ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ‘ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ 'ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ‘ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ:ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ਦੇ ਇਕ ਕਿਸਾਨ ਨੇ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰ ਲਈ।ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ 'ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀਮ੍ਰਿਤਕ ਦੇ ਭਰਾ ਨੇ ਦੱਸਿਆ ਕਿ ਚਮਕੌਰ ਸਿੰਘ ਨੇ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਅੱਜ ਸਵੇਰੇ ਘਰ ਵਿੱਚ ਕੋਈ ਜਹਿਰੀਲੀ ਦਵਾਈ ਨਿਗਲ ਲਈ।ਇਸ ਘਟਨਾ ਦਾ ਪਤਾ ਲਗਦਿਆ ਹੀ ਪਰਿਵਾਰਕ ਮੈਂਬਰਾਂ ਨੇ ਚਮਕੌਰ ਨੂੰ ਤੁਰੰਤ ਸਿਵਲ ਹਸਪਤਾਲ ਬਰਨਾਲਾ ਵਿਖੇ ਲਿਆਦਾ ਗਿਆ ਜਿਥੇ ਡਾਕਟਰਾਂ ਨੇ ਉਸਦੀ ਹਾਲਤ ਨੁੰ ਗੰਭੀਰ ਦੇਖਦੇ ਹੋਏ ਮੁਢਲੀ ਸਹਾਇਤਾ ਦੇਣ ਮਗਰੋ ਕਿਸੇ ਰੈਫਰ ਕਰ ਦਿੱਤਾ ਜਿਸ ਦੀ ਰਾਸਤੇ ਵਿੱਚ ਹੀ ਮੌਤ ਹੋ ਗਈ।ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ 'ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀਉਹਨਾਂ ਦੱਸਿਆ ਕਿ ਉਕਤ ਕਿਸਾਨ ਕੋਲ ਦੋ ਏਕੜ ਦੇ ਕਰੀਬ ਜਮੀਂਨ ਸੀ।ਜਿਸ ਕਾਰਨ ਘਰ ਦਾ ਗੁਰਜਾਰਾ ਵੀ ਮੁਸਕਿਲ ਦੇ ਨਾਲ ਚਲਦਾ ਸੀ ਅਤੇ ਉਹ ਬੈਂਕਾਂ,ਆੜਤੀਆਂ ਤੋਂ ਇਲਾਵਾਂ ਹੋਰ ਵੀ ਪਿੰਡ ਵਾਸੀਆ ਦੇ 10 ਲੱਖ ਰੁਪਏ ਦੇ ਕਰੀਬ ਕਰਜ ਦਾ ਦੇਣਦਾਰ ਸੀ।ਕਰਜਾ ਨਾ ਮੋੜਣ ਦੇ ਚਲਦੇ ਉਹ ਕਾਫੀ ਦਿਨਾਂ ਤੋਂ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ।ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ 'ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀਜਿਸ ਕਾਰਨ ਉਸਨੇ ਦਵਾਈ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ।ਇਸ ਮਾਮਲੇ ਦੀ ਜਾਂਚ ਕਰਕੇ ਰਹੇ ਪੁਲੀਸ ਅਧਿਕਾਰੀਆ ਨੇ ਦੱਸਿਆ ਕਿ ਮ੍ਰਿਤਕ ਦੀ ਭੈਣ ਬਿਮਾਰ ਹੈ ਜਿਸ ਦੇ ਇਲਾਜ ਲਈ ਉਸ ਕੋਲੋ ਪੈਸੇ ਨਹੀਂ ਸਨ ਅਤੇ ਸਿਰ ਪਹਿਲਾਂ ਹੀ ਕਰਜਾ ਹੋਣ ਕਾਰਨ ਉਸਨੇ ਦਵਾਈ ਨਿਗਲ ਕੇ ਖੁਦਕੁਸੀ ਕਰ ਲਈ ਹੈ।ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ‘ਤੇ ਧਾਰਾ 174 ਦੀ ਕਾਰਵਾਈ ਕਰਦਿਆ ਮ੍ਰਿਤਕ ਦੀ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
-PTCNews