ਜ਼ਮੀਨੀ ਵਿਵਾਦ ਨੂੰ ਚੱਲੀ ਗੋਲੀ ,ਦੋ ਘਰਾਂ ਦੇ ਬੁੱਝੇ ਚਿਰਾਗ
ਜ਼ਮੀਨੀ ਵਿਵਾਦ ਨੂੰ ਚੱਲੀ ਗੋਲੀ, ਦੋ ਘਰਾਂ ਦੇ ਬੁੱਝੇ ਚਿਰਾਗ:ਬਰਨਾਲਾ ਦੇ ਕਸਬਾ ਭਦੌੜ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਘਟਨਾ ਦੌਰਾਨ ਗੋਲੀ ਚੱਲਣ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਜ਼ਖਮੀ ਹੋ ਗਿਆ ਹੈ। ਜਾਣਕਾਰੀ ਅਨੁਸਾਰ ਜਗਦੀਪ ਸਿੰਘ ਆਪਣੇ ਖੇਤ ਵਿਚ ਝੋਨੇ ਦੀ ਕਟਾਈ ਕਰਵਾ ਰਿਹਾ ਸੀ ਕਿ ਅਚਾਨਕ ਕੁੱਝ ਹਥਿਆਰਬੰਦ ਵਿਅਕਤੀਆਂ ਨੇ ਇਨ੍ਹਾਂ 'ਤੇ ਗੋਲੀਆਂ ਚਲਾ ਦਿੱਤੀਆਂ।ਇਸ ਘਟਨਾ ਦੌਰਾਨ ਜਗਦੀਪ ਸਿੰਘ ਅਤੇ ਕੰਬਾਈਨ ਚਾਲਕ ਹੈਪੀ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਕੰਬਾਈਨ ਦਾ ਮਾਲਕ ਗੁਰਸੇਵਕ ਸਿੰਘ ਗੰਭੀਰ ਰੂਪ ਵਿਚ ਜ਼ਖਮੀ ਹੋ ਗਿਆ।ਜਿਸ ਨੂੰ ਜ਼ਖਮੀ ਹਾਲਤ 'ਚ ਲੁਧਿਆਣਾ ਦੇ ਡੀ.ਐਮ.ਸੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾਂਦਾ ਹੈ ਕਿ ਇਸ ਤੋਂ ਪਹਿਲਾਂ ਵੀ ਦੋਨੋਂ ਜ਼ਮੀਨ ਮਾਲਕਾਂ ਦੇ ਵਿਚਕਾਰ ਵਿਵਾਦ ਹੋ ਚੁੱਕਾ ਹੈ। -PTCNews