Sat, Apr 27, 2024
Whatsapp

ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Written by  Shanker Badra -- February 06th 2019 03:20 PM
ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ:ਬਰਨਾਲਾ : ਬਰਨਾਲਾ ਅਧੀਨ ਪੈਂਦੇ ਕਸਬਾ ਧਨੌਲਾ ਦੀ ਕ੍ਰਿਸ਼ਨਾ ਦੇਵੀ ਨਾਮ ਦੀ ਔਰਤ ਨੇ ਅੱਜ ਸਵੇਰੇ ਤਕਰੀਬਨ ਸੱਤ ਵਜੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕੀਤੀ ਹੈ।ਇਸ ਤੋਂ ਬਾਅਦ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਅਜੇ ਤੱਕ ਲਾਸ਼ ਨਹੀਂ ਮਿਲੀ।ਖੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। [caption id="attachment_252106" align="aligncenter" width="300"]Barnala Town Dhanaula woman Harigarh canal Suicide ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ[/caption] ਇਸ ਸਬੰਧੀ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਸਦਮੇ ਵਿੱਚ ਹੋਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਕੁੱਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਗਿਆ।ਓਧਰ ਗੋਤਾਖੋਰਾਂ ਦਾ ਕਹਿਣਾ ਹੈ ਕਿ ਨਹਿਰ ਦੀ ਡੁੰਘਾਈ ਤਕਰੀਬਨ 20 ਫੁੱਟ ਹੈ ਅਤੇ ਅਤੇ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। [caption id="attachment_252105" align="aligncenter" width="300"]Barnala Town Dhanaula woman Harigarh canal Suicide ਬਰਨਾਲਾ : ਇੱਕ ਔਰਤ ਨੇ ਹਰੀਗੜ੍ਹ ਨਹਿਰ ਵਿੱਚ ਛਾਲ ਮਾਰ ਕੇ ਕੀਤੀ ਖੁਦਕੁਸ਼ੀ[/caption] ਇਸ ਸਬੰਧੀ ਥਾਣਾ ਧਨੌਲਾ ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਕ੍ਰਿਸ਼ਨਾ ਦੇਵੀ ਨਾਮੀ ਔਰਤ ਦੇ ਨਹਿਰ ਵਿੱਚ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਹੈ।ਉਨ੍ਹਾਂ ਦੱਸਿਆ ਕਿ ਲਾਸ਼ ਮਿਲਣ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। -PTCNews


Top News view more...

Latest News view more...