Sat, Apr 27, 2024
Whatsapp

ਬਰਨਾਲਾ ਦੇ ਪਿੰਡ ਧੌਲਾ 'ਚ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ

Written by  Shanker Badra -- June 15th 2018 02:19 PM -- Updated: June 15th 2018 03:49 PM
ਬਰਨਾਲਾ ਦੇ ਪਿੰਡ ਧੌਲਾ 'ਚ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ

ਬਰਨਾਲਾ ਦੇ ਪਿੰਡ ਧੌਲਾ 'ਚ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ

ਬਰਨਾਲਾ ਦੇ ਪਿੰਡ ਧੌਲਾ 'ਚ ਕਿਸਾਨ ਨੇ ਕਰਜ਼ੇ ਤੋਂ ਦੁਖੀ ਹੋ ਕੇ ਕੀਤੀ ਆਤਮ ਹੱਤਿਆ:ਬਰਨਾਲਾ ਦੇ ਪਿੰਡ ਧੌਲਾ ਦੇ ਇਕ ਕਿਸਾਨ ਵੱਲੋਂ ਕਰਜੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀ ਕਰਨ ਦਾ ਮਾਮਲਿਆ ਸਾਹਮਣੇ ਆਇਆ ਹੈ।ਜਿਸ ਦੀ ਮ੍ਰਿਤਕ ਦੇਹ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਪੋਸਟਮਾਰਟਮ ਲਈ ਲਿਆਦਾ ਗਿਆ। ਜਿਥੇ ਮ੍ਰਿਤਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਜੋ 2 ਕਨਾਲ ਜਮੀਂਨ ਸੀ ਅਤੇ ਉਸ ਸਿਰ 5 ਲੱਖ ਦੇ ਕਰੀਬ ਦਾ ਕਰਜਾ ਸੀ।ਘਰ ਚਲਾਉਣ ਦੇ ਲਈ ਉਸਨੇ ਕਈ ਵਾਰ ਹੋਰ ਕੰਮ ਕਰਨ ਦੀ ਕੋਸ਼ਿਸ ਕੀਤੀ ਪਰ ਕੋਈ ਕੰਮ ਨਾ ਮਿਲਿਆ ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਰਹਿਣ ਲੱਗਾ ਅਤੇ ਆਪਣੇ ਖੇਤ ਜਾ ਕੇ ਉਸਨੇ ਕੋਈ ਜਹਿਰੀਲੀ ਚੀਜ਼ ਨਿਗਲ ਲਈ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਨੇ ਕਰਜੇ ਤੋਂ ਪ੍ਰੇਸਾਨ ਹੋ ਕੇ ਖੁਦਕੁਸ਼ੀ ਕੀਤੀ ਹੈ ਜਿਸ ਸਬੰਧੀ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾ ਦੇ ਬਿਆਨਾ ਦੇ ਅਧਾਰ 'ਤੇ ਧਾਰਾ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। -PTCNews


Top News view more...

Latest News view more...