ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ , ਮਗਰੋਂ ਕੀਤੀ ਖੁਦਕੁਸ਼ੀ 

By Shanker Badra - September 10, 2019 9:09 am

ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ , ਮਗਰੋਂ ਕੀਤੀ ਖੁਦਕੁਸ਼ੀ:ਬਰਨਾਲਾ : ਬਰਨਾਲਾ ਦੇ ਪਿੰਡ ਚੰਨਣਵਾਲ 'ਚ ਇੱਕ ਵਿਅਕਤੀ ਵੱਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ ਅਤੇ ਇਸ ਮਗਰੋਂ ਮੁਲਜ਼ਮ ਨੇ ਖੁਦ ਵੀ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। ਇਸ ਘਟਨਾ ਮਗਰੋਂ ਪਿੰਡ ਵਾਸੀਆਂ ਨੇ ਮੱਖਣ ਸਿੰਘ ਨੂੰ ਹਸਪਤਾਲ ਦਾਖਲ ਕਰਵਾਇਆ, ਜਿਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ ਪਰ ਰਸਤੇ 'ਚ ਹੀ ਉਸ ਨੇ ਦਮ ਤੋੜ ਦਿੱਤਾ ਹੈ।

Barnala village Chananwal Wife Murder , After Self-Suicide ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ , ਮਗਰੋਂ ਖੁਦਕੀਤੀ ਖੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ  40 ਸਾਲਾ ਮੱਖਣ ਸਿੰਘ ਆਪਣੀ ਪਤਨੀ ਦੇ ਚਰਿੱਤਰ 'ਤੇ ਸ਼ੱਕ ਕਰਦਾ ਸੀ, ਜਿਸ ਕਾਰਨ ਅਕਸਰ ਉਹ ਆਪਣੀ ਪਤਨੀ ਕਰਮਜੀਤ ਕੌਰ ਨਾਲ ਸ਼ਰਾਬ ਪੀ ਕੇ ਝਗੜਾ ਕਰਦਾ ਸੀ। ਜਿਸ ਕਰਕੇ ਇਸ ਝਗੜੇ ਵਿਚ ਵਿੱਚ ਪਤੀ -ਪਤਨੀ ਦੀ ਜਾਨ ਚਲੀ ਗਈ ਹੈ।

Barnala village Chananwal Wife Murder , After Self-Suicide ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ , ਮਗਰੋਂ ਖੁਦਕੀਤੀ ਖੁਦਕੁਸ਼ੀ

ਇਸ ਮੌਕੇ 'ਤੇ ਪੁੱਜੀ ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ।ਜਾਂਚ ਅਧਿਕਾਰੀ ਮੋਹਰ ਸਿੰਘ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਆਪਣੇ ਪਿੱਛੇ 16 ਸਾਲ ਦੀ ਧੀ ਤੇ 15 ਸਾਲ ਦਾ ਪੁੱਤ ਛੱਡ ਗਏ ਹਨ।
-PTCNews

adv-img
adv-img