗੁਰਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਕਿਸਾਨ ਕੋਲ ਤਿੰਨ ਏਕੜ ਦੇ ਕਰੀਬ ਜਮੀਨ ਸੀ,ਜਿਸ ਉਪਰ ਉਹ ਖੇਤੀ ਕਰਦਾ ਸੀ ਅਤੇ ਘਰ ਦਾ ਗੁਜਾਰਾ ਚਲਾਉਣ ਦੇ ਲਈ ਉਹ ਮੱਝਾਂ ਦਾ ਵਪਾਰ ਵੀ ਕਰਦਾ ਸੀ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਗੁਰਦੀਪ ਸਿੰਘ ਨੇ ਬੈਂਕਾ ਅਤੇ ਆੜਤੀਏ ਦਾ ਉਸਨੇ 12 ਲੱਖ ਰੁਪਏ ਦਾ ਕਰਜ ਮੌੜਣਾ ਸੀ।ਖੇਤੀ ਲਈ ਲਏ ਕਰਜ ਅਤੇ ਮੱਝਾ ਦੇ ਵਪਾਰ ਵਿੱਚ ਘਾਟਾ ਪੈਣ ਕਾਰਨ ਉਕਤ ਕਿਸਾਨ ਕਰਜ ਵਾਪਸ ਕਰਨ ਤੋਂ ਅਸਮਰਥ ਹੋ ਗਿਆ ਸੀ,ਜਿਸ ਕਾਰਨ ਉਹ ਪ੍ਰੇਸ਼ਾਨ ਰਹਿਣ ਲੱਗਾ। ਇਸੇ ਦੇ ਚਲਦੇ ਉਸਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment