ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ , ਪਤਨੀ ਤੋਂ ਤੰਗ ਆ ਕੇ ਦੁਬਈ ‘ਚ ਕੀਤੀ ਖ਼ੁਦਕੁਸ਼ੀ

Barnala Satnam Singh Wife Sad Suicide in Dubai
ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ , ਪਤਨੀ ਤੋਂ ਤੰਗ ਆ ਕੇ ਦੁਬਈ 'ਚ ਕੀਤੀ ਖ਼ੁਦਕੁਸ਼ੀ

ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ , ਪਤਨੀ ਤੋਂ ਤੰਗ ਆ ਕੇ ਦੁਬਈ ‘ਚ ਕੀਤੀ ਖ਼ੁਦਕੁਸ਼ੀ:ਮਹਿਲ ਕਲਾਂ : ਪੰਜਾਬ ਦੇ ਨੌਜਵਾਨ ਰੋਟੀ ਰੋਜ਼ੀ ਕਮਾਉਣ ਲਈ ਵਿਦੇਸ਼ ਜਾਂਦੇ ਹਨ ਪਰ ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ ਪਰ ਹੁਣ ਬਰਨਾਲਾ ਦੇ ਨੌਜਵਾਨ ਨੇ ਪਤਨੀ ਤੋਂ ਤੰਗ ਆ ਕੇ ਦੁਬਈ ‘ਚ ਖ਼ੁਦਕੁਸ਼ੀ ਕਰ ਲਈ ਹੈ।

Barnala Satnam Singh Wife Sad Suicide in Dubai
ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ , ਪਤਨੀ ਤੋਂ ਤੰਗ ਆ ਕੇ ਦੁਬਈ ‘ਚ ਕੀਤੀ ਖ਼ੁਦਕੁਸ਼ੀ

ਜਾਣਕਾਰੀ ਅਨੁਸਾਰ ਬਰਨਾਲਾ ਦੇ ਪਿੰਡ ਛੀਨੀਵਾਲ ਕਲਾਂ ਦਾ ਨੌਜਵਾਨ ਸਤਨਾਮ ਸਿੰਘ ਪੁੱਤਰ ਜਸਵੰਤ ਸਿੰਘ ਤਕਰੀਬਨ ਪੰਜ ਮਹੀਨੇ ਪਹਿਲਾਂ ਰੋਟੀ ਰੋਜ਼ੀ ਕਮਾਉਣ ਲਈ ਦੁਬਈ ਗਿਆ ਸੀ।ਮ੍ਰਿਤਕ ਦੀ ਮਾਤਾ ਹਰਜੀਤ ਕੌਰ ਅਨੁਸਾਰ ਸਤਨਾਮ ਸਿੰਘ ਅਤੇ ਉਸ ਦੀ ਪਤਨੀ ਨੈਨਸੀ ਵਾਸੀ ਦਿੱਲੀ ਦਾ ਅਕਸਰ ਹੀ ਕਲੇਸ਼ ਰਹਿੰਦਾ ਸੀ। ਉਨ੍ਹਾਂ ਨੇ ਦੱਸਿਆ ਕਿ ਉਸ ਦੀ ਪਤਨੀ ਨੇ ਸਤਨਾਮ ਨੂੰ ਕੁਝ ਵਿਅਕਤੀਆਂ ਤੋਂ ਜਾਨੋ ਮਾਰਨ ਦੀਆਂ ਧਮਕੀਆਂ ਵੀ ਦਿਵਾਈਆਂ ਸਨ।

Barnala Satnam Singh Wife Sad Suicide in Dubai
ਰੋਜ਼ੀ ਰੋਟੀ ਕਮਾਉਣ ਲਈ ਗਿਆ ਸੀ ਵਿਦੇਸ਼ , ਪਤਨੀ ਤੋਂ ਤੰਗ ਆ ਕੇ ਦੁਬਈ ‘ਚ ਕੀਤੀ ਖ਼ੁਦਕੁਸ਼ੀ

ਜਦੋਂ ਵੀ ਸਤਨਾਮ ਆਪਣੀ ਦੋ ਸਾਲਾਂ ਬੱਚੀ ਨਾਲ ਗੱਲਬਾਤ ਕਰਨ ਲਈ ਦਿੱਲੀ ਫ਼ੋਨ ਕਰਦਾ ਤਾਂ ਉਸ ਨਾਲ ਸਹੁਰੇ ਪਰਿਵਾਰ ਵਲੋਂ ਕਲੇਸ਼ ਕੀਤਾ ਜਾਂਦਾ ਸੀ। ਜਿਸ ਤੋਂ ਤੰਗ ਆ ਕੇ ਉਸ ਨੇ ਬੀਤੀ ਰਾਤ ਦੁਬਈ ‘ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ।ਪੀੜਤ ਪਰਿਵਾਰ ਨੇ ਮ੍ਰਿਤਕ ਸਤਨਾਮ ਦੀ ਪਤਨੀ, ਸੱਸ ਅਤੇ ਦੋ ਹੋਰਨਾਂ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
-PTCNews