Wed, Apr 24, 2024
Whatsapp

ਬਰਨਾਲਾ 'ਚ ਨੌਜਵਾਨ ਨੇ ਪਤਨੀ ਦਾ ਕਤਲ ਕਰ ਕੇ ਮਗਰੋਂ ਖਾਧੀ ਜ਼ਹਿਰੀਲੀ ਦਵਾਈ

Written by  Shanker Badra -- July 20th 2018 03:22 PM -- Updated: July 20th 2018 03:24 PM
ਬਰਨਾਲਾ 'ਚ ਨੌਜਵਾਨ ਨੇ ਪਤਨੀ ਦਾ ਕਤਲ ਕਰ ਕੇ ਮਗਰੋਂ ਖਾਧੀ ਜ਼ਹਿਰੀਲੀ ਦਵਾਈ

ਬਰਨਾਲਾ 'ਚ ਨੌਜਵਾਨ ਨੇ ਪਤਨੀ ਦਾ ਕਤਲ ਕਰ ਕੇ ਮਗਰੋਂ ਖਾਧੀ ਜ਼ਹਿਰੀਲੀ ਦਵਾਈ

ਬਰਨਾਲਾ 'ਚ ਨੌਜਵਾਨ ਨੇ ਪਤਨੀ ਦਾ ਕਤਲ ਕਰ ਕੇ ਮਗਰੋਂ ਖਾਧੀ ਜ਼ਹਿਰੀਲੀ ਦਵਾਈ:ਜ਼ਿਲ੍ਹਾ ਬਰਨਾਲਾ ਦੇ ਪਿੰਡ ਰੂੜੇਕੇ ਕਲਾਂ ਵਿਖੇ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।ਜਿਸ ਮਗਰੋਂ ਪਤੀ ਨੇ ਖੁਦ ਜ਼ਹਿਰੀਲੀ ਦਵਾਈ ਖਾ ਲਈ ਹੈ। ਜਾਣਕਾਰੀ ਅਨੁਸਾਰ ਕਰਮ ਸਿੰਘ ਆਪਣੀ ਪਤਨੀ ਬਲਵਿੰਦਰ ਕੌਰ ਨੂੰ ਪੇਕਿਆ ਦੀ ਜ਼ਮੀਨ ਆਪਣੇ ਨਾਮ ਕਰਵਾਉਣ ਲਈ ਕੁੱਟਮਾਰ ਕਰਦਾ ਰਹਿੰਦਾ ਸੀ।ਜਿਸ ਕਰਕੇ ਕਰਮ ਸਿੰਘ ਨੇ ਆਪਣੀ ਪਤਨੀ ਦੀ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਪਤਨੀ ਦੀ ਹੱਤਿਆ ਮਗਰੋਂ ਖ਼ੁਦ ਜ਼ਹਿਰੀਲੀ ਦਵਾਈ ਪੀ ਕੇ ਆਤਮ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।ਦੱਸਿਆ ਜਾ ਰਿਹਾ ਸੀ ਕਿ ਕਰਮ ਸਿੰਘ ਨਸ਼ੇ ਦਾ ਆਦੀ ਸੀ। ਇਸ ਘਟਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਦੋਨੋਂ ਪਤੀ ਪਤਨੀ ਨੂੰ ਸਿਵਲ ਹਸਪਤਾਲ ਬਰਨਾਲਾ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਕਰਮ ਸਿੰਘ ਨੂੰ ਇਲਾਜ ਲਈ ਦਾਖ਼ਲ ਕਰ ਲਿਆ ਹੈ ਅਤੇ ਉਸ ਦੀ ਪਤਨੀ ਬਲਵਿੰਦਰ ਕੌਰ ਨੂੰ ਮ੍ਰਿਤਕ ਕਰਾਰ ਦੇ ਦਿੱਤਾ ਹੈ।ਪੁਲਿਸ ਮ੍ਰਿਤਕ ਬਲਵਿੰਦਰ ਕੌਰ ਦੀ ਲਾਸ਼ ਕਬਜ਼ੇ ਵਿਚ ਲੈ ਕੇ ਜਾਂਚ ਕਰ ਰਹੀ ਹੈ। -PTCNews


Top News view more...

Latest News view more...