ਬਰਨਾਲਾ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਨੌਜਵਾਨਾਂ ਨੇ ਆਟੋ ਚਾਲਕਾਂ 'ਤੇ ਕੀਤਾ ਜਾਨਲੇਵਾ ਹਮਲਾ
ਬਰਨਾਲਾ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਨੌਜਵਾਨਾਂ ਨੇ ਆਟੋ ਚਾਲਕਾਂ 'ਤੇ ਕੀਤਾ ਜਾਨਲੇਵਾ ਹਮਲਾ,ਬਰਨਾਲਾ: ਬਰਨਾਲਾ ਦੇ ਧਨੌਲਾ ਰੋਡ 'ਤੇ ਉਸ ਸਮੇਂ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਦੋਂ ਕਾਰ ਸਵਾਰ ਕਈ ਨੌਜਵਾਨਾਂ ਨੇ 4 ਆਟੋ ਚਾਲਕਾਂ 'ਤੇ ਜਾਨਲੇਵਾ ਹਮਲਾ ਕੀਤਾ। ਮਿਲੀ ਜਾਣਕਾਰੀ ਮੁਤਾਬਕ ਆਟੋ ਤੇ ਕਾਰ ਵਿਚਾਲੇ ਮਾਮੂਲੀ ਜਿਹੀ ਟੱਕਰ ਹੋਈ ਸੀ ਜਿਸ ਦਾ ਵੱਡਾ ਮੁੱਦਾ ਬਣਾਉਂਦਿਆਂ ਕਾਰ ਸਵਾਰ ਲੋਕਾਂ ਨੇ ਆਟੋ ਚਾਲਕਾਂ 'ਤੇ ਤੇਜਧਾਰ ਹਥਿਆਰਾਂ ਨਾਲ਼ ਹਮਲਾ ਕਰ ਦਿੱਤਾ। ਹੋਰ ਪੜ੍ਹੋ: ਗੁਰਦਾਸਪੁਰ 'ਚ ਵੱਡੀ ਵਾਰਦਾਤ, ਮਾਂ 'ਤੇ ਹਮਲਾ ਕਰ ਕੇ ਅਗਵਾ ਕੀਤੇ ਦੋ ਬੱਚੇ ਇਸ ਵਾਰਦਾਤ 'ਚ 2 ਵਿਅਕਤੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ, ਜਿਨਾਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮੌਕੇ 'ਤੇ ਪੁੱਜ ਤਫ਼ਤੀਸ਼ ਕਰ ਰਹੀ ਹੈ ਤੇ ਕਾਰ ਟਰੇਸ ਕਰਨ ਦਾ ਦਾਅਵਾ ਕਰਦਿਆਂ ਜਲਦ ਤੋਂ ਜਲਦ ਕਾਰਵਾਈ ਕਰਨ ਦੀ ਗੱਲ ਕਹਿ ਰਹੀ ਹੈ। ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ: -PTC News