Fri, Mar 6, 2026
Whatsapp

ਕਿਸਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੀ ਜ਼ਮੀਨ 'ਚ ਲੱਗਾ ਝੋਨਾ ਵਾਹਿਆ

Reported by:  PTC News Desk  Edited by:  Baljit Singh -- July 02nd 2021 10:42 PM
ਕਿਸਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੀ ਜ਼ਮੀਨ 'ਚ ਲੱਗਾ ਝੋਨਾ ਵਾਹਿਆ

ਕਿਸਾਨਾਂ ਨੇ ਭਾਜਪਾ ਆਗੂ ਹਰਜੀਤ ਗਰੇਵਾਲ ਦੀ ਜ਼ਮੀਨ 'ਚ ਲੱਗਾ ਝੋਨਾ ਵਾਹਿਆ

ਬਰਨਾਲਾ: ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਦਾ ਜੱਦੀ ਪਿੰਡ ਧਨੌਲਾ ਹੈ, ਜਿੱਥੇ ਉਸ ਦੀ ਜੱਦੀ ਜ਼ਮੀਨ ਹੈ। ਬਰਨਾਲਾ ਦੇ ਕਸਬਾ ਧਨੌਲਾ ਸਥਾਨਕ ਬਰਨਾਲਾ ਸੰਗਰੂਰ ਰੋਡ ’ਤੇ ਡੇਢ ਏਕੜ ਜ਼ਮੀਨ ਕਿਸੇ ਪਿੰਡ ਦੇ ਵਿਅਕਤੀ ਤੋਂ ਠੇਕੇ ਤੇ ਲੈ ਕੇ ਉਸ ’ਚ ਝੋਨਾ ਲਾਇਆ ਜਾ ਰਿਹਾ ਸੀ ਪਰ ਅੱਜ ਬਰਨਾਲਾ ਵਿਖੇ ਰੇਲਵੇ ਸਟੇਸ਼ਨ ਤੇ ਇਕੱਤੀ ਜਥੇਬੰਦੀਆਂ ਵੱਲੋਂ ਚਲਾਏ ਜਾ ਰਹੇ ਸੰਘਰਸ਼ ਵਿੱਚ ਮੌਜੂਦ ਕਿਸਾਨਾਂ ਵੱਲੋਂ ਡੇਢ ਏਕੜ ਵਿਚ ਲਾਏ ਗਏ ਝੋਨੇ ਨੂੰ ਨਸ਼ਟ ਕਰ ਦਿੱਤਾ ਗਿਆ। ਪੜੋ ਹੋਰ ਖਬਰਾਂ: ਇਨ੍ਹਾਂ ਸੂਬਿਆਂ ‘ਚ ਮੁੜ ਕੋਰੋਨਾ ਦੇ ਖਤਰੇ ਕਾਰਨ ਕੇਂਦਰ ਨੇ ਭੇਜੀਆਂ ਮਾਹਰਾਂ ਦੀਆਂ ਟੀਮਾਂ ਇਸ ਮਸਲੇ ’ਤੇ ਜਦ ਕਿਸਾਨ ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਹਰਜੀਤ ਗਰੇਵਾਲ ਕਿਸਾਨਾਂ ਦਾ ਲਗਾਤਾਰ ਵਿਰੋਧ ਕਰ ਰਿਹਾ ਹੈ ਤੇ ਕਿਸਾਨ ਅੰਦੋਲਨ ਵਿਚ ਬੈਠੇ ਕਿਸਾਨਾਂ ਨੂੰ ਕਿਸਾਨ ਨਹੀਂ ਮੰਨ ਰਿਹਾ ਜਿਸ ਦੇ ਖ਼ਿਲਾਫ਼ ਕਿਸਾਨ ਜਥੇਬੰਦੀਆਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ ਅਸੀਂ ਪਿੰਡ ਵਾਸੀਆਂ ਤੇ ਪੰਜਾਬ ਵਾਸੀਆਂ ਨੂੰ ਪਹਿਲਾਂ ਅਪੀਲ ਕਰ ਚੁੱਕੇ ਹਾਂ ਕਿ ਹਰਜੀਤ ਗਰੇਵਾਲ ਦੀ ਜ਼ਮੀਨ ਕੋਈ ਵੀ ਵਿਅਕਤੀ ਠੇਕੇ ਉੱਤੇ ਨਾ ਲਵੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਠੇਕੇ ਤੇ ਜ਼ਮੀਨ ਲੈ ਕੇ ਝੋਨਾ ਲਗਾਉਣ ਵਾਲੇ ਕਿਸਾਨ ਨੂੰ ਸਮਝਾਉਣ ਆਏ ਸੀ ਪਰ ਉਨ੍ਹਾਂ ਕਿਸਾਨ ਔਰਤਾਂ ਪ੍ਰਤੀ ਅਪਸ਼ਬਦ ਬੋਲੇ ਗਏ ਜਿਸ ਦੇ ਰੋਸ ਵਜੋਂ ਅੱਜ ਜੱਥੇਬੰਦੀਆਂ ਦੀ ਅਗਵਾਈ ’ਚ ਕਿਸਾਨਾਂ ਨੇ ਝੋਨਾ ਨਸ਼ਟ ਕਰ ਦਿੱਤਾ। ਪੜੋ ਹੋਰ ਖਬਰਾਂ: ਯੂਕੇ: ਟਰੱਕ ‘ਚੋਂ ਮਿਲੇ 12 ਗੈਰ-ਕਾਨੂੰਨੀ ਪ੍ਰਵਾਸੀ, ਸਾਹ ਲੈਣ ਲਈ ਕਰ ਰਹੇ ਸਨ ਜੱਦੋ-ਜਹਿਦ ਓਥੇ ਹੀ ਮੌਕੇ ਉੱਤੇ ਪੁਲਸ ਅਧਿਕਾਰੀਆਂ ਨੇ ਕਿਹਾ ਕੇਸ ਮਾਮਲੇ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਪੜੋ ਹੋਰ ਖਬਰਾਂ: ਸਰਕਾਰ ਨੇ ਕੀਤਾ ਸਾਵਧਾਨ! ਕੋਰੋਨਾ ਦੀ ਦੂਜੀ ਲਹਿਰ ਅਜੇ ਨਹੀਂ ਹੋਈ ਖਤਮ, ਨਾ ਵਰਤੋਂ ਕੁਤਾਹੀ -PTC News


Top News view more...

Latest News view more...

PTC NETWORK
PTC NETWORK